ETV Bharat / sitara

ਹਨੀ ਸਿੰਘ ਦੀਆਂ ਫਿਰ ਵਧੀਆਂ ਮੁਸ਼ਕਿਲਾਂ, ਅਸ਼ਲੀਲ ਗੀਤਾਂ ਦੇ ਮਾਮਲੇ 'ਚ ਅਦਾਲਤ ਨੇ ਮੰਗਿਆ ਆਵਾਜ਼ ਦਾ ਸੈਂਪਲ - HONEY SINGH ASKED TO SUBMIT VOICE SAMPLE

ਹਨੀ ਸਿੰਘ ਦੀ ਇਸ ਅਰਜ਼ੀ ਦਾ ਜਾਂਚ ਅਧਿਕਾਰੀ ਨੇ ਵਿਰੋਧ ਕਰਦਿਆਂ ਕਿਹਾ ਕਿ ਗਾਇਕ ਨੇ 25 ਜਨਵਰੀ ਨੂੰ ਥਾਣੇ ਵਿੱਚ ਪੇਸ਼ ਹੋਣਾ ਸੀ, ਪਰ ਉਹ ਪੇਸ਼ ਨਹੀਂ ਹੋਇਆ ਅਤੇ ਈਮੇਲ ਰਾਹੀਂ ਦੱਸਿਆ ਕਿ ਉਹ ਰੁਝੇਵਿਆਂ ਕਾਰਨ ਨਹੀਂ ਆ ਸਕਦਾ।

ਹਨੀ ਸਿੰਘ ਦੀਆਂ ਮੁਸ਼ਕਲਾਂ ਫਿਰ ਵਧੀਆਂ, ਅਸ਼ਲੀਲ ਗੀਤਾਂ ਦੇ ਮਾਮਲੇ 'ਚ ਅਦਾਲਤ ਨੇ ਮੰਗਿਆ ਆਵਾਜ਼ ਦਾ ਸੈਂਪਲ

author img

By

Published : Feb 3, 2022, 2:50 PM IST

ਹੈਦਰਾਬਾਦ: ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਯੋ ਯੋ ਹਨੀ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਲੰਬੇ ਸਮੇਂ ਤੋਂ ਵਿਵਾਦ ਇਸ ਗਾਇਕ ਦਾ ਪਿੱਛਾ ਨਹੀਂ ਛੱਡ ਰਹੇ ਹਨ। ਹੁਣ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਨਾਗਪੁਰ ਦੀ ਇੱਕ ਜ਼ਿਲ੍ਹਾ ਅਦਾਲਤ ਨੇ ਹਨੀ ਸਿੰਘ ਨੂੰ ਆਪਣੀ ਆਵਾਜ਼ ਦਾ ਨਮੂਨਾ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਆਪਣੇ ਹੁਕਮ ਵਿੱਚ ਗਾਇਕ ਨੂੰ ਆਵਾਜ਼ ਦੇ ਨਮੂਨੇ ਸਮੇਤ ਸਥਾਨਕ ਪੁਲਿਸ ਸਟੇਸ਼ਨ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਧਿਆਨ ਯੋਗ ਹੈ ਕਿ ਹਨੀ 'ਤੇ ਗੀਤਾਂ ਰਾਹੀਂ ਅਸ਼ਲੀਲਤਾ ਫੈਲਾਉਣ ਦਾ ਦੋਸ਼ ਹੈ।

ਜ਼ਿਲ੍ਹਾ ਅਤੇ ਵਧੀਕ ਸੈਸ਼ਨ ਜੱਜ ਐਸਏਐਸਐਮ ਅਲੀ ਨੇ 27 ਜਨਵਰੀ ਨੂੰ ਆਪਣੇ ਹੁਕਮ ਵਿੱਚ ਗਾਇਕ ਨੂੰ 4 ਤੋਂ 11 ਫਰਵਰੀ ਦਰਮਿਆਨ ਨਾਗਪੁਰ ਦੇ ਪੰਚਪੌਲੀ ਥਾਣੇ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਅਦਾਲਤ ਨੇ ਇਹ ਨਿਰਦੇਸ਼ ਗਾਇਕ ਵੱਲੋਂ ਦਾਇਰ ਉਸ ਅਰਜ਼ੀ 'ਤੇ ਸੁਣਵਾਈ ਕਰਦਿਆਂ ਦਿੱਤਾ, ਜਿਸ 'ਚ ਹਨੀ ਸਿੰਘ ਨੇ ਵਿਦੇਸ਼ ਯਾਤਰਾ ਲਈ ਲਗਾਈ ਗਈ ਸ਼ਰਤ 'ਚ ਢਿੱਲ ਦੇਣ ਦੀ ਮੰਗ ਕੀਤੀ ਸੀ।

ਅਦਾਲਤ ਨੇ ਹਨੀ ਸਿੰਘ ਦੀ ਅਰਜ਼ੀ 'ਤੇ ਉਸ ਨੂੰ 29 ਜਨਵਰੀ ਤੋਂ 4 ਫਰਵਰੀ ਦਰਮਿਆਨ ਦੁਬਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਨਾਲ ਹੀ ਉਸ ਨੂੰ 4 ਤੋਂ 11 ਫਰਵਰੀ ਤੱਕ ਥਾਣੇ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਦੱਸ ਦੇਈਏ ਕਿ ਜਾਂਚ ਅਧਿਕਾਰੀ ਨੇ ਹਨੀ ਸਿੰਘ ਦੀ ਇਸ ਅਰਜ਼ੀ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਸਿੰਗਰ ਨੇ 25 ਜਨਵਰੀ ਨੂੰ ਥਾਣੇ 'ਚ ਪੇਸ਼ ਹੋਣਾ ਸੀ ਪਰ ਉਹ ਪੇਸ਼ ਨਹੀਂ ਹੋਏ ਅਤੇ ਈਮੇਲ ਰਾਹੀਂ ਦੱਸਿਆ ਕਿ ਉਹ ਰੁਝੇਵਿਆਂ ਕਾਰਨ ਨਹੀਂ ਆ ਸਕੇ।

ਅਜਿਹੇ 'ਚ ਜਾਂਚ ਅਧਿਕਾਰੀ ਵੀ ਸਿੰਗਰ 'ਤੇ ਜਾਂਚ 'ਚ ਸਹਿਯੋਗ ਨਾ ਦੇਣ ਦੇ ਦੋਸ਼ ਲਗਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਅਦਾਲਤ ਗਾਇਕ ਨੂੰ ਪੇਸ਼ ਹੋਣ ਦੀ ਇਜਾਜ਼ਤ ਦਿੰਦੀ ਹੈ ਤਾਂ ਉਹ ਇਸ ਰਵੱਈਏ ਨਾਲ ਅਦਾਲਤ ਵਿੱਚ ਪੇਸ਼ ਨਹੀਂ ਹੋਣਗੇ।

ਦੱਸ ਦੇਈਏ ਕਿ ਪੰਜਪੌਲੀ ਪੁਲਿਸ ਨੇ ਆਨੰਦਪਾਲ ਸਿੰਘ ਜੱਬਲ ਦੀ ਸ਼ਿਕਾਇਤ 'ਤੇ ਗਾਇਕ ਹਨੀ ਸਿੰਘ ਦੇ ਖਿਲਾਫ ਆਈਪੀਸੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ 292 (ਅਸ਼ਲੀਲ ਸਮੱਗਰੀ ਦੀ ਵਿਕਰੀ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ:ਸੋਸ਼ਲ ਮੀਡੀਆ 'ਤੇ ਕਰਨ ਔਜਲਾ ਨੂੰ ਮਿਲੀ ਧਮਕੀ, ਜਾਣੋ ਕੀ ?

ETV Bharat Logo

Copyright © 2025 Ushodaya Enterprises Pvt. Ltd., All Rights Reserved.