ETV Bharat / science-and-technology

Xiaomi Civi 3 ਸਮਾਰਟਫੋਨ ਕੱਲ੍ਹ ਹੋਵੇਗਾ ਲਾਂਚ, Pink Bear ਵਾਲੇ ਇਸ ਸਮਾਰਟਫੋਨ 'ਚ ਮਿਲਣਗੇ ਸ਼ਾਨਦਾਰ ਫੀਚਰਸ

author img

By ETV Bharat Tech Team

Published : Dec 21, 2023, 5:11 PM IST

Xiaomi Civi 3 Smartphone Launch Date: Xiaomi ਆਪਣੇ ਗ੍ਰਾਹਕਾਂ ਲਈ Xiaomi Civi 3 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਸਮਾਰਟਫੋਨ 'ਤੇ Pink Bear ਨਜ਼ਰ ਆਵੇਗਾ। ਕੰਪਨੀ ਨੇ ਅਧਿਕਾਰਿਤ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਕੰਪਨੀ Xiaomi Civi 3 Disney Strawberry Bear limited edition ਨੂੰ ਲਾਂਚ ਕਰ ਰਹੀ ਹੈ। ਇਸ ਫੋਨ ਨੂੰ ਕੱਲ੍ਹ ਲਾਂਚ ਕੀਤਾ ਜਾ ਰਿਹਾ ਹੈ।

Xiaomi Civi 3 Smartphone Launch Date
Xiaomi Civi 3 Smartphone Launch Date

ਹੈਦਰਾਬਾਦ: Xiaomi ਆਪਣਾ ਨਵਾਂ Pink Bear ਵਾਲਾ ਸਾਮਰਟਫੋਨ Xiaomi Civi 3 ਨੂੰ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਇਹ ਸਮਾਰਟਫੋਨ ਕੱਲ੍ਹ ਲਾਂਚ ਕੀਤਾ ਜਾ ਰਿਹਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਫਿਲਹਾਲ ਇਸ ਸਮਾਰਟਫੋਨ ਨੂੰ ਚੀਨ 'ਚ ਲਾਂਚ ਕੀਤਾ ਜਾ ਰਿਹਾ ਹੈ। Xiaomi Civi 3 ਸਮਾਰਟਫੋਨ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਗਈਆਂ ਹਨ। ਇਸਦੇ ਨਾਲ ਹੀ ਆਉਣ ਵਾਲੇ ਸਮਾਰਟਫੋਨ ਨੂੰ ਲੈ ਕੇ ਕੁਝ ਫੀਚਰਸ ਵੀ ਸਾਹਮਣੇ ਆਏ ਹਨ।

Xiaomi Civi 3 ਸਮਾਰਟਫੋਨ ਦੀ ਕੀਮਤ: Xiaomi Civi 3 ਸਮਾਰਟਫੋਨ Disney ਦੇ ਨਾਲ ਪਾਰਟਨਸ਼ਿੱਪ ਕਰਨ ਤੋਂ ਬਾਅਦ ਲਿਆਂਦਾ ਜਾ ਰਿਹਾ ਹੈ। ਇਸ ਫੋਨ ਦੀ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਫਿਲਹਾਲ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

#Xiaomi CIVI 3 Disney Strawberry Bear limited edition. pic.twitter.com/7NGYy6TVRn

— Abhishek Yadav (@yabhishekhd) December 21, 2023 " class="align-text-top noRightClick twitterSection" data=" ">

Xiaomi Civi 3 ਸਮਾਰਟਫੋਨ ਦੇ ਫੀਚਰਸ: Xiaomi Civi 3 ਸਮਾਰਟਫੋਨ ਦੇ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.55 ਇੰਚ OLED ਪੈਨਲ ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ FHD+Resolution ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Dimensity 8200 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਚਫੋਨ ਨੂੰ 16GB ਰੈਮ ਅਤੇ 1TB ਤੱਕ ਦੀ ਸਟੋਰੇਜ ਦੇ ਨਾਲ ਲਿਆਂਦਾ ਜਾ ਰਿਹਾ ਹੈ। Xiaomi Civi 3 ਸਮਾਰਟਫੋਨ 'ਚ 4,500mAh ਦੀ ਬੈਟਰੀ ਦਿੱਤੀ ਗਈ ਹੈ, ਜੋ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP+8MP+2MP ਦਾ ਕੈਮਰਾ ਮਿਲ ਸਕਦਾ ਹੈ ਅਤੇ ਸੈਲਫ਼ੀ ਲਈ ਫੋਨ 'ਚ 32MP ਦਾ ਕੈਮਰਾ ਮਿਲ ਸਕਦਾ ਹੈ।

iQOO Neo 9 ਸੀਰੀਜ਼ ਦੀ ਲਾਂਚ ਡੇਟ: ਇਸ ਤੋਂ ਇਲਾਵਾ, iQOO ਆਪਣੇ ਗ੍ਰਾਹਕਾਂ ਲਈ iQOO Neo 9 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸੀਰੀਜ਼ ਦੀ ਲਾਂਚ ਡੇਟ ਬਾਰੇ ਪੁਸ਼ਟੀ ਹੋ ਗਈ ਹੈ। iQOO Neo 9 ਸੀਰੀਜ਼ 27 ਦਸੰਬਰ ਨੂੰ ਚੀਨ 'ਚ ਲਾਂਚ ਹੋਵੇਗੀ। ਇਸ ਸੀਰੀਜ਼ 'ਚ iQOO Neo 9 ਅਤੇ iQOO Neo 9 ਪ੍ਰੋ ਸਮਾਰਟਫੋਨ ਸ਼ਾਮਲ ਹੈ। ਇਸ ਸੀਰੀਜ਼ ਦੇ ਲਾਂਚ ਤੋਂ ਪਹਿਲਾ ਕੰਪਨੀ ਨੇ ਫੋਨ ਦੀ ਡਿਸਪਲੇ ਬਾਰੇ ਵੀ ਜਾਣਕਾਰੀ ਦੇ ਦਿੱਤੀ ਹੈ। ਇਸ ਸੀਰੀਜ਼ ਦੇ ਦੋਨੋ ਹੀ ਸਮਾਰਟਫੋਨਾਂ 'ਚ 1.5K ਡਿਸਪਲੇ ਦਿੱਤੀ ਜਾਵੇਗੀ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸਦੇ ਨਾਲ ਹੀ iQOO Neo 9 ਸੀਰੀਜ਼ 'ਚ ਡਿਮਿੰਗ ਮੋਡ, ਚਿਪ ਲੈਵਲ ਸਮਾਰਟ ਆਈ ਪ੍ਰੋਟੈਕਸ਼ਨ 2.0 ਵਰਗੇ ਫੀਚਰਸ ਵੀ ਮਿਲਣਗੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਸੀਰੀਜ਼ ਨੂੰ ਪਹਿਲਾ ਹੀ ਲੋ ਬਲੂ ਲਾਈਟ ਅਤੇ ਲੋ ਫਲਿੱਕਰ SGS ਸਰਟੀਫਿਕੇਸ਼ਨ ਮਿਲ ਚੁੱਕਾ ਹੈ। ਇਸ ਫੀਚਰ ਨੂੰ ਚਾਲੂ ਕਰਨ ਲਈ OTA ਅਪਡੇਟ ਜਨਵਰੀ ਵਿੱਚ ਜਾਰੀ ਕੀਤਾ ਜਾਵੇਗਾ।

ਹੈਦਰਾਬਾਦ: Xiaomi ਆਪਣਾ ਨਵਾਂ Pink Bear ਵਾਲਾ ਸਾਮਰਟਫੋਨ Xiaomi Civi 3 ਨੂੰ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਇਹ ਸਮਾਰਟਫੋਨ ਕੱਲ੍ਹ ਲਾਂਚ ਕੀਤਾ ਜਾ ਰਿਹਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਫਿਲਹਾਲ ਇਸ ਸਮਾਰਟਫੋਨ ਨੂੰ ਚੀਨ 'ਚ ਲਾਂਚ ਕੀਤਾ ਜਾ ਰਿਹਾ ਹੈ। Xiaomi Civi 3 ਸਮਾਰਟਫੋਨ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਗਈਆਂ ਹਨ। ਇਸਦੇ ਨਾਲ ਹੀ ਆਉਣ ਵਾਲੇ ਸਮਾਰਟਫੋਨ ਨੂੰ ਲੈ ਕੇ ਕੁਝ ਫੀਚਰਸ ਵੀ ਸਾਹਮਣੇ ਆਏ ਹਨ।

Xiaomi Civi 3 ਸਮਾਰਟਫੋਨ ਦੀ ਕੀਮਤ: Xiaomi Civi 3 ਸਮਾਰਟਫੋਨ Disney ਦੇ ਨਾਲ ਪਾਰਟਨਸ਼ਿੱਪ ਕਰਨ ਤੋਂ ਬਾਅਦ ਲਿਆਂਦਾ ਜਾ ਰਿਹਾ ਹੈ। ਇਸ ਫੋਨ ਦੀ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਫਿਲਹਾਲ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Xiaomi Civi 3 ਸਮਾਰਟਫੋਨ ਦੇ ਫੀਚਰਸ: Xiaomi Civi 3 ਸਮਾਰਟਫੋਨ ਦੇ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.55 ਇੰਚ OLED ਪੈਨਲ ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ FHD+Resolution ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Dimensity 8200 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਚਫੋਨ ਨੂੰ 16GB ਰੈਮ ਅਤੇ 1TB ਤੱਕ ਦੀ ਸਟੋਰੇਜ ਦੇ ਨਾਲ ਲਿਆਂਦਾ ਜਾ ਰਿਹਾ ਹੈ। Xiaomi Civi 3 ਸਮਾਰਟਫੋਨ 'ਚ 4,500mAh ਦੀ ਬੈਟਰੀ ਦਿੱਤੀ ਗਈ ਹੈ, ਜੋ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP+8MP+2MP ਦਾ ਕੈਮਰਾ ਮਿਲ ਸਕਦਾ ਹੈ ਅਤੇ ਸੈਲਫ਼ੀ ਲਈ ਫੋਨ 'ਚ 32MP ਦਾ ਕੈਮਰਾ ਮਿਲ ਸਕਦਾ ਹੈ।

iQOO Neo 9 ਸੀਰੀਜ਼ ਦੀ ਲਾਂਚ ਡੇਟ: ਇਸ ਤੋਂ ਇਲਾਵਾ, iQOO ਆਪਣੇ ਗ੍ਰਾਹਕਾਂ ਲਈ iQOO Neo 9 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸੀਰੀਜ਼ ਦੀ ਲਾਂਚ ਡੇਟ ਬਾਰੇ ਪੁਸ਼ਟੀ ਹੋ ਗਈ ਹੈ। iQOO Neo 9 ਸੀਰੀਜ਼ 27 ਦਸੰਬਰ ਨੂੰ ਚੀਨ 'ਚ ਲਾਂਚ ਹੋਵੇਗੀ। ਇਸ ਸੀਰੀਜ਼ 'ਚ iQOO Neo 9 ਅਤੇ iQOO Neo 9 ਪ੍ਰੋ ਸਮਾਰਟਫੋਨ ਸ਼ਾਮਲ ਹੈ। ਇਸ ਸੀਰੀਜ਼ ਦੇ ਲਾਂਚ ਤੋਂ ਪਹਿਲਾ ਕੰਪਨੀ ਨੇ ਫੋਨ ਦੀ ਡਿਸਪਲੇ ਬਾਰੇ ਵੀ ਜਾਣਕਾਰੀ ਦੇ ਦਿੱਤੀ ਹੈ। ਇਸ ਸੀਰੀਜ਼ ਦੇ ਦੋਨੋ ਹੀ ਸਮਾਰਟਫੋਨਾਂ 'ਚ 1.5K ਡਿਸਪਲੇ ਦਿੱਤੀ ਜਾਵੇਗੀ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸਦੇ ਨਾਲ ਹੀ iQOO Neo 9 ਸੀਰੀਜ਼ 'ਚ ਡਿਮਿੰਗ ਮੋਡ, ਚਿਪ ਲੈਵਲ ਸਮਾਰਟ ਆਈ ਪ੍ਰੋਟੈਕਸ਼ਨ 2.0 ਵਰਗੇ ਫੀਚਰਸ ਵੀ ਮਿਲਣਗੇ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਸੀਰੀਜ਼ ਨੂੰ ਪਹਿਲਾ ਹੀ ਲੋ ਬਲੂ ਲਾਈਟ ਅਤੇ ਲੋ ਫਲਿੱਕਰ SGS ਸਰਟੀਫਿਕੇਸ਼ਨ ਮਿਲ ਚੁੱਕਾ ਹੈ। ਇਸ ਫੀਚਰ ਨੂੰ ਚਾਲੂ ਕਰਨ ਲਈ OTA ਅਪਡੇਟ ਜਨਵਰੀ ਵਿੱਚ ਜਾਰੀ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.