ਚੰਡੀਗੜ੍ਹ: ਬੀਤੇ ਦਿਨ ਪੰਜਾਬੀ ਫ਼ਿਲਮ 'ਮੰਜੇ ਬਿਸਤਰੇ-2' ਰਿਲੀਜ਼ ਹੋ ਗਈ ਹੈ। ਇਸ ਫ਼ਿਲਮ 'ਚ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰਾ ਸਿੰਮੀ ਚਾਹਲ ਮੁੱਖ ਭੂਮਿਕਾ 'ਚ ਹਨ।
ਦੱਸ ਦਈਏ ਕਿ ਇਹ ਫ਼ਿਲਮ ਸਾਲ 2017 'ਚ ਆਈ ਫ਼ਿਲਮ 'ਮੰਜੇ ਬਿਸਤਰੇ' ਦਾ ਸੀਕੂਅਲ ਹੈ। ਇਹ ਫ਼ਿਲਮ ਗਿੱਪੀ ਗਰੇਵਾਲ ਦੇ ਘਰੈਲੂ ਬੈਨਰ 'ਹੰਬਲ ਮੋਸ਼ਨ ਪਿਕਚਰਜ਼' ਹੇਠ ਬਣੀ ਹੋਈ ਹੈ ਅਤੇ ਜਿਸ ਦਾ ਨਿਰਦੇਸ਼ਨ ਬਲਜੀਤ ਸਿੰਘ ਦਿਓ ਨੇ ਕੀਤਾ ਹੈ।
ਇਸ ਫ਼ਿਲਮ 'ਚ ਗਿੱਪੀ ਗਰੇਵਾਲ ਅਤੇ ਅਤੇ ਸਿੰਮੀ ਚਾਹਲ ਤੋਂ ਇਲਾਵਾ ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਬੀਐੱਨ ਸ਼ਰਮਾ, ਸਰਦਾਰ ਸੋਹੀ ਆਦਿ ਮੁੱਖ ਭੂਮਿਕਾ 'ਚ ਨਜ਼ਰ ਆ ਰਹੇ ਹਨ। ਫ਼ਿਲਮ 'ਮੰਜੇ ਬਿਸਤਰੇ-2' ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।