ETV Bharat / sitara

ਸੁਸ਼ਾਂਤ ਮਾਮਲਾ: ਮੁੰਬਈ ਪੁਲਿਸ ਨੇ ਅਦਾਲਤ ਵਿੱਚ ਸੀਬੀਆਈ ਜਾਂਚ ਦਾ ਕੀਤਾ ਵਿਰੋਧ - supreme court

ਮੁੰਬਈ ਪੁਲਿਸ ਨੇ ਸ਼ਨੀਵਾਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਸੀਬੀਆਈ ਜਾਂਚ ਦਾ ਵਿਰੋਧ ਕਰਦਿਆਂ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਹ ਪੇਸ਼ੇਵਰ ਢੰਗ ਨਾਲ ਇਸ ਕੇਸ ਦੀ ਨਿਰਪੱਖ ਜਾਂਚ ਕਰ ਰਹੇ ਹਨ।

ਸੁਸ਼ਾਂਤ ਮਾਮਲਾ: ਮੁੰਬਈ ਪੁਲਿਸ ਨੇ ਅਦਾਲਤ ਵਿੱਚ ਸੀਬੀਆਈ ਜਾਂਚ ਦਾ ਕੀਤਾ ਵਿਰੋਧ

author img

By

Published : Aug 9, 2020, 11:39 AM IST

ਮੁੰਬਈ: ਸਥਾਨਕ ਪੁਲਿਸ ਨੇ ਸ਼ਨੀਵਾਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਸੀਬੀਆਈ ਜਾਂਚ ਦਾ ਵਿਰੋਧ ਕਰਦਿਆਂ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਹ ਪੇਸ਼ੇਵਰ ਢੰਗ ਨਾਲ ਇਸ ਕੇਸ ਦੀ ਨਿਰਪੱਖ ਜਾਂਚ ਕਰ ਰਹੇ ਹਨ। ਰਾਜਪੂਤ 14 ਜੂਨ ਨੂੰ ਮੁੰਬਈ ਦੇ ਇੱਕ ਉਪਨਗਰ ਬਾਂਦਰਾ ਵਿੱਚ ਆਪਣੇ ਅਪਾਰਟਮੈਂਟ ਵਿੱਚ ਮ੍ਰਿਤਕ ਮਿਲੇ ਸਨ।

ਬਿਹਾਰ ਪੁਲਿਸ ਦੁਆਰਾ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਮੁੰਬਈ ਤਬਦੀਲ ਕਰਨ ਦੀ ਅਦਾਕਾਰਾ ਰਿਆ ਚੱਕਰਵਰਤੀ ਦੀ ਪਾਟੀਸ਼ਨ ਦੇ ਜਵਾਬ ਵਿੱਚ ਉੱਚ ਅਦਾਲਤ ਵਿੱਚ ਦਾਖਲ ਆਪਣੇ ਹਲਫਨਾਮੇ ਵਿੱਚ ਮੁੰਬਈ ਪੁਲਿਸ ਨੇ ਕਿਹਾ ਕਿ ਸੀਬੀਆਈ ਨੂੰ ਕੇਸ ਦਰਜ ਕਰਨ ਤੋਂ ਪਹਿਲਾਂ ਮਾਮਲੇ ਵਿੱਚ ਸਿਖਰਲੀ ਅਦਾਲਤ ਦੇ ਫੈਸਲੇ ਦਾ ਇੰਤਜਾਰ ਕਰਨ ਚਾਹੀਦਾ ਹੈ।

ਬਾਂਦਰਾ ਥਾਣੇ ਦੇ ਪੁਲਿਸ ਇੰਸਪੈਕਟਰ ਦੁਆਰਾ ਦਰਜ ਹਲਫਨਾਮੇ ਵਿੱਚ ਕਿਹਾ ਕਿ ਬਿਹਾਰ ਪੁਲਿਸ ਕੋਲ ਮੁੱਢਲੀ ਜਾਂਚ ਕਰਨ ਦਾ ਤੇ ਗਵਾਹਾਂ ਤੋਂ ਪੁੱਛ-ਗਿੱਛ ਕਰਨ ਦਾ ਅਧਿਕਾਰ ਨਹੀਂ ਹੈ ਅਤੇ ਬਿਹਾਰ ਪੁਲਿਸ ਦੁਆਰਾ ਇਸ ਤਰ੍ਹਾਂ ਦੀ ਜਾਂਚ ਵਿੱਚ ਮੁੰਬਈ ਪੁਲਿਸ ਦੇ ਸਹਿਯੋਗ ਦਾ ਕੋਈ ਸਵਾਲ ਨਹੀਂ ਹੈ।

ਇਹ ਦੋਸ਼ ਲਾਇਆ ਗਿਆ ਹੈ ਕਿ ਬਿਹਾਰ ਵਿੱਚ ਪਟਨਾ ਪੁਲਿਸ ਦੁਆਰਾ ਦਰਜ ਕੀਤੀ ਗਈ ਐਫਆਈਆਰ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਹੈ ਅਤੇ ਸੰਵਿਧਾਨ ਵਿੱਚ ਦਰਜ ਸੰਘੀਵਾਦ ਦੇ ਸਿਧਾਂਤਾਂ ਦੀ ਉਲੰਘਣਾ ਹੈ।' ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਸ਼ਨੀਵਾਰ ਨੂੰ ਸੁਪਰੀਮ ਕੋਰਟ ਵਿੱਚ ਕਿਹਾ ਕਿ ਅਦਾਕਾਰਾ ਰਿਆ ਚੱਕਰਵਰਤੀ ਦੀ ਉਸ ਦੇ ਖ਼ਿਲਾਫ਼ ਪਟਨਾ ਵਿੱਚ ਦਰਜ ਐਫ.ਆਈ.ਆਰ ਨੂੰ ਮੁੰਬਈ ਤਬਦੀਲ ਕਰਨ ਦੀ ਪਟੀਸ਼ਨ ਦੇ ਮਾਮਲੇ ਦੀ ਜਾਂਚ ਸੀਬੀਆਈ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬੇਕਾਰ ਹੋ ਗਈ ਹੈ।

ਰਾਜਪੂਤ ਦੇ ਪਿਤਾ ਕੇ.ਕੇ ਸਿੰਘ ਨੇ ਆਪਣੇ 27 ਪੰਨਿਆਂ ਦੇ ਵਿਰੋਧੀ-ਹਲਫਨਾਮੇ ਵਿੱਚ ਰਿਆ ਦੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਉਹ ਅਦਾਕਾਰਾ ਸੀ ਜਿਸ ਨੇ ਇੱਕ ਵਾਰ ਟਵੀਟ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਆਦੇਸ਼ ਦੇਣ ਦੀ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ:ਬਾਲੀਵੁੱਡ ਅਦਾਕਾਰ ਸੰਜੇ ਦੱਤ ਲੀਲਾਵਤੀ ਹਸਪਤਾਲ 'ਚ ਦਾਖ਼ਲ

ETV Bharat Logo

Copyright © 2024 Ushodaya Enterprises Pvt. Ltd., All Rights Reserved.