ਹੈਦਰਾਬਾਦ: Amazon Great Indian Festival ਸੇਲ 8 ਅਕਤੂਬਰ ਨੂੰ ਸ਼ੁਰੂ ਹੋਣ ਜਾ ਰਹੀ ਹੈ। ਇਸ ਸੇਲ ਦੌਰਾਨ ਤੁਸੀਂ ਕਈ ਡਿਵਾਈਸਾਂ ਨੂੰ ਸਸਤੇ 'ਚ ਖਰੀਦ ਸਕੋਗੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Nokia ਨੇ ਹਾਲ ਹੀ ਵਿੱਚ ਭਾਰਤ 'ਚ Nokia G42 5G ਸਮਾਰਟਫੋਨ ਲਾਂਚ ਕੀਤਾ ਸੀ। ਇਹ ਸਮਾਰਟਫੋਨ 12,599 ਰੁਪਏ 'ਚ ਲਾਂਚ ਕੀਤਾ ਗਿਆ ਸੀ। ਹਾਲਾਂਕਿ Amazon Great Indian Festival ਸੇਲ 'ਚ ਤੁਸੀਂ ਇਸ ਸਮਾਰਟਫੋਨ ਨੂੰ ਭਾਰੀ ਡਿਸਕਾਊਂਟ ਦੇ ਨਾਲ ਖਰੀਦ ਸਕਦੇ ਹੋ।
Nokia G42 5G ਘਟ ਕੀਮਤ 'ਚ ਖਰੀਦਣ ਦਾ ਮੌਕਾ: Nokia G42 5G ਸਮਾਰਟਫੋਨ ਨੂੰ 12,599 ਰੁਪਏ 'ਚ ਲਾਂਚ ਕੀਤਾ ਗਿਆ ਸੀ। ਪਰ ਗ੍ਰਾਹਕ Amazon Great Indian Festival ਸੇਲ ਦੌਰਾਨ ਇਸ ਸਮਾਰਟਫੋਨ ਨੂੰ 11,999 ਰੁਪਏ 'ਚ ਖਰੀਦ ਸਕਦੇ ਹਨ। ਇਸ ਸਮਾਰਟਫੋਨ ਨੂੰ ਗ੍ਰੇ ਅਤੇ ਪਰਪਲ ਕਲਰ ਆਪਸ਼ਨਾਂ 'ਚ ਲਾਂਚ ਕੀਤਾ ਗਿਆ ਹੈ।
Nokia G42 5G ਸਮਾਰਟਫੋਨ ਦੇ ਫੀਚਰਸ: Nokia G42 5G ਸਮਾਰਟਫੋਨ 'ਚ 6.56 ਇੰਚ HD+ਡਿਸਪਲੇ ਦਿੱਤੀ ਗਈ ਹੈ, ਜੋ 720x1612 ਪਿਕਸਲ ਦੇ Resolution ਪੇਸ਼ ਕਰਦੀ ਹੈ। ਇਹ ਡਿਸਪਲੇ 90Hz ਦੇ ਰਿਫ੍ਰੈਸ਼ ਦਰ ਨਾਲ ਲੈਂਸ ਹੈ। ਇਸ ਸਮਾਰਟਫੋਨ 'ਚ 6GB ਰੈਮ ਅਤੇ 128GB ਦੀ ਸਟੋਰੇਜ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਦਿੱਤਾ ਗਿਆ ਹੈ। ਇਸ 'ਚ 50MP ਪ੍ਰਾਈਮਰੀ ਕੈਮਰਾ, 2MP ਡੈਪਥ ਸੈਂਸਰ ਅਤੇ 2MP ਮੈਕਰੋ ਲੈਂਸ ਸ਼ਾਮਲ ਹੈ। ਸੈਲਫ਼ੀ ਲਈ ਫੋਨ 'ਚ 8MP ਦਾ ਫਰੰਟ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ 20 ਵਾਟ ਦੇ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।
ਫਲਿੱਪਕਾਰਟ ਸੇਲ 'ਚ Realme C55 ਸਮਾਰਟਫੋਨ ਸਸਤੇ 'ਚ ਖਰੀਦਣ ਦਾ ਮੌਕਾ: Realme C55 ਸਮਾਰਟਫੋਨ ਜਲਦ ਹੀ ਘਟ ਕੀਮਤ 'ਚ ਖਰੀਦਣ ਲਈ ਉਪਲਬਧ ਹੋਵੇਗਾ। ਇਹ ਸਮਾਰਟਫੋਨ Flipkart Big Billion Days ਸੇਲ ਦੌਰਾਨ ਤੁਸੀਂ 10 ਹਜ਼ਾਰ ਤੋਂ ਘਟ ਕੀਮਤ 'ਚ ਖਰੀਦ ਸਕਦੇ ਹੋ। ਇਹ ਸੇਲ 8 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਹੈ। ਜੇਕਰ ਤੁਸੀਂ ਆਨਲਾਈਨ ਖਰੀਦਦਾਰੀ ਕਰਦੇ ਹੋ, ਤਾਂ ਇਸ ਡੀਲ ਦਾ ਫਾਇਦਾ ਲੈ ਸਕਦੇ ਹੋ। ਇਹ ਸਮਾਰਟਫੋਨ ਫਲਿੱਪਕਾਰਟ 'ਤੇ 8,999 ਰੁਪਏ ਦੀ ਸ਼ੁਰੂਆਤੀ ਕੀਮਤ 'ਚ ਖਰੀਦਣ ਲਈ ਉਪਲਬਧ ਹੋਵੇਗਾ। Realme C55 ਸਮਾਰਟਫੋਨ ਨੂੰ ਕੰਪਨੀ ਨੇ ਤਿੰਨ ਰੈਮ ਅਤੇ 2 ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਹੈ। ਇਹ ਫੋਨ 4GB ਰੈਮ, 8GB+8GB ਰੈਮ ਅਤੇ 64GB ਅਤੇ 128GB ਸਟੋਰੇਜ ਆਪਸ਼ਨ ਦੇ ਨਾਲ ਆਉਦਾ ਹੈ।