ਹੈਦਰਾਬਾਦ: ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ Poco ਭਾਰਤ 'ਚ ਇੱਕ ਸਸਤਾ ਸਮਾਰਟਫੋਨ Poco C65 ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਕੰਪਨੀ ਨੇ ਇਸ ਬਾਰੇ X 'ਤੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ। ਕੰਪਨੀ ਨੇ X 'ਤੇ ਪੋਸਟ ਸ਼ੇਅਰ ਕਰਕੇ ਕਿਹਾ ਕਿ Poco C65 15 ਦਸੰਬਰ ਨੂੰ ਦੁਪਹਿਰ 12 ਵਜੇ ਲਾਂਚ ਹੋਵੇਗਾ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਮਿਲਣ ਦੀ ਉਮੀਦ ਹੈ। Poco C65 ਸਮਾਰਟਫੋਨ ਨੂੰ ਬਲੈਕ, ਪਰਪਲ ਅਤੇ ਗ੍ਰੀਨ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।
ਭਾਰਤ 'ਚ Poco C65 ਸਮਾਰਟਫੋਨ ਦੀ ਕੀਮਤ: Poco C65 ਸਮਾਰਟਫੋਨ ਨੂੰ ਕੰਪਨੀ ਭਾਰਤ 'ਚ 10,000 ਰੁਪਏ ਤੋਂ ਘਟ ਕੀਮਤ 'ਚ ਲਾਂਚ ਕਰ ਸਕਦੀ ਹੈ। ਹਾਲਾਂਕਿ, ਅਜੇ Poco C65 ਸਮਾਰਟਫੋਨ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ।
-
Big on everything for those who dream bigger. #POCOC65 launching on 15th Dec 12 Noon.
— POCO India (@IndiaPOCO) December 11, 2023 " class="align-text-top noRightClick twitterSection" data="
Stay tuned!#POCOIndia #POCOC65 #TheBigDeal pic.twitter.com/Vtv6xvAnXz
">Big on everything for those who dream bigger. #POCOC65 launching on 15th Dec 12 Noon.
— POCO India (@IndiaPOCO) December 11, 2023
Stay tuned!#POCOIndia #POCOC65 #TheBigDeal pic.twitter.com/Vtv6xvAnXzBig on everything for those who dream bigger. #POCOC65 launching on 15th Dec 12 Noon.
— POCO India (@IndiaPOCO) December 11, 2023
Stay tuned!#POCOIndia #POCOC65 #TheBigDeal pic.twitter.com/Vtv6xvAnXz
Poco C65 ਸਮਾਰਟਫੋਨ ਦੇ ਫੀਚਰਸ: Poco C65 ਸਮਾਰਟਫੋਨ 'ਚ 6.74 ਇੰਚ ਦੀ ਡਾਟ ਡ੍ਰਾਪ ਡਿਸਪਲੇ HD Resolution, 90Hz ਦੇ ਰਿਫ੍ਰੈਸ਼ ਦਰ ਦੇ ਨਾਲ ਅਤੇ 450nits ਦੀ ਪੀਕ ਬ੍ਰਾਈਟਨੈੱਸ ਦੇ ਨਾਲ ਮਿਲਦੀ ਹੈ। ਇਸ ਸਮਾਰਟਫੋਨ 'ਚ ਤੁਹਾਨੂੰ ਗੋਰਿਲਾ ਗਲਾਸ ਦਾ ਪ੍ਰੋਟੈਕਸ਼ਨ ਵੀ ਮਿਲੇਗਾ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Helio G85 ਚਿਪਸੈੱਟ ਮਿਲੇਗੀ, ਜੋ Mali-G52 MC2 GPU ਨੂੰ ਸਪੋਰਟ ਕਰੇਗੀ। ਇਹ ਇੱਕ 4G ਫੋਨ ਹੈ। ਇਸ 'ਚ 8GB ਤੱਕ ਦੀ ਦੀ LPDDR4X ਰੈਮ ਅਤੇ 256GB ਤੱਕ ਦੀ ਸਟੋਰੇਜ ਮਿਲੇਗੀ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ Poco C65 ਸਮਾਰਟਫੋਨ 'ਚ ਦੋਹਰਾ ਕੈਮਰਾ ਸੈਟਅੱਪ ਮਿਲੇਗਾ, ਜਿਸ 'ਚ 50MP ਦਾ ਪ੍ਰਾਈਮਰੀ ਕੈਮਰਾ ਅਤੇ 2MP ਦਾ ਮੈਕਰੋ ਕੈਮਰਾ ਸ਼ਾਮਲ ਹੋਵੇਗਾ ਅਤੇ ਫਰੰਟ 'ਚ 8MP ਦਾ ਕੈਮਰਾ ਮਿਲ ਸਕਦਾ ਹੈ। Poco C65 ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ 18 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।
ਅੱਜ ਲਾਂਚ ਹੋਵੇਗਾ iQOO 12 5G ਸਮਾਰਟਫੋਨ: ਭਾਰਤ 'ਚ ਅੱਜ iQOO 12 5G ਸਮਾਰਟਫੋਨ ਲਾਂਚ ਹੋਣ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਸਮਾਰਟਫੋਨ ਦੇ ਕਈ ਫੀਚਰਸ ਸਾਹਮਣੇ ਆ ਚੁੱਕੇ ਹਨ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ iQOO 12 5G ਸਮਾਰਟਫੋਨ ਪਹਿਲਾ ਚੀਨ 'ਚ ਲਾਂਚ ਕੀਤਾ ਜਾ ਚੁੱਕਾ ਹੈ ਅਤੇ ਅੱਜ ਭਾਰਤ 'ਚ ਵੀ ਲਾਂਚ ਕਰ ਦਿੱਤਾ ਜਾਵੇਗਾ। ਇਹ ਸਮਾਰਟਫੋਨ ਅੱਜ ਸ਼ਾਮ 5:00 ਵਜੇ ਲਾਂਚ ਹੋਵੇਗਾ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਭਾਰਤ 'ਚ ਇਸ ਸਮਾਰਟਫੋਨ ਨੂੰ 53 ਹਜ਼ਾਰ ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਲਾਂਚ ਕੀਤਾ ਜਾ ਸਕਦਾ ਹੈ। ਹਾਲਾਂਕਿ, ਬੈਂਕ ਆਫ਼ਰਸ ਦੇ ਨਾਲ ਫੋਨ ਨੂੰ ਸਸਤੇ 'ਚ ਖਰੀਦਣ ਦਾ ਮੌਕਾ ਮਿਲ ਸਕਦਾ ਹੈ। IQOO 12 ਭਾਰਤ ਦਾ ਪਹਿਲਾ ਫਲੈਗਸ਼ਿਪ ਫੋਨ ਹੀ, ਜਿਸ 'ਚ ਟ੍ਰਿਪਲ ਕੈਮਰਾ ਸੈਟਅੱਪ ਹੋਵੇਗਾ। IQOO 12 ਸਮਾਰਟਫੋਨ ਦੇ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ 1.5K OLED ਡਿਸਪਲੇ ਮਿਲ ਸਕਦੀ ਹੈ, ਜੋ 144Hz ਦੇ ਰਿਫ੍ਰੈਸ਼ ਦਰ ਅਤੇ 300nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਇਸ ਸਮਾਰਟਫੋਨ 'ਚ ਸਨੈਪਡ੍ਰੈਗਨ 8 ਜੇਨ 3 SOC ਚਿਪਸੈੱਟ ਦਾ ਸਪੋਰਟ ਮਿਲੇਗਾ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਟ੍ਰਿਪਲ ਕੈਮਰਾ ਸੈਟਅੱਪ ਦਿੱਤਾ ਜਾਵੇਗਾ, ਜਿਨ੍ਹਾਂ 'ਚ 50MP ਦਾ ਮੇਨ ਕੈਮਰਾ, 50MP ਦਾ ਅਲਟ੍ਰਾਵਾਈਡ ਕੈਮਰਾ ਅਤੇ 64MP ਦਾ ਟੈਲੀਫੋਟੋ ਕੈਮਰਾ ਸ਼ਾਮਲ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 120 ਵਾਟ ਦੇ ਫਲੈਸ਼ ਚਾਰਜਿੰਗ ਨੂੰ ਸਪੋਰਟ ਕਰੇਗੀ।