ਲੁਧਿਆਣਾ: ਪੰਜਾਬੀ ਗਾਇਕ ਗੁਰਦਾਸ ਮਾਨ ਦਾ ਵਿਰੋਧ ਇਸ ਵੇਲੇ ਸਭ ਪਾਸੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਭ ਤੋਂ ਪਹਿਲਾਂ ਉਨ੍ਹਾਂ ਵਿਰੁੱਧ ਕੈਨੇਡਾ ਦੇ ਵਿੱਚ ਧਰਨਾ ਲੱਗਿਆ। ਉਸ ਤੋਂ ਬਾਅਦ ਪੰਜਾਬ ਦੇ ਵੱਖ -ਵੱਖ ਸ਼ਹਿਰਾਂ ਦੇ ਵਿੱਚ ਲੋਕ, ਗੁਰਦਾਸ ਮਾਨ ਵੱਲੋਂ ਵਰਤੀ ਲਾਇਵ ਸ਼ੋੋਅ ਦੇ ਵਿੱਚ ਸ਼ਬਦਾਵਲੀ ਦੀ ਨਿਖੇਧੀ ਕਰ ਰਹੇ ਹਨ। ਹਾਲ ਹੀ ਦੇ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦੇ ਵਿਰੁੱਧ ਧਰਨਾ ਲਗਾਇਆ ਅਤੇ ਇਸ ਧਰਨੇ ਦੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਗੁਰਦਾਸ ਮਾਨ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ, "ਗੁਰਦਾਸ ਮਾਨ ਨੂੰ ਜੇਕਰ ਹਿੰਦੀ ਚੰਗੀ ਲਗਦੀ ਹੈ ਤਾਂ ਉਹ ਹਿੰਦੀ ਸਿੱਖਣ, ਉਸ ਨਾਲ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੈ ਪਰ ਪੰਜਾਬੀਆਂ ਦੀ ਨੁਮਾਇੰਦਗੀ ਕਰਨ ਦਾ ਉਨ੍ਹਾਂ ਦਾ ਕੋਈ ਹੱਕ ਨਹੀਂ ਹੈ।"
ਹੋਰ ਪੜ੍ਹੋ: ਪੰਡਿਤ ਧਰੇਨਵਰ ਨੇ ਗੁਰਦਾਸ ਮਾਨ ਤੋਂ ਮੁਆਫ਼ੀ ਦੀ ਕੀਤੀ ਮੰਗ
ਪ੍ਰਦਰਸ਼ਨਕਾਰੀਆਂ ਨੂੰ ਜਦੋਂ ਪੱਤਰਕਾਰਾਂ ਵੱਲੋਂ ਇਹ ਸਵਾਲ ਕੀਤਾ ਗਿਆ ਕਿ ਕੀ ਤੁਸੀਂ ਗੁਰਦਾਸ ਮਾਨ ਤੋਂ ਮੁਆਫ਼ੀ ਦੀ ਮੰਗ ਕਰਦੇ ਹੋ ਤਾਂ ਉਨ੍ਹਾਂ ਨੇ ਕਿਹਾ ਕਿ ਨਹੀਂ ਅਸੀਂ ਮੁਆਫ਼ੀ ਦੀ ਮੰਗ ਨਹੀਂ ਕਰਦੇ। ਗੁਰਦਾਸ ਮਾਨ ਮੁਆਫ਼ੀ ਮੰਗਣ ਦੇ ਲਾਇਕ ਹੀ ਨਹੀਂ ਹਨ। ਇਸ ਤੋੇਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਕਿਹਾ ਜਦੋਂ ਗੁਰਦਾਸ ਮਾਨ ਦੇ ਸ਼ੋਅ ਨਾ ਚੱਲੇ ਘਰ 'ਚ ਦਾਣਾ ਨਾ ਗਿਆ ਤਾਂ ਫ਼ੇਰ ਆਪਣੇ ਆਪ ਗੁਰਦਾਸ ਮਾਨ ਮੁਆਫ਼ੀ ਮੰਗ ਲੈਣ ਗਏ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਸਾਡਾ ਅਗਲਾ ਟੀਚਾ ਇਹ ਹੈ ਕਿ ਸਾਰੇ ਪੰਜਾਬ ਨੂੰ ਗੁਰਦਾਸ ਮਾਨ ਦੀ ਅਸੀਲਤ ਵਿਖਾਈ ਜਾਵੇ ਤਾਂ ਜੋ ਲੋਕ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਲ ਬਾਇਕਾਟ ਕਰ ਦੇਣ।
ਜ਼ਿਕਰਏਖ਼ਾਸ ਹੈ ਕਿ ਇਹ ਮਾਮਲਾ ਉਸ ਵੇਲੇ ਚਰਚਾ ਦੇ ਵਿੱਚ ਆਇਆ ਜਦੋਂ ਇੱਕ ਨਿੱਜੀ ਰੇਡੀਓ ਸਟੇਸ਼ਨ ਨੂੰ ਦਿੱਤੇ ਇੰਟਰਵਿਊ 'ਚ ਗੁਰਦਾਸ ਮਾਨ ਨੇ ਇੱਕ ਦੇਸ਼ ਇੱਕ ਭਾਸ਼ਾ ਦਾ ਸਮਰਥਨ ਕੀਤਾ। ਇਸ ਇੰਟਰਵਿਊ ਤੋਂ ਬਾਅਦ ਗੁਰਦਾਸ ਮਾਨ ਨੇ ਸ਼ੋਅ 'ਚ ਕੁਝ ਲੋਕਾਂ ਨੇ ਤਖ਼ਤੀਆਂ ਫ਼ੜੀਆਂ ਸੀ ਜਿਸ 'ਤੇ ਗੁਰਦਾਸ ਮਾਨ ਮੁਰਦਾਬਾਦ ਲਿਖਿਆ ਹੋਇਆ ਸੀ। ਇਨ੍ਹਾਂ ਤਖ਼ਤੀਆਂ ਨੂੰ ਵੇਖ ਕੇ ਗੁਰਦਾਸ ਮਾਨ ਨੇ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਇਤਰਾਜਯੋਗ ਸ਼ਬਦਾਵਲੀ ਵਰਤੀ ਜਿਸ ਤੋਂ ਬਾਅਦ ਇਹ ਮਾਮਲਾ ਹੋਰ ਭੱਖ ਗਿਆ।