ETV Bharat / sitara

ਸੁਸ਼ਾਂਤ ਦੀ ਮੌਤ ਦੇ ਇੱਕ ਮਹੀਨੇ ਬਾਅਦ ਉਨ੍ਹਾਂ ਦੀ ਯਾਦ 'ਚ ਅੰਕਿਤਾ ਨੇ ਸ਼ੇਅਰ ਕੀਤੀ ਪੋਸਟ - ਸੁਸ਼ਾਂਤ ਸਿੰਘ ਰਾਜਪੂਤ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ। ਇੱਕ ਮਹੀਨੇ ਬਾਅਦ ਸੁਸ਼ਾਂਤ ਦੀ ਐਕਸ ਗਰਲਫ਼੍ਰੈਂਡ ਅੰਕਿਤਾ ਲੋਖੰਡੇ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਪੋਸਟ ਪਾਈ, ਜਿਸ ਉੱਤੇ ਲੋਕਾਂ ਦੀ ਕਾਫ਼ੀ ਪ੍ਰਤੀਕਿਰਿਆ ਆ ਰਹੀ ਹੈ।

ankita lokhande remembers sushant singh rajput on one month of his demise
ਸੁਸ਼ਾਂਤ ਦੀ ਮੌਤ ਦੇ ਇੱਕ ਮਹੀਨੇ ਬਾਅਦ ਉਨ੍ਹਾਂ ਦੀ ਯਾਦ 'ਚ ਅੰਕਿਤਾ ਨੇ ਸ਼ੇਅਰ ਕੀਤੀ ਪੋਸਟ
author img

By

Published : Jul 14, 2020, 3:18 PM IST

ਮੁੰਬਈ: ਅੱਜ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਪੂਰਾ ਇੱਕ ਮਹੀਨਾ ਹੋ ਗਿਆ ਹੈ। 14 ਜੂਨ ਨੂੰ ਅਦਾਕਾਰ ਦੀ ਮ੍ਰਿਤਕ ਦੇਹ ਬਾਂਦਰਾ ਸਥਿਤ ਉਨ੍ਹਾਂ ਦੇ ਘਰ ਵਿੱਚ ਮਿਲੀ ਸੀ।

ਹੁਣ ਸੁਸ਼ਾਂਤ ਦੀ ਐਕਸ ਗਰਲਫ਼੍ਰੈਂਡ ਅੰਕਿਤਾ ਲੋਖੰਡੇ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਤੇ ਇੱਕ ਫ਼ੋਟੋ ਪੋਸਟ ਕੀਤੀ ਹੈ। ਸੁਸ਼ਾਂਤ ਦੀ ਆਤਮਹੱਤਿਆ ਤੋਂ ਬਾਅਦ ਅੰਕਿਤਾ ਕਾਫ਼ੀ ਟੁੱਟ ਗਈ ਹੈ। ਉਨ੍ਹਾਂ ਨੇ ਸੁਸ਼ਾਂਤ ਦੀ ਆਤਮਹੱਤਿਆ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇੱਕ ਵੀ ਪੋਸਟ ਨਹੀਂ ਕੀਤਾ ਸੀ।

ਇਸ ਦੇ ਨਾਲ ਹੀ ਪਿਛਲੇ ਕੁਝ ਸਮੇਂ ਤੋਂ ਅੰਕਿਤਾ ਕਿਸੇ ਵੀ ਸੋਸ਼ਲ ਮੀਡੀਆ ਸਾਈਟ ਉੱਤੇ ਐਕਟਿਵ ਨਹੀਂ ਸੀ, ਪਰ ਸੁਸ਼ਾਂਤ ਦੀ ਮੌਤ ਤੋਂ ਇੱਕ ਮਹੀਨਾ ਪੂਰਾ ਹੋਣ ਤੋਂ ਬਾਅਦ ਅਦਾਕਾਰਾ ਸੁਸ਼ਾਂਤ ਲਈ ਭਾਵੁਕ ਹੁੰਦੀ ਹੋਈ ਨਜ਼ਰ ਆਈ।

ਅੰਕਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਦੀਵੇ ਦੀ ਫ਼ੋਟੋ ਸ਼ੇਅਰ ਕੀਤੀ, ਜਿਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, "ਭਗਵਾਨ ਦਾ ਬੱਚਾ।"

ਅੰਕਿਤਾ ਦੀ ਇਸ ਪੋਸਟ ਉੱਤੇ ਫ਼ੈਨਜ਼ ਕਾਫ਼ੀ ਕੁਮੈਂਟ ਕਰ ਰਹੇ ਹਨ ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦੇਈਏ ਕਿ 'ਪਵਿੱਤਰ ਰਿਸ਼ਤਾ' ਟੀਵੀ ਸੀਰੀਅਲ ਵਿੱਚ ਅੰਕਿਤਾ ਤੇ ਸੁਸ਼ਾਂਤ ਨੇ ਇੱਕਠੇ ਕੰਮ ਕੀਤਾ ਸੀ। ਦੋਵੇਂ ਲੰਬੇ ਸਮੇਂ ਤੱਕ ਰਿਲੈਸ਼ਨ ਵਿੱਚ ਰਹੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.