ਮੁੰਬਈ: ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਬਹੁਤ ਤੇਜ਼ੀ ਨਾਲ ਉੱਠ ਰਹੀ ਹੈ।
ਹਾਲ ਹੀ ਵਿੱਚ ਅਦਾਕਾਰ ਦੀ ਕਥਿਤ ਪ੍ਰੇਮਿਕਾ ਰੀਆ ਚੱਕਰਵਰਤੀ ਨੇ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਕਰਵਾਉਣ ਲਈ ਕਿਹਾ ਸੀ।
ਪਰ ਇਸ ਦੌਰਾਨ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਸੀਬੀਆਈ ਜਾਂਚ ਕਰਵਾਉਣ ਦੀ ਗੱਲ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਸੁਸ਼ਾਂਤ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਲੋੜ ਨਹੀਂ ਹੈ।
ਅਨਿਲ ਨੇ ਆਪਣੇ ਬਿਆਨ ਵਿੱਚ ਕਿਹਾ, "ਮੁੰਬਈ ਪੁਲਿਸ ਸੁਸ਼ਾਂਤ ਸਿੰਘ ਰਾਜਪੂਤ ਆਤਮ ਹੱਤਿਆ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਕੋਈ ਲੋੜ ਨਹੀਂ ਹੈ।"
ਦੱਸ ਦੇਈਏ ਕਿ ਸੁਸ਼ਾਂਤ ਦੀ ਮੌਤ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ, ਪਰ ਅਜੇ ਤੱਕ ਕੁੱਝ ਵੀ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਸੁਸ਼ਾਂਤ ਨੇ ਅਜਿਹਾ ਕਦਮ ਕਿਉਂ ਚੁੱਕਿਆ।
ਅਜਿਹੀ ਸਥਿਤੀ ਵਿੱਚ, ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਬਾਲੀਵੁੱਡ ਹਸਤੀਆਂ ਵੱਲੋਂ ਸੀਬੀਆਈ ਜਾਂਚ ਦੀ ਮੰਗ ਦਿਨੋਂ-ਦਿਨ ਵੱਧਦੀ ਜਾ ਰਹੀ ਹੈ।
ਮਹੱਤਵਪੂਰਣ ਗੱਲ ਇਹ ਹੈ ਕਿ ਸੁਸ਼ਾਂਤ ਨੇ 14 ਜੂਨ ਨੂੰ ਆਪਣੇ ਬਾਂਦਰਾ ਦੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਪੇਸ਼ੇਵਰ ਜ਼ਿੰਦਗੀ ਵਿੱਚ ਚੰਗੇ ਪੜਾਅ ਵਿਚੋਂ ਲੰਘ ਰਹੇ ਸੁਸ਼ਾਂਤ ਨੇ ਅਜਿਹਾ ਕਦਮ ਕਿਉਂ ਨਹੀਂ ਚੁੱਕਿਆ, ਮੁੰਬਈ ਪੁਲਿਸ ਮਾਹਿਰ ਹਰ ਪਾਸੇ ਤੋਂ ਇਸ ਹਾਈ ਪ੍ਰੋਫਾਇਲ ਕੇਸ ਦੀ ਜਾਂਚ ਵਿੱਚ ਲੱਗੇ ਹੋਏ ਹਨ।