ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 150ਵੀਂ ਵਰ੍ਹੇਗੰਢ ਦੇ ਮੌਕੇ 'ਤੇ ਆਯੋਜਿਤ ਇੱਕ ਸਮਾਰੋਹ 'ਚ ਕਲਾ ਅਤੇ ਮਨੋਰੰਜਨ ਜਗਤ ਦੇ ਦਿੱਗਜ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਾਲੀਵੁੱਡ ਦੇ ਸੁਪਰਸਟਾਰ ਸ਼ਾਹਰੁਖ ਖ਼ਾਨ, ਆਮਿਰ ਖ਼ਾਨ, ਕੰਗਨਾ ਰਣੌਤ ਸਮੇਤ ਟੀਵੀ ਕਵੀਨ ਏਕਤਾ ਕਪੂਰ ਵੀ ਨਜ਼ਰ ਆਈ। ਇਸ ਦੇ ਨਾਲ ਸ਼ਾਹਰੁਖ ਖ਼ਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਕਈ ਫ਼ਿਲਮੀ ਸਿਤਾਰੇ ਬਾਪੂ ਦੇ ਸੰਦੇਸ਼ਾਂ ਨੂੰ ਦੁਹਰਾਉਂਦੇ ਹੋਏ ਦਿਖਾਈ ਦੇ ਰਹੇ ਹਨ।
-
Thank u @narendramodi for hosting us & having such an open discussion on #ChangeWithin & the role artistes can play in spreading awareness of the msgs of The Mahatma. Also the idea of a University of Cinema is extremely opportune! pic.twitter.com/kWRbNk3xzo
— Shah Rukh Khan (@iamsrk) October 19, 2019 " class="align-text-top noRightClick twitterSection" data="
">Thank u @narendramodi for hosting us & having such an open discussion on #ChangeWithin & the role artistes can play in spreading awareness of the msgs of The Mahatma. Also the idea of a University of Cinema is extremely opportune! pic.twitter.com/kWRbNk3xzo
— Shah Rukh Khan (@iamsrk) October 19, 2019Thank u @narendramodi for hosting us & having such an open discussion on #ChangeWithin & the role artistes can play in spreading awareness of the msgs of The Mahatma. Also the idea of a University of Cinema is extremely opportune! pic.twitter.com/kWRbNk3xzo
— Shah Rukh Khan (@iamsrk) October 19, 2019
ਹੋਰ ਪੜ੍ਹੋ: ਪੀਐਮ ਮੋਦੀ ਘਰ ਪੁੱਜੇ ਬਾਲੀਵੁੱਡ ਸਿਤਾਰੇ, ਮੋਦੀ ਨੇ ਕੀਤੀ ਕਲਾਕਾਰਾਂ ਨੂੰ ਇਹ ਖ਼ਾਸ ਅਪੀਲ
ਮਹਾਤਮਾ ਗਾਂਧੀ ਨਾ ਸਿਰਫ਼ ਆਪਣੇ ਨਾਂਅ ਵੱਜੋਂ ਸਗੋਂ ਇੱਕ ਵਿਚਾਰਧਾਰਕ ਵੱਜੋਂ ਵੀ ਜਾਣੇ ਜਾਂਦੇ ਹਨ। ਗਾਂਧੀ ਦੇ ਵਿਚਾਰਾਂ ਦੀ ਨਾ ਸਿਰਫ਼ ਦੇਸ਼ ਵਾਸੀਆਂ ਨੇ, ਸਗੋਂ ਵਿਸ਼ਵ ਭਰ ਵਿੱਚ ਪ੍ਰਸੰਸਾ ਕੀਤੀ ਗਈ। ਵੀਡੀਓ ਵਿੱਚ ਬਾਲੀਵੁੱਡ ਸਿਤਾਰੇ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਨੂੰ ਪੜ੍ਹਦੇ ਹੋਏ ਦਿਖਾਈ ਦੇ ਰਹੇ ਹਨ। ਇਨ੍ਹਾਂ ਵਿੱਚ ਆਮਿਰ ਖ਼ਾਨ, ਸ਼ਾਹਰੁਖ ਖ਼ਾਨ, ਸਲਮਾਨ ਖ਼ਾਨ, ਸੋਨਮ ਕਪੂਰ, ਆਲਿਆ ਭੱਟ, ਕੰਗਨਾ ਰਣੌਤ, ਰਣਬੀਰ ਕਪੂਰ ਅਤੇ ਵਿੱਕੀ ਕੌਸ਼ਲ ਵਰਗੇ ਸਿਤਾਰੇ ਸ਼ਾਮਲ ਹਨ।
ਦੱਸ ਦਈਏ ਕਿ ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਆਯੋਜਿਤ ਕੀਤਾ ਗਿਆ ਸੀ। ਇਸ ਵਿੱਚ ਫ਼ਿਲਮ ਜਗਤ ਦੇ ਕਈ ਮਸ਼ਹੂਰ ਸਿਤਾਰਿਆਂ ਨੇ ਵੀ ਹਿੱਸਾ ਲਿਆ। ਇਸ ਤੋਂ ਇਲਾਵਾ ਬਾਲੀਵੁੱਡ ਦੇ ਦੋ ਵੱਡੇ ਸੁਪਰਸਟਾਰ ਸ਼ਾਹਰੁਖ ਖ਼ਾਨ ਅਤੇ ਆਮਿਰ ਖ਼ਾਨ ਨੇ ਵੀ ਮੋਦੀ ਨਾਲ ਪੋਜ਼ ਦਿੰਦਿਆਂ ਤਸਵੀਰਾ ਖਿੱਚਵਾਈਆ। ਫ਼ੋਟੋ ਸ਼ੇਅਰ ਕਰਦੇ ਹੋਏ ਸ਼ਾਹਰੁਖ ਖ਼ਾਨ ਨੇ ਲਿਖਿਆ, "ਸਾਡੀ ਮੇਜ਼ਬਾਨੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ। ਜਿਨ੍ਹਾਂ ਨੇ ਚੇਂਜ ਵਿਦ ਇਨ ਹੈਸ਼ਟੈਗ ਦੇ ਨਾਲ ਸਾਨੂੰ ਡਿਸਕਸ਼ਨ ਦਾ ਹਿੱਸਾ ਬਣਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਲਾਕਾਰ ਨੂੰ ਯੋਗ ਸਮਝਿਆ ਕਿ ਉਹ ਆਪਣੀ ਅਦਾਕਾਰੀ ਰਾਹੀਂ ਮਹਾਤਮਾ ਗਾਂਧੀ ਦੇ ਸੰਦੇਸ਼ ਦੁਨੀਆਂ ਤੱਕ ਪਹੁੰਚਾ ਸਕਦੇ ਹਨ। ਇਸ ਸਭ ਦੇ ਨਾਲ ਹੀ ਯੂਨੀਵਰਸਿਟੀ ਆਫ ਸਿਨੇਮਾਂ ਬਾਰੇ ਜੋ ਉਨ੍ਹਾਂ ਦਾ ਵਿਚਾਰ ਹੈ,ਉਹ ਕਮਾਲ ਦਾ ਹੈ।"