ਮੁੰਬਈ: ਕੋਰੋਨਾ ਵਾਇਰਸ ਮਹਾਮਾਰੀ ਨੂੰ ਖ਼ਤਮ ਕਰਨ ਲਈ ਦੁਨੀਆ ਭਰ ਦੇ ਦੇਸ਼ ਕਾਫ਼ੀ ਕੋਸ਼ਿਸ਼ਾਂ ਕਰ ਰਹੇ ਹਨ। ਭਾਰਤ ਵੱਲੋਂ 21 ਦਿਨਾਂ ਦਾ ਲੌਕਡਾਊਨ ਲਾਗੂ ਕਰ ਮਹਾਮਾਰੀ ਉੱਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਅਦਾਕਾਰਾ ਹਿਨਾ ਖ਼ਾਨ ਨੇ ਇੱਕ ਤਸਵੀਰ ਦੇ ਰਾਹੀਂ ਦੇਸ਼ ਦੀ ਮੌਜੂਦਾ ਸਥਿਤੀ ਨੂੰ ਦੱਸਿਆ ਹੈ। ਹਿਨਾ ਨੇ ਇੰਸਟਾਗ੍ਰਾਮ ਉੱਤੇ ਆਪਣੀ ਬਣਾਈ ਹੋਈ ਇੱਕ ਤਸਵੀਰ ਨੂੰ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਭਾਰਤ ਦੇ ਨਕਸ਼ੇ ਨੂੰ ਤਾਲਿਆਂ ਤੇ ਚੇਨ ਨਾਲ ਪੇਸ਼ ਕੀਤਾ ਹੈ।
- " class="align-text-top noRightClick twitterSection" data="
">
ਉਨ੍ਹਾਂ ਨੇ ਲਿਖਿਆ, "ਮੇਰੀ ਬਣਾਈ ਇਹ ਤਸਵੀਰ ਦੇਸ਼ ਦੀ ਮੌਜੂਦਾ ਪਰਿਸਥਿਤੀ ਨਾਲ ਪ੍ਰੇਰਿਤ ਹੈ। ਇਹ ਤਸਵੀਰ ਹਜ਼ਾਰਾਂ ਸ਼ਬਦਾਂ ਤੋਂ ਜ਼ਿਆਦਾ ਗ਼ੱਲਾਂ ਤੇ ਕਹਾਣੀਆਂ ਨੂੰ ਦੱਸ ਰਹੀ ਹੈ। ਇਹ ਉਹ ਸਮਾਂ ਹੈ, ਜਦ ਭਾਰਤ ਇੱਕ ਹੋਰ ਮੁਸ਼ਕਲ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ।"
ਉਨ੍ਹਾਂ ਨੇ ਅੱਗੇ ਲਿਖਿਆ, "ਅਸੀਂ ਇਸ ਨੂੰ ਬਿਹਤਰ ਬਣਾਵਾਂਗੇ ਤੇ ਇਸ ਨਾਲ ਲੜਾਂਗੇ ਕਿਉਂਕਿ ਤੁਹਾਨੂੰ ਪਤਾ ਹੈ ਕਿ ਉਹ ਕੀ ਕਹਿੰਦੇ ਹਨ, ਇਤਿਹਾਸ ਖ਼ੁਦ ਨੂੰ ਦੁਹਰਾਉਂਦਾ ਹੈ।"
ਇਸ ਦੇ ਨਾਲ ਹੀ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਸ਼ੈੱਫ ਦੀ ਟੋਪੀ ਪਾਈ ਹੋਈ ਹੈ। ਦਿਲਜੀਤ ਨੇ ਸੋਮਵਾਰ ਰਾਤ ਨੂੰ ਆਪਣੇ ਇੰਸਟਾਗ੍ਰਾਮ ਸਟੋਰੀ ਉੱਤੇ ਖਾਣਾ ਪਕਾਉਣ ਦੀ ਇੱਕ ਵੀਡੀਓ ਨੂੰ ਸਾਂਝਾ ਕੀਤਾ ਹੈ।
- " class="align-text-top noRightClick twitterSection" data="
">
ਇਸ ਦੇ ਨਾਲ ਹੀ ਬਾਲੀਵੁੱਡ ਕਪਲ ਸ਼ਾਹਰੁਖ ਖ਼ਾਨ ਤੇ ਗੌਰੀ ਖ਼ਾਨ ਦੀ ਕੁੜੀ ਸੁਹਾਨਾ ਖ਼ਾਨ ਕੋਰੋਨਾ ਵਾਇਰਸ ਲੌਕਡਾਊਨ ਦੇ ਦੌਰਾਨ ਵੀ ਆਪਣੇ ਗਲੈਮਰ ਨੂੰ ਵਧਾ ਰਹੀ ਹੈ। ਸਾਂਝੀ ਕੀਤੀ ਇਸ ਤਸਵੀਰ ਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ, "ਐਕਸਪੈਰੀਮੈਂਟ।"