ਚੰਡੀਗੜ੍ਹ: ਪੰਜਾਬੀ ਗਾਇਕ ਗੁਰਨਾਮ ਭੁੱਲਰ ਆਪਣੇ ਇੱਕ ਤੋਂ ਬਾਅਦ ਇੱਕ ਗੀਤਾਂ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਰਹਿੰਦੇ ਹਨ। ਹੁਣ ਗਾਇਕ ਗੁਰਨਾਮ ਭੁੱਲਰ ਦਾ ਨਵਾਂ ਗਾਣਾ ਮਸਲਾ ਰਿਲੀਜ਼ ਹੋਇਆ ਹੈ। ਜਿਸ ਨੂੰ ਉਨ੍ਹਾਂ ਦੇ ਫੈਨਜ਼ ਵੱਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ।
ਪੰਜਾਬੀ ਗੀਤ ਮਸਲਾ ਨੂੰ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋ ਗਾਇਆ ਗਿਆ ਹੈ। ਇਸ ਗਾਣੇ ’ਚ ਫੀਮੇਲ ਅਦਾਕਾਰਾ ਖੁਸ਼ੀ ਚੌਧਰੀ ਹਨ। ਗਾਣੇ ਦੇ ਬੋਲ ਵਿੱਕੀ ਧਾਲੀਵਾਲ ਵੱਲੋਂ ਲਿਖਿਆ ਗਿਆ ਹੈ। ਗਾਣੇ ਨੂੰ ਸ਼ਰਣ ਸੰਧੂ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਕੁਝ ਹੀ ਘੰਟੇ ਪਹਿਲਾਂ ਰਿਲੀਜ਼ ਹੋਏ ਗਾਣੇ ਨੂੰ 2 ਲੱਖ ਤੋਂ ਜਿਆਦਾ ਵਾਰ ਵੇਖਿਆ ਜਾ ਚੁੱਕਿਆ ਹੈ।
- " class="align-text-top noRightClick twitterSection" data="">
ਇਹ ਵੀ ਪੜੋ: ਜਨਮ ਦਿਨ ਮੁਬਾਰਕ ਸੋਨਮ ਬਾਜਵਾ
ਜੇਕਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗਾਣੇ ਦੇ ਚੁੱਕੇ ਹਨ। ਗੁਰਨਾਮ ਭੁੱਲਰ ਕਈ ਪੰਜਾਬੀ ਫਿਲਮਾਂ ’ਚ ਵੀ ਨਜ਼ਰ ਆ ਚੁੱਕੇ ਹਨ। ਫਿਲਮ ਸੁਰਖੀ ਬਿੰਦੀ ’ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪ੍ਰਸ਼ੰਸਾ ਕੀਤੀ ਗਈ ਸੀ। ਇਸ ਫਿਲਮ ਚ ਉਹ ਸਰਗੁਣ ਮਹਿਤਾ ਨਾਲ ਨਜ਼ਰ ਆਏ ਸੀ।