ETV Bharat / science-and-technology

Honor X9b ਦਾ ਟੀਜ਼ਰ ਹੋਇਆ ਜਾਰੀ, ਜਲਦ ਹੀ ਭਾਰਤ 'ਚ ਲਾਂਚ ਹੋਵੇਗਾ ਇਹ ਸਮਾਰਟਫੋਨ - Honor X9b Launch Soon in india

Honor X9b Teaser: Honor ਆਪਣੇ ਭਾਰਤੀ ਗ੍ਰਾਹਕਾਂ ਲਈ Honor X9b ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਦਾ ਅੱਜ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ।

Honor X9b Teaser
Honor X9b Teaser
author img

By ETV Bharat Tech Team

Published : Jan 14, 2024, 11:48 AM IST

ਹੈਦਰਾਬਾਦ: Honor ਆਪਣੇ ਗ੍ਰਾਹਕਾਂ ਲਈ Honor X9b ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕੀਤਾ ਜਾਵੇਗਾ। Honor ਕੰਪਨੀ ਦੇ ਸੀਈਓ ਨੇ ਇੱਕ ਟੀਜ਼ਰ ਜਾਰੀ ਕਰਕੇ ਇਸ ਫੋਨ ਦੇ ਭਾਰਤ 'ਚ ਲਾਂਚ ਹੋਣ ਦਾ ਐਲਾਨ ਕੀਤਾ ਹੈ।

  • Guess the phone!

    Join me for an exclusive firsthand experience.
    The one with the most reposts and tagged friends wins it. pic.twitter.com/7i0mDrGJ4Q

    — Madhav Sheth (@MadhavSheth1) January 12, 2024 " class="align-text-top noRightClick twitterSection" data=" ">

Honor X9b ਸਮਾਰਟਫੋਨ ਦਾ ਟੀਜ਼ਰ ਜਾਰੀ: ਅੱਜ Honor X9b ਸਮਾਰਟਫੋਨ ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ। ਟੀਜ਼ਰ ਰਾਹੀ ਇਸ ਸਮਾਰਟਫੋਨ ਨੂੰ ਲਾਂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਕੰਪਨੀ ਦੇ ਨਵੇਂ ਇੰਡੀਅਨ ਹੈੱਡ ਮਾਧਵ ਸੇਠ ਨੇ ਆਪਣੇ X 'ਤੇ ਟੀਜ਼ਰ ਸ਼ੇਅਰ ਕਰਕੇ ਕੀਤਾ ਹੈ। ਇਸ ਟੀਜ਼ਰ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਇਸ ਸਮਾਰਟਫੋਨ ਦਾ ਬੈਕ ਕੈਮਰਾ ਸਰਕੂਲਰ ਮੋਡੀਊਲ 'ਚ ਹੋਵੇਗਾ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਫੋਨ ਨੂੰ ਪਿਛਲੇ ਹਫ਼ਤੇ ਚੀਨ 'ਚ ਲਾਂਚ ਕਰ ਦਿੱਤਾ ਗਿਆ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Qualcomm Snapdragon 6 Gen 1 ਚਿਪਸੈੱਟ ਦਿੱਤੀ ਜਾ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਟ੍ਰਿਪਲ ਰਿਅਰ ਕੈਮਰਾ ਮਿਲ ਸਕਦਾ ਹੈ। ਭਾਰਤ 'ਚ ਲਾਂਚ ਹੋਣ ਵਾਲੇ Honor X9b ਸਮਾਰਟਫੋਨ ਦੇ ਜ਼ਿਆਦਾ ਫੀਚਰਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਚੀਨ 'ਚ ਲਾਂਚ ਹੋਏ Honor X9b ਸਮਾਰਟਫੋਨ ਦੇ ਫੀਚਰਸ: Honor X9b ਸਮਾਰਟਫੋਨ ਨੂੰ ਚੀਨ 'ਚ ਲਾਂਚ ਕੀਤਾ ਜਾ ਚੁੱਕਾ ਹੈ ਅਤੇ ਹੁਣ ਜਲਦ ਹੀ ਭਾਰਤ 'ਚ ਵੀ ਲਾਂਚ ਕਰ ਦਿੱਤਾ ਜਾਵੇਗਾ। ਚੀਨ 'ਚ ਲਾਂਚ ਹੋਏ ਇਸ ਸਮਾਰਟਫੋਨ 'ਚ 6.78 ਇੰਚ ਦੀ oled ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Qualcomm Snapdragon 6 Gen 1 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਚਫੋਨ ਨੂੰ 8GB ਰੈਮ+256GB ਅਤੇ 12GB ਰੈਮ+256GB ਸਟੋਰੇਜ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਪਿੱਛਲੇ ਪਾਲੇ 108MP ਦਾ ਪ੍ਰਾਈਮਰੀ ਕੈਮਰਾ, 8MP ਦਾ ਅਲਟ੍ਰਾ ਵਾਈਡ ਐਂਗਲ ਲੈਂਸ ਅਤੇ 2MP ਦਾ ਮੈਕਰੋ ਲੈਂਸ ਦਿੱਤਾ ਗਿਆ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਸਮਾਰਚਫੋਨ 'ਚ 5,800mAh ਦੀ ਬੈਟਰੀ ਮਿਲਦੀ ਹੈ, ਜੋ ਕਿ 35 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਚੀਨ 'ਚ ਲਾਂਚ ਹੋਏ ਇਸ ਸਮਾਰਟਫੋਨ ਦੀ ਕੀਮਤ 23,700 ਰੁਪਏ ਹੈ, ਪਰ ਭਾਰਤ 'ਚ ਲਾਂਚ ਹੋਣ ਵਾਲੇ Honor X9b ਸਮਾਰਟਫੋਨ ਦੀ ਕੀਮਤ ਅਤੇ ਫੀਚਰਸ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.