ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਪੰਜਾਬੀ ਗਾਇਕ ਅਤੇ ਸੰਗੀਤਕਾਰ ਯੋ ਯੋ ਹਨੀ ਸਿੰਘ ਨੂੰ ਸੰਯੁਕਤ ਅਰਬ ਅਮੀਰਾਤ (UAE) ਵਿੱਚ ਉਨ੍ਹਾਂ ਜਾਂ ਉਨ੍ਹਾਂ ਦੀਆਂ ਕੰਪਨੀਆਂ ਦੀ ਮਲਕੀਅਤ ਵਾਲੀ ਸਾਰੀ ਜਾਇਦਾਦ ਉੱਤੇ ਤੀਜੇ ਪੱਖ ਦੇ ਅਧਿਕਾਰ ਬਣਾਉਣ 'ਤੇ ਰੋਕ ਲਾ ਦਿੱਤੀ ਹੈ।
ਦੱਸਣਯੋਗ ਹੈ ਕਿ ਹਨੀ ਸਿੰਘ ਦੀ ਪਤਨੀ ਦੇ ਵਕੀਲ ਨੇ ਕਿਹਾ ਕਿ ਮੈਟ੍ਰੋਪਾਲਿਟਨ ਮੈਜਿਸਟ੍ਰੇਟ ਤਾਨਿਆ ਸਿੰਘ ਨੇ ਆਪਣੀ ਉਨ੍ਹਾਂ ਕੰਪਨੀਆਂ ਦੇ ਦਸਤਾਵੇਜ਼ ਵੀ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਕਿ ਵਿਦੇਸ਼ਾਂ ਵਿੱਚ ਰਜਿਸਟਰਡ ਹਨ। ਹਨੀ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਉਨ੍ਹਾਂ ਦੇ ਖਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਹੈ।
ਅਦਾਲਤ ਨੇ ਇਹ ਨਿਰਦੇਸ਼ ਸ਼ਾਲਿਨੀ ਤਲਵਾਰ ਦੀ ਪਟੀਸ਼ਨ 'ਤੇ ਦਿੱਤੇ ਹਨ। ਪਟੀਸ਼ਨ ਵਿੱਚ ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਪਤੀ ਦੁਬਈ ਵਿੱਚ ਤੀਜੀ ਧਿਰ ਦੇ ਅਧਿਕਾਰ ਬਣਾਉਣ ਅਤੇ ਕੁੱਝ ਸੰਪਤੀਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੈ।
ਸ਼ਾਲਿਨੀ ਨੇ ਅਦਾਲਤ ਨੂੰ ਦੱਸਿਆ ਕਿ ਹਨੀ ਸਿੰਘ ਦਾ ਦੁਬਈ ਵਿੱਚ 333.73 ਵਰਗ ਮੀਟਰ ਦਾ ਮਹਿੰਗਾ ਮਕਾਨ ਹੈ ਜੋ ਹਨੀ ਸਿੰਘ ਨੇ ਸ਼ਾਲਿਨੀ ਲਈ ਵਿਦੇਸ਼ਾਂ ਵਿੱਚ ਸਥਾਪਤ ਆਪਣੀ ਇੱਕ ਕੰਪਨੀ ਰਾਹੀਂ ਖਰੀਦਿਆ ਸੀ। ਇ
ਇਸ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ। ਯੋ ਯੋ ਹਨੀ ਸਿੰਘ ਦੇ ਨਾਂ ਨਾਲ ਮਸ਼ਹੂਰ ਹਿਰਦੇਸ਼ ਸਿੰਘ ਅਤੇ ਸ਼ਾਲਿਨੀ ਤਲਵਾਰ ਦਾ ਵਿਆਹ 23 ਜਨਵਰੀ 2011 ਨੂੰ ਹੋਇਆ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 28 ਅਗਸਤ ਨੂੰ ਸੁਣਵਾਈ ਦੌਰਾਨ ਹਨੀ ਸਿੰਘ ਤੀਹ ਹਜ਼ਾਰੀ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸੀ। ਉਨ੍ਹਾਂ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਮੰਗੀ ਸੀ। ਅਦਾਲਤ ਨੇ ਹਨੀ ਸਿੰਘ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਆਪਣੀ ਆਮਦਨ ਨਾਲ ਸਬੰਧਤ ਵਿਸਤ੍ਰਿਤ ਹਲਫਨਾਮਾ ਅਤੇ ਆਮਦਨ ਟੈਕਸ ਰਿਟਰਨ ਦਾਖਲ ਕਰਨ। ਅਦਾਲਤ ਨੇ ਕਿਹਾ ਸੀ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।
ਇਹ ਵੀ ਪੜ੍ਹੋ : ਸੋਨੂੰ ਸੂਦ ਦੇ ਘਰ ਪਹੁੰਚੀ ਅਮਦਨ ਕਰ ਵਿਭਾਗ ਦੀ ਟੀਮ