ETV Bharat / science-and-technology

Realme C67 5G ਸਮਾਰਟਫੋਨ ਜਲਦ ਹੋ ਸਕਦੈ ਲਾਂਚ, ਜਾਣੋ ਕੀਮਤ

Realme C67 5G Launch Date: Realme ਭਾਰਤੀ ਬਾਜ਼ਾਰ 'ਚ Realme C67 5G ਸਮਾਰਟਫੋਨ ਨੂੰ ਪੇਸ਼ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ ਲੈ ਕੇ ਅਜੇ ਕੰਪਨੀ ਵੱਲੋ ਕੋਈ ਅਧਿਕਾਰਿਤ ਤੌਰ 'ਤੇ ਜਾਣਕਾਰੀ ਸ਼ੇਅਰ ਨਹੀਂ ਕੀਤੀ ਗਈ ਹੈ।

author img

By ETV Bharat Features Team

Published : Nov 29, 2023, 5:07 PM IST

Updated : Nov 29, 2023, 5:20 PM IST

Realme C67 5G Launch Date
Realme C67 5G Launch Date

ਹੈਦਰਾਬਾਦ: Realme ਆਪਣੇ ਗ੍ਰਾਹਕਾਂ ਲਈ Realme C67 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ 8GB ਤੱਕ ਦੀ ਰੈਮ ਅਤੇ 128GB ਸਟੋਰੇਜ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਇਸ ਸਮਾਰਟਫੋਨ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਇਸ ਸਮਾਰਟਫੋਨ ਦੀ ਕੀਮਤ ਨੂੰ ਲੈ ਕੇ ਕੁਝ ਸੰਕੇਤ ਮਿਲੇ ਹਨ।

Realme C67 5G ਸਮਾਰਟਫੋਨ ਜਲਦ ਹੋ ਸਕਦਾ ਲਾਂਚ: 91Mobiles ਨੇ ਆਪਣੀ ਰਿਪੋਰਟ 'ਚ ਦੱਸਿਆ ਕਿ ਕੰਪਨੀ ਅਗਲੇ ਮਹੀਨੇ ਦੀ ਸ਼ੁਰੂਆਤ 'ਚ Realme C67 5G ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਹਾਲ ਹੀ ਵਿੱਚ ਇਸ ਸਮਾਰਟਫੋਨ ਨੂੰ UAE ਦੇ TDRA ਪਲੇਟਫਾਰਮ 'ਤੇ ਸਰਟੀਫਿਕੇਸ਼ਨ ਮਿਲਿਆ ਹੈ, ਜਿਸ 'ਚ ਕਿਹਾ ਜਾ ਰਿਹਾ ਹੈ ਕਿ ਇਹ ਸਮਾਰਟਫੋਨ ਜਲਦ ਹੀ ਲਾਂਚ ਹੋਣ ਵਾਲਾ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਸਮਾਰਟਫੋਨ ਦਸੰਬਰ 'ਚ ਲਾਂਚ ਕੀਤਾ ਜਾ ਸਕਦਾ ਹੈ।

Realme C67 5G ਸਮਾਰਟਫੋਨ ਦੀ ਕੀਮਤ: ਰਿਪੋਰਟ 'ਚ ਕਿਹਾ ਗਿਆ ਹੈ ਕਿ Realme C67 5G ਸਮਾਰਟਫੋਨ ਦੀ ਕੀਮਤ 12,000 ਤੋਂ 15,000 ਰੁਪਏ ਦੇ ਵਿਚਕਾਰ ਹੋ ਸਕਦੀ ਹੈ। ਇਸਦੇ ਨਾਲ ਹੀ, Realme C67 5G ਸਮਾਰਟਫੋਨ ਨੂੰ 4GB, 6GB, 8GB ਰੈਮ ਅਤੇ 128GB ਸਟੋਰੇਜ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਹਾ ਜਾ ਰਿਹਾ ਹੈ ਕਿ ਇਸ ਫੋਨ ਦੀ ਸਟੋਰੇਜ ਨੂੰ ਲੈ ਕੇ ਅਜੇ ਜਾਣਕਾਰੀ ਪੱਕੀ ਨਹੀਂ ਹੈ। ਇਸ ਤੋਂ ਇਲਾਵਾ ਰਿਪੋਰਟ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ Realme C67 5G ਸਮਾਰਟਫੋਨ ਨੂੰ ਗ੍ਰੀਨ ਅਤੇ ਪਰਪਲ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ ਨੂੰ ਲੈ ਕੇ ਕਈ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਫਿਲਹਾਲ, ਕੰਪਨੀ ਵੱਲੋ ਇਸ ਫੋਨ ਨੂੰ ਲੈ ਕੇ ਅਧਿਕਾਰਿਤ ਤੌਰ 'ਤੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਗਈ ਹੈ।

4 ਦਸੰਬਰ ਨੂੰ ਲਾਂਚ ਹੋਵੇਗਾ OnePlus 12 ਸਮਾਰਟਫੋਨ: ਇਸਦੇ ਨਾਲ ਹੀ, OnePlus 12 ਸਮਾਰਟਫੋਨ ਵੀ ਜਲਦ ਲਾਂਚ ਹੋਵੇਗਾ। OnePlus 12 ਸਮਾਰਟਫੋਨ ਦੀ ਲਾਂਚਿੰਗ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਚਰਚਾ ਚਲ ਰਹੀ ਹੈ। ਹੁਣ ਇਸ ਸਮਾਰਟਫੋਨ ਦੀ ਲਾਂਚਿੰਗ ਨੂੰ ਲੈ ਕੇ ਕੰਪਨੀ ਵੱਲੋਂ ਅਧਿਕਾਰਿਤ ਤੌਰ 'ਤੇ ਜਾਣਕਾਰੀ ਦੇ ਦਿੱਤੀ ਗਈ ਹੈ। OnePlus 12 ਸਮਾਰਟਫੋਨ 4 ਦਸੰਬਰ ਨੂੰ ਲਾਂਚ ਹੋਵੇਗਾ। ਇਹ ਜਾਣਕਾਰੀ ਕੰਪਨੀ ਦੇ Weibo ਹੈਂਡਲ ਤੋਂ ਸਾਹਮਣੇ ਆਈ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਦਸੰਬਰ ਮਹੀਨੇ ਕੰਪਨੀ ਦੀ 10ਵੀਂ ਵਰ੍ਹੇਗੰਢ ਵੀ ਹੋਣ ਜਾ ਰਹੀ ਹੈ। ਇਸ ਦੌਰਾਨ ਕੰਪਨੀ OnePlus 12 ਨੂੰ ਲਾਂਚ ਕਰੇਗੀ। ਇਸਦੇ ਨਾਲ ਹੀ ਕੰਪਨੀ OnePlus Ace 3 ਅਤੇ OnePlus Buds 3 ਦੀ ਲਾਂਚਿੰਗ ਨੂੰ ਲੈ ਕੇ ਵੀ ਐਲਾਨ ਕਰ ਸਕਦੀ ਹੈ।

Last Updated : Nov 29, 2023, 5:20 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.