ETV Bharat / sitara

ਫ਼ਿਲਮ ‘ਚੱਲ ਮੇਰਾ ਪੁੱਤ’ ਦਾ ਪੋਸਟਰ ਆਇਆ ਸਾਹਮਣੇ

26 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਫ਼ਿਲਮ ‘ਚੱਲ ਮੇਰਾ ਪੁੱਤ’ ਦਾ ਪੋਸਟਰ ਦਰਸ਼ਕਾਂ ਦੇ ਸਨਮੁੱਖ ਹੋ ਚੁੱਕਿਆ ਹੈ।

ਫ਼ਿਲਮ ‘ਚੱਲ ਮੇਰਾ ਪੁੱਤ’ ਦਾ ਪੋਸਟਰ ਆਇਆ ਸਾਹਮਣੇ
author img

By

Published : Jun 25, 2019, 6:28 AM IST

ਚੰਡੀਗੜ੍ਹ : ਰਿਦਮ ਬੁਆਏਜ਼ ਐਂਟਰਟੇਨਮੈਂਟ ਪੰਜਾਬੀ ਇੰਡਸਟਰੀ ਦਾ ਉਹ ਐਂਟਰਟੇਨਮੈਂਟ ਗਰੁੱਪ ਜਿਸ ਨੇ ਬਹੁਤ ਸਾਰਿਆਂ ਸੁਪਰਹਿੱਟ ਫ਼ਿਲਮਾਂ ਪਾਲੀਵੁੱਡ ਨੂੰ ਦਿੱਤੀਆਂ ਹਨ। ਹਾਲ ਹੀ ਦੇ ਵਿੱਚ ਇਸ ਬਨੈਰ ਹੇਠ ਤੋਂ ਰਿਲੀਜ਼ ਹੋਈ ਫ਼ਿਲਮ ‘ਲਾਈਏ ਜੇ ਯਾਰੀਆਂ’ ਨੇ ਬਾਕਸ ਆਫ਼ਿਸ 'ਤੇ ਚੰਗਾ ਪ੍ਰਦਰਸ਼ਨ ਕੀਤਾ। ਇਸ ਫ਼ਿਲਮ ਦੀ ਕਾਮਯਾਬੀ ਤੋਂ ਬਾਅਦ ਰਿਦਮ ਬੁਆਏਜ਼ ਐਂਟਰਟੇਨਮੈਂਟ ਅਗਲੇ ਮਹੀਨੇ ਇਕ ਫ਼ਿਲਮ ਰਿਲੀਜ਼ ਕਰਨ ਜਾ ਰਹੀ ਹੈ। ਇਸ ਫ਼ਿਲਮ ਦਾ ਨਾਂਅ ‘ਚੱਲ ਮੇਰਾ ਪੁੱਤ’ ਹੈ।

ਫ਼ਿਲਮ ਦੀ ਖ਼ਾਸੀਅਤ ਇਹ ਹੈ ਕਿ ਇਸ 'ਚ ਅਮਰਿੰਦਰ ਗਿੱਲ ਤੋਂ ਇਲਾਵਾ ਪਾਕਿਸਤਾਨੀ ਕਾਮੇਡੀ ਡਰਾਮਾ ਦੇ ਕਲਾਕਾਰ ਵੀ ਨਜ਼ਰ ਆਉਣਗੇ।ਦੱਸ ਦਈਏ ਕਿ ਇਸ ਫ਼ਿਲਮ ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ।

ਇਸ ਫ਼ਿਲਮ ‘ਚ ਅਮਰਿੰਦਰ ਗਿੱਲ ਤੇ ਸਿੰਮੀ ਚਾਹਲ ਮੁੱਖ ਭੂਮਿਕਾ ਅਦਾ ਕਰਦੇ ਹੋਏ ਵਿਖਾਈ ਦੇਣਗੇ। ਇਸ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਅਕਰਮ ਉਦਾਸ, ਨਾਸਿਰ ਚਨੌਤੀ, ਇਫ਼ਤਿਖ਼ਾਰ ਠਾਕੁਰ, ਗੁਰਸ਼ਬਦ ਅਤੇ ਕਈ ਹੋਈ ਨਾਮਵਾਰ ਕਲਾਕਾਰ ਅਹਿਮ ਭੂਮਿਕਾ ਅਦਾ ਕਰਦੇ ਹੋਏ ਨਜ਼ਰ ਆਉਣਗੇ।
ਕਾਰਜ ਗਿੱਲ ਵੱਲੋਂ ਪ੍ਰੋਡਿਊਸ ਇਸ ਫ਼ਿਲਮ 'ਚ ਜਨਜੋਤ ਸਿੰਘ ਨਿਰਦੇਸ਼ਨ ਦੇ ਰਹੇ ਹਨ। ਇਹ ਫ਼ਿਲਮ 26 ਜੁਲਾਈ ਨੂੰ ਸਿਨੇਮਾ ਘਰਾਂ ਦਾ ਸ਼ਿੰਘਾਰ ਬਣੇਗੀ।

Intro:Body:

entertainment 1

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.