ETV Bharat / sitara

ਰਣਵੀਰ ਸਿੰਘ ਨੇ ਕਪਿਲ ਦੇਵ ਦੇ ਅੰਦਾਜ਼ ਵਿੱਚ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਤਸਵੀਰ - ranveer singh film 83

ਬਾਲੀਵੁੱਡ ਅਦਾਕਾਰ ਰਣਵੀਰ ਨੇ ਸੋਸ਼ਲ ਮੀਡੀਆ ਉੱਤੇ ਇੱਕ ਤਸਵੀਰ ਨੂੰ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਵਰਲਡ ਕੱਪ ਦੀ ਟਰਾਫੀ ਚੁੱਕੀ ਨਜ਼ਰ ਆ ਰਹੇ ਹਨ।

ranveer singh share post on social media in kapil dev character
ਫ਼ੋਟੋ
author img

By

Published : Mar 8, 2020, 3:22 AM IST

ਮੁੰਬਈ: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਜਲਦ ਹੀ ਆਪਣੀ ਨਵੀਂ ਫ਼ਿਲਮ '83' ਵਿੱਚ ਨਜ਼ਰ ਆਉਣਗੇ। ਇਹ ਫ਼ਿਲਮ ਹੁਣੇ ਤੋਂ ਹੀ ਕਾਫ਼ੀ ਸੁਰਖੀਆਂ ਬਟੋਰ ਰਹੀ ਹੈ। ਇਸ ਦੇ ਨਾਲ ਹੀ ਰਣਵੀਰ ਨੇ ਸੋਸ਼ਲ ਮੀਡੀਆ ਉੱਤੇ ਇੱਕ ਤਸਵੀਰ ਨੂੰ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਵਰਲਡ ਕੱਪ ਦੀ ਟਰਾਫੀ ਚੁੱਕੀ ਨਜ਼ਰ ਆ ਰਹੇ ਹਨ।

ਦੱਸਣਯੋਗ ਹੈ ਕਿ '1983' ਵਿੱਚ ਜਦ ਟੀਮ ਇੰਡੀਆ ਨੇ ਕਪਿਲ ਦੇਵ ਦੀ ਕਪਤਾਨੀ ਵਿੱਚ ਵਿਸ਼ਵ ਕੱਪ ਜਿੱਤਿਆ ਸੀ ਤਾਂ ਪੂਰੇ ਦੇਸ਼ ਵਿੱਚ ਖੁਸ਼ੀ ਦੀ ਲਹਿਰ ਸੀ। ਇਹ ਪਹਿਲਾ ਮੌਕਾ ਸੀ, ਜਦ ਭਾਰਤ ਨੇ ਵਿਸ਼ਵ ਕੱਪ ਜਿੱਤਿਆ ਸੀ। ਹੁਣ ਰਣਵੀਰ ਸਿੰਘ ਨੇ ਉਸੇ ਹੀ ਪਲ ਦੀ ਤਸਵੀਰ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਫ਼ੋਟੋ ਸ਼ੇਅਰ ਕਰਦੇ ਹੋਏ ਰਣਵੀਰ ਸਿੰਘ ਨੇ ਲਿਖਿਆ, '#This Is 83'.

ਰਣਵੀਰ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਲੋਕ ਰਣਵੀਰ ਦੀ ਤਸਵੀਰ ਨਾਲ ਕਪਿਲ ਦੇਵ ਦੀ ਫੋਟੋ ਵੀ ਸ਼ੇਅਰ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਦੀਪਿਕਾ ਪਾਦੁਕੋਣ ਇਸ ਫ਼ਿਲਮ ਵਿੱਚ ਕਪਿਲ ਦੇਵ ਦੀ ਪਤਨੀ ਰੋਮੀ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਫ਼ਿਲਮ ਤੋਂ ਦੋਹਾਂ ਦੀ ਲੁੱਕ ਸਾਹਮਣੇ ਆ ਚੁੱਕੀ ਹੈ। ਫ਼ਿਲਮ ਵਿੱਚ ਰਣਵੀਰ ਸਿੰਘ ਤੋਂ ਇਲਾਵਾ ਸਾਕਿਬ ਸਲੀਮ, ਐਮੀ ਵਿਰਕ, ਹਾਰਡੀ ਸੰਧੂ, ਤਾਹਿਰ ਰਾਜ ਭਸੀਨ, ਚਿਰਾਗ ਪਾਟਿਲ, ਜੀਵਾ, ਜਤਿਨ ਸਰਨਾ, ਸਬਰ ਕਰਵਾ, ਅਦੀਨਾਥ ਕੋਠੇ, ਆਰ ਬਦਰੀ, ਦਿਨਕਰ ਸ਼ਰਮਾ, ਪੰਕਜ ਤ੍ਰਿਪਾਠੀ ਵੀ ਨਜ਼ਰ ਆਉਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.