ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਤਬੂ ਦੀ ਫ਼ਿਲਮ 'ਜਵਾਨੀ ਜਾਨੇਮਨ' ਇੱਕ ਵਾਰ ਫਿਰ ਤੋਂ ਚਰਚਾ ਵਿੱਚ ਹੈ। ਦੱਸ ਦੇਈਏ ਕਿ ਫ਼ਿਲਮ ਦੀ ਰਿਲੀਜ਼ ਡੇਟ 'ਚ ਇੱਕ ਵਾਰ ਫਿਰ ਬਦਲਾਅ ਕੀਤਾ ਗਿਆ ਹੈ। ਪਹਿਲਾਂ ਇਹ ਫ਼ਿਲਮ 7 ਫਰਵਰੀ ਨੂੰ ਰਿਲੀਜ਼ ਹੋਣੀ ਸੀ ਪਰ ਹੁਣ ਇਹ ਫ਼ਿਲਮ 31 ਜਨਵਰੀ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ।
ਹੋਰ ਪੜ੍ਹੋ: 66th National Film Awards 2019: ਵਿੱਕੀ ਦੀ ਫ਼ਿਲਮ ਉੜੀ: ਦ ਸਰਜੀਕਲ ਸਟ੍ਰਾਈਕ ਨੇ ਜਿੱਤੇ ਸਭ ਤੋਂ ਜ਼ਿਆਦਾ ਐਵਾਰਡ
ਇਸ ਦੀ ਜਾਣਕਾਰੀ ਫ਼ਿਲਮ ਆਲੋਚਕ ਤਰਨ ਆਦਰਸ਼ ਨੇ ਆਪਣੇ ਟਵਿੱਟਰ ਹੈਂਡਲ 'ਤੇ ਦਿੱਤੀ ਹੈ ਤੇ ਨਾਲ ਹੀ ਇਸ ਫ਼ਿਲਮ ਦਾ ਪੋਸਟਰ ਵੀ ਰਿਲੀਜ਼ ਕੀਤਾ ਹੈ। ਫ਼ਿਲਮ ਦੇ ਪੋਸਟਰ ਵਿੱਚ ਅਦਾਕਾਰ ਆਪਣੇ ਹੱਥ ਵਿੱਚ ਸ਼ਰਾਬ ਦੀ ਬੋਤਲ ਫੜ੍ਹ ਬੈੱਡ 'ਤੇ ਪਿਆ ਹੋਇਆ ਨਜ਼ਰ ਆ ਰਿਹਾ ਹੈ।
ਹੋਰ ਪੜ੍ਹੋ: ਜੱਸੀ ਅਤੇ ਕੰਗਨਾ ਦੀ ਫ਼ਿਲਮ 'ਪੰਗਾ' ਲੋਕਾਂ ਨੂੰ ਦਵੇਗੀ ਇਹ ਖ਼ਾਸ ਸੁਨੇਹਾ
ਫ਼ਿਲਮ ਵਿੱਚ ਸੈਫ਼ ਅਲੀ ਖ਼ਾਨ ਨਾਲ ਮਸ਼ਹੂਰ ਅਦਾਕਾਰ ਕਬੀਰ ਬੇਦੀ ਦੀ ਪੋਤੀ ਅਦਾਕਾਰਾ ਪੂਜਾ ਬੇਦੀ ਦੀ ਕੁੜੀ ਆਲੀਆ ਫਰਨੀਚਰਵਾਲਾ ਨਜ਼ਰ ਆਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਨਿਤਿਨ ਕੱਕੜ ਵੱਲੋਂ ਕੀਤਾ ਗਿਆ ਹੈ।