ਬਠਿੰਡਾ: ਕਿਸਾਨ ਅੰਦੋਲਨ ਦੌਰਾਨ ਵਿਵਾਦਾਂ ਵਿੱਚ ਰਹੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਨੇ ਸੰਮਨ (court issues summons to actress Kangana Ranaut) ਕੀਤੇ ਹਨ ਅਤੇ 19 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਜੇਕਰ ਫੇਰ ਵੀ ਅਦਾਕਾਰਾ ਕੰਗਨਾ ਰਣੌਤ ਅਦਾਲਤ ਵਿੱਚ ਪੇਸ਼ ਨਹੀਂ ਹੁੰਦੀ ਤਾਂ ਉਸ ਦੇ ਵਾਰੰਟ ਵੀ ਜਾਰੀ ਹੋ ਸਕਦੇ ਹਨ ਅਤੇ ਇਸ ਮਾਮਲੇ ਵਿਚ ਕੰਗਨਾ ਨੂੰ ਦੋ ਸਾਲ ਦੀ ਸਜ਼ਾ ਵੀ ਹੋ ਸਕਦੀ ਹੈ।
ਕੀ ਹੈ ਮਾਮਲਾ ?
ਸੀਨੀਅਰ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਪਿੰਡ ਜੰਡੀਆਂ ਦੀ ਮਾਤਾ ਮਹਿੰਦਰ ਕੌਰ ਕਿਸਾਨ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਈ ਸੀ, ਪਰ ਇਸ ਦੌਰਾਨ ਅਦਾਕਾਰਾ ਕੰਗਨਾ ਰਣੌਤ ਵੱਲੋਂ ਮਾਤਾ ਮਹਿੰਦਰ ਕੌਰ ਦੀ ਤਸਵੀਰ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕਰਦੇ ਹੋਏ ਕਿਹਾ ਸੀ ਕਿ ਅਜਿਹੇ ਲੋਕ 100-100 ਰੁਪਏ ਦਿਹਾੜੀ 'ਚ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੁੰਦੇ ਹਨ।
ਜਿਸ ਕਾਰਨ ਮਾਤਾ ਮਹਿੰਦਰ ਕੌਰ ਦੇ ਸਵੈਮਾਨ ਨੂੰ ਠੇਸ ਪਹੁੰਚੀ ਸੀ ਅਤੇ ਉਨ੍ਹਾਂ ਵੱਲੋਂ ਬਠਿੰਡਾ ਅਦਾਲਤ ਵਿੱਚ 4 ਜਨਵਰੀ 2021 ਨੂੰ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ।
2 ਸਾਲ ਦੀ ਹੋ ਸਕਦੀ ਹੈ ਸਜ਼ਾ
ਅਦਾਲਤ ਵੱਲੋਂ ਸਾਰੇ ਸਬੂਤਾਂ ਨੂੰ ਘੋਖਣ ਤੋਂ ਬਾਅਦ 19 ਮਾਰਚ ਨੂੰ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਫੇਰ ਵੀ ਅਦਾਕਾਰਾ ਕੰਗਨਾ ਰਣੌਤ ਅਦਾਲਤ ਵਿੱਚ ਪੇਸ਼ ਨਹੀਂ ਹੁੰਦੀ ਤਾਂ ਉਸ ਦੇ ਵਾਰੰਟ ਵੀ ਜਾਰੀ ਹੋ ਸਕਦੇ ਹਨ ਅਤੇ ਇਸ ਮਾਮਲੇ ਵਿਚ ਕੰਗਨਾ ਨੂੰ ਦੋ ਸਾਲ ਦੀ ਸਜ਼ਾ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ: ਬਿੱਗ ਬੀ ਦੇ ਪੋਤੇ ਅਗਸਤਿਆ ਨੰਦਾ ਨਾਲ ਨਜ਼ਰ ਆਈ ਸੁਹਾਨਾ ਖਾਨ, ਜਲਦ ਹੀ ਬਾਲੀਵੁੱਡ 'ਚ ਹੋਵੇਗੀ ਐਂਟਰੀ !