ਮੁੰਬਈ : ਕਾਮੇਡੀਅਨ ਅਤੇ ਬਾਲੀਵੁੱਡ ਅਦਾਕਾਰ ਕਪਿਲ ਸ਼ਰਮਾ ਅਕਸਰ ਅਣਜਾਣੇ ਵਿਵਾਦਾਂ ਵਿੱਚ ਫਸ ਜਾਂਦੇ ਹਨ। ਹੁਣ ਇੱਕ ਵਾਰ ਫਿਰ ਕਪਿਲ ਸ਼ਰਮਾ ਆਪਣੀ ਇੱਕ ਵੀਡੀਓ ਦੇ ਕਾਰਨ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ, ਪਿਛਲੇਂ ਦਿਨੀਂ ਤੇਜ਼ ਮੀਂਹ ਕਾਰਨ ਦੇਸ਼ ਦੇ ਕਈ ਖੇਤਰ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇਹ ਖੇਤਰ ਪੰਜਾਬ, ਮਹਾਰਾਸ਼ਟਰ, ਅਸਮ ਅਤੇ ਕੇਰਲ ਹਨ।
ਇਸ ਸਥਿਤੀ ਨੂੰ ਦੇਖਦਿਆਂ ਕਪਿਲ ਸ਼ਰਮਾ ਨੇ ਇੱਕ ਵੀਡੀਓ ਜਾਰੀ ਕੀਤਾ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ ਫਸੇ ਲੋਕਾਂ ਦੀ ਮਦਦ ਦੀ ਅਪੀਲ ਕੀਤੀ ਹੈ। ਕਪਿਲ ਸ਼ਰਮਾ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਖੇਤਰ ਹੜ੍ਹਾਂ ਨਾਲ ਜੂਝ ਰਹੇ ਹਨ ਤੇ ਉੱਥੋਂ ਦੇ ਲੋਕਾਂ ਨੂੰ ਭੱਜਣਾ ਪਿਆ ਹੈ। ਬਹੁਤ ਸਾਰੇ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਉਨ੍ਹਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।
- " class="align-text-top noRightClick twitterSection" data="
">
ਕਪਿਲ ਸ਼ਰਮਾ ਨੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਦਦ ਦੀ ਅਪੀਲ ਕਰਨ ਲਈ ਇਹ ਵੀਡੀਓ ਪੋਸਟ ਕੀਤਾ, ਪਰ ਇਸ ਦੇ ਲਈ ਵੀ ਉਨ੍ਹਾਂ ਨੂੰ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ। ਦਰਅਸਲ, ਇਸ ਵੀਡੀਓ ਵਿੱਚ ਕਪਿਲ ਸ਼ਰਮਾ ਨੇ ਸਿਰਫ਼ ਪੰਜਾਬ ਵਿੱਚ ਆਏ ਹੜ੍ਹਾਂ ਅਤੇ ਉੱਥੇ ਦੇ ਵਿਗੜ ਰਹੇ ਹਾਲਾਤਾਂ ਬਾਰੇ ਗੱਲ ਕੀਤੀ ਸੀ, ਪਰ ਉਨ੍ਹਾਂ ਨੇ ਮਹਾਰਾਸ਼ਟਰ ਵਿੱਚ ਆਏ ਹੜ੍ਹਾਂ ਬਾਰੇ ਕੁਝ ਨਹੀਂ ਕਿਹਾ ਜਿੱਥੇ ਉਹ ਰਹਿੰਦੇ ਹਨ ਅਤੇ ਕੰਮ ਕਰਦੇ ਹਨ। ਹਾਲਾਂਕਿ, ਟ੍ਰੋਲਿੰਗ ਤੋਂ ਬਾਅਦ, ਕਪਿਲ ਨੇ ਇੱਕ ਹੋਰ ਵੀਡੀਓ ਜਾਰੀ ਕੀਤਾ ਜਿਸ ਵਿੱਚ ਉਨ੍ਹਾਂ ਨੇ ਨਾਂ ਸਿਰਫ਼ ਮਹਾਰਾਸ਼ਟਰ ਨੂੰ, ਬਲਕਿ ਦੇਸ਼ ਦੇ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਦੇਸ਼ ਦੇ ਬਹੁਤ ਸਾਰੇ ਖੇਤਰ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉੱਥੋਂ ਦੇ ਲੋਕਾਂ ਨੂੰ ਮਦਦ ਦੀ ਉਡੀਕ ਹੈ। ਅਜਿਹੀ ਸਥਿਤੀ ਵਿੱਚ, ਜੋ ਕੋਈ ਵੀ ਆਪਣੇ ਢੰਗ ਨਾਲ ਸਹਾਇਤਾ ਕਰ ਸਕਦਾ ਹੈ ਉਹ ਜ਼ਰੂਰ ਕਰੇ। ਵੀਡੀਓ ਤੋਂ ਇਲਾਵਾ ਉਸ ਨੇ ਇੱਕ ਹੋਰ ਪੋਸਟ ਵੀ ਲਿਖੀ, ਜਿਸ ਵਿੱਚ ਉਸਨੇ ਕਿਹਾ ਕਿ ਉਸ ਨੇ ਇਹ ਵੀਡੀਓ ਲੋਕਾਂ ਦੀ ਮਦਦ ਲਈ ਕੀਤੀ ਹੈ। ਉਨ੍ਹਾਂ ਦਾ ਇਲਾਕਿਆਂ ਜਾਂ ਖੇਤਰੀ ਵਾਦ ਨਾਲ ਕੋਈ ਸਬੰਧ ਨਹੀਂ ਹੈ।