ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਨਾਲ ਜੁੜੇ ਮਾਮਲੇ ਵਿੱਚ 15 ਕਰੋੜ ਰੁਪਏ ਦੇ ਲੈਣ-ਦੇਣ ‘ਤੇ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ।
ਈਡੀ ਦੇ ਇੱਕ ਪ੍ਰਮੁੱਖ ਸਰੋਤ ਨੇ ਦੱਸਿਆ ਕਿ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.), 2002 ਦੇ ਤਹਿਤ ਅਪਰਾਧਿਕ ਕੇਸ ਦਰਜ ਕੀਤਾ ਹੈ।
ਇਹ ਕਦਮ ਸੁਸ਼ਾਂਤ ਦੇ ਪਿਤਾ ਕੇ.ਕੇ. ਸਿੰਘ ਨੇ ਅਦਾਕਾਰਾ ਰੀਆ ਚੱਕਰਵਰਤੀ ਖਿਲਾਫ਼ ਬਿਹਾਰ ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਦੇ ਬਾਅਦ ਕਦਮ ਚੁੱਕਿਆ ਗਿਆ ਹੈ।
ਈਡੀ ਨੇ ਵੀਰਵਾਰ ਨੂੰ ਬਿਹਾਰ ਪੁਲਿਸ ਦੁਆਰਾ ਰੀਆ ਦੇ ਖ਼ਿਲਾਫ਼ ਦਰਜ ਕਰਵਾਈ ਗਈ ਐਫਆਈਆਰ ਦੀ ਕਾਪੀ ਅਤੇ ਸੁਸ਼ਾਂਤ ਸਿੰਘ ਰਾਜਪੂਤ ਅਤੇ ਰੀਆ ਦੇ ਪਰਿਵਾਰ ਦੀ ਮਾਲਕੀ ਵਾਲੀਆਂ 2 ਕੰਪਨੀਆਂ ਦੇ ਵੇਰਵਾ ਬੈਂਕਾਂ ਤੋਂ ਮੰਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਈਡੀ ਨੇ ਵਿਵਿਰਡਵੇਜ ਰਿਐਲਿਟਿਕਸ ਦੇ ਵਿੱਤੀ ਲੈਣ-ਦੇਣ ਦਾ ਵੇਰਵਾ ਵੀ ਮੰਗਿਆ ਹੈ, ਜਿਸ ਦੀ ਅਦਾਕਾਰਾ ਨਿਰਦੇਸ਼ਕ ਹੈ ਅਤੇ ਫਰੰਟ ਇੰਡੀਆ ਫਾਰ ਵਰਲਡ ਦਾ ਵੇਰਵਾ ਮੰਗਿਆ ਹੈ, ਜਿਸ ਵਿੱਚ ਅਦਾਕਾਰਾ ਦਾ ਭਰਾ ਸ਼ੋਵਿਕ ਇੱਕ ਨਿਰਦੇਸ਼ਕ ਹੈ।
ਸੁਸ਼ਾਂਤ ਦੇ ਪਿਤਾ ਨੇ ਪਟਨਾ ਵਿੱਚ ਰੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ, ਜਿਸ ਵਿੱਚ ਉਸਦੇ ਪੁੱਤਰ ਉੱਤੇ ਧੋਖਾਧੜੀ ਕਰਨ ਅਤੇ ਧਮਕੀ ਦੇਣ ਦਾ ਦੋਸ਼ ਲਾਇਆ ਸੀ।