ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਕਿਸਾਨਾਂ ਦੇ ਬਾਰੇ ਬੋਲਣ ਤੋਂ ਬਾਅਦ ਹੀ ਉਨ੍ਹਾਂ ਨੂੰ ਬਲਾਤਕਾਰ ਅਤੇ ਕਤਲ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਦਾਕਾਰ ਨੇ ਦਿਲਜੀਤ ਦੁਸਾਂਝ ਅਤੇ ਪ੍ਰਿਯੰਕਾ ਚੋਪੜਾ 'ਤੇ ਵੀ ਤੰਜ ਕੱਸਿਆ। ਕੰਗਨਾ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਵੀਡੀਓ ਪੋਸਟ ਕੀਤਾ, ਜਿਸ 'ਚ ਉਨ੍ਹਾਂ ਕਿਹਾ, 'ਮੈਂ ਪਿਛਲੇ 10-12 ਦਿਨਾਂ ਤੋਂ ਭਾਵਨਾਤਮਕ ਅਤੇ ਮਾਨਸਿਕ ਆਨ ਲਾਈਨ ਲਿੰਚਿੰਗ ਦਾ ਸਾਹਮਣਾ ਕਰ ਰਹੀ ਹਾਂ। ਮੈਨੂੰ ਬਲਾਤਕਾਰ ਅਤੇ ਮੌਤ ਦੀਆਂ ਧਮਕੀਆਂ ਮਿਲੀਆਂ ਹਨ, ਇਸ ਲਈ ਮੇਰਾ ਹੱਕ ਬਣਦਾ ਹੈ ਕਿ ਆਪਣੇ ਦੇਸ਼ ਨੂੰ ਕੁੱਝ ਸਵਾਲ ਪੁੱਛਣ ਲਈ।”
-
Here’s the video I promised, watch when you can 🙏 pic.twitter.com/0YZxfQfwB2
— Kangana Ranaut (@KanganaTeam) December 19, 2020 " class="align-text-top noRightClick twitterSection" data="
">Here’s the video I promised, watch when you can 🙏 pic.twitter.com/0YZxfQfwB2
— Kangana Ranaut (@KanganaTeam) December 19, 2020Here’s the video I promised, watch when you can 🙏 pic.twitter.com/0YZxfQfwB2
— Kangana Ranaut (@KanganaTeam) December 19, 2020
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੰਗਨਾ ਅਤੇ ਦਲਜੀਤ ਵਿੱਚ ਸੋਸ਼ਲ ਮੀਡੀਆ ‘ਤੇ ਕਿਸਾਨ ਅੰਦੋਲਨ ਬਾਰੇ ਜ਼ੋਰਦਾਰ ਬਹਿਸ ਹੋਈ ਸੀ।
ਕਿਸਾਨੀ ਅੰਦੋਲਨ ਬਾਰੇ ਗੱਲ ਕਰਦਿਆਂ ਅਦਾਕਾਰਾ ਨੇ ਦਾਅਵਾ ਕੀਤਾ, "ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਪੂਰੀ ਲਹਿਰ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਹੈ। ਅੱਤਵਾਦੀਆਂ ਨੇ ਵੀ ਇਸ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਹੈ। ਮੈਂ ਆਪਣੀ ਸਕੂਲ ਦੀ ਪੜ੍ਹਾਈ ਪੰਜਾਬ ਵਿੱਚ ਕੀਤੀ ਹੈ।"
ਉਨ੍ਹਾਂ ਕਿਹਾ, "ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਪੰਜਾਬ ਦੇ 99 ਫ਼ੀਸਦੀ ਲੋਕ ਖ਼ਾਲਿਸਤਾਨ ਨਹੀਂ ਚਾਹੁੰਦੇ। ਉਹ ਦੇਸ਼ ਨੂੰ ਵੰਡਣਾ ਨਹੀਂ ਚਾਹੁੰਦੇ। ਉਹ ਦੇਸ਼ ਨੂੰ ਪਿਆਰ ਕਰਦੇ ਹਨ।"