ਮੁੰਬਈ: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਅਲਾਉਦੀਨ ਖਿਲਜੀ, ਪੇਸ਼ਵਾ ਬਾਜੀਰਾਓ ਵਰਗੇ ਕਿਰਦਾਰਾਂ ਵਜੋਂ ਜ਼ਬਰਦਸਤ ਭੂਮਿਕਾ ਅਦਾ ਕੀਤੀ ਹੈ। ਜਲਦੀ ਹੀ ਉਹ ਫ਼ਿਲਮ '83' 'ਚ ਕ੍ਰਿਕੇਟਰ ਕਪਿਲ ਦੇਵ ਦੀ ਭੂਮਿਕਾ' ਚ ਨਜ਼ਰ ਆਉਣਗੇ। ਫ਼ਿਲਮ ਵਿੱਚ ਤਾਹੀਰ ਰਾਜ ਭਸੀਨ ਸੁਨੀਲ ਗਾਵਸਕਰ ਦਾ ਕਿਰਦਾਰ ਨਿਭਾਅ ਰਹੇ ਹਨ। ਫ਼ਿਲਮ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਤੇ ਹਾਰਡੀ ਸੰਧੂ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ: ਸ਼ੁਭ ਮੰਗਲ ਜ਼ਿਆਦਾ ਸਾਵਧਾਨ: ਹੋਮੋਫੋਬੀਆ ਤੋਂ ਬਚਾਉਣ ਆ ਰਹੇ ਨੇ ਆਯੁਸ਼ਮਾਨ
ਐਮੀ ਤੇ ਹਾਰਡੀ ਦੇ ਕਿਰਦਾਰਾਂ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਐਮੀ ਭਾਰਤੀ ਸਾਬਕਾ ਕ੍ਰਿਕੇਟਰ ਬਲਵਿੰਦਰ ਸਿੰਘ ਸੰਧੂ ਦੇ ਕਿਰਦਾਰ ਤੇ ਹਾਰਡੀ ਮਦਨ ਲਾਲ ਦੇ ਕਿਰਦਾਰ ਵਿੱਚ ਨਜ਼ਰ ਆਉਣਗੇ। ਜ਼ਿਕਰੇਖ਼ਾਸ ਹੈ ਕਿ ਹਾਰਡੀ ਇਸ ਫ਼ਿਲਮ ਨਾਲ ਆਪਣਾ ਬਾਲੀਵੁੱਡ ਡੈਬਿਊ ਕਰਨ ਜਾ ਰਹੇ ਹਨ। ਇਸ ਤੋਂ ਇਲਾਵਾ ਫ਼ਿਲਮ 'ਚ ਸੁਨੀਲ ਗਾਵਸਕਰ ਦੇ ਕਿਰਦਾਰ ਨੂੰ ਤਾਹੀਰ ਰਾਜ ਭਸੀਨ ਦਾ ਕਿਰਦਾਰ ਨਿਭਾਅ ਰਹੇ ਹਨ।
ਹੋਰ ਪੜ੍ਹੋ: ਗਿੱਪੀ ਗਰੇਵਾਲ ਸ੍ਰੀ ਨਨਕਾਣਾ ਸਾਹਿਬ ਹੋਏ ਨਤਮਸਤਕ, ਤਸਵੀਰਾਂ ਹੋ ਰਹੀਆਂ ਵਾਇਰਲ
ਦੀਪਿਕਾ ਪਾਦੁਕੋਣ ਇਸ ਫ਼ਿਲਮ ਵਿੱਚ ਕਪਿਲ ਦੇਵ ਦੀ ਪਤਨੀ ਰੋਮੀ ਭਾਟੀਆ ਦੀ ਭੂਮਿਕਾ ਵਿੱਚ ਨਜ਼ਰ ਆਵੇਗੀ। ਇਸ ਦੇ ਨਾਲ ਹੀ ਵਿਆਹ ਤੋਂ ਬਾਅਦ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਦੇ ਨਾਲ ਇਹ ਪਹਿਲੀ ਫ਼ਿਲਮ ਹੋਵੇਗੀ। 10 ਅਪ੍ਰੈਲ 2020 ਨੂੰ ਇਹ ਫ਼ਿਲਮ ਹਿੰਦੀ, ਤਾਮਿਲ ਅਤੇ ਤੇਲਗੂ 'ਚ ਰਿਲੀਜ਼ ਹੋਵੇਗੀ।