ਹੈਦਰਾਬਾਦ: ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ (Raj Kundra) ਨੂੰ ਪੋਰਨੋਗ੍ਰਾਫੀ ਮਾਮਲੇ 'ਚ ਬੁੱਧਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਅਗਾਊਂ ਜ਼ਮਾਨਤ ਦੀ ਮੰਗ ਕਰ ਰਹੇ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ 'ਤੇ ਚਾਰ ਹਫ਼ਤਿਆਂ ਲਈ ਰੋਕ ਲਾ ਦਿੱਤੀ ਹੈ। ਇਸ ਸਬੰਧੀ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਰਾਜ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸ ਨੂੰ ਇਸ ਸਾਲ ਪੋਰਨੋਗ੍ਰਾਫੀ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਇਸ ਮਾਮਲੇ 'ਚ ਜ਼ਮਾਨਤ ਵੀ ਮਿਲ ਚੁੱਕੀ ਹੈ।
ਕੀ ਸੀ ਮਾਮਲਾ?
ਦੱਸ ਦਈਏ ਕਿ ਇਸ ਸਾਲ 19 ਜੁਲਾਈ ਨੂੰ ਮੁੰਬਈ ਪੁਲਿਸ ਨੇ ਰਾਜ ਕੁੰਦਰਾ ਅਤੇ ਉਸ ਦੇ ਸਾਥੀ ਨੂੰ ਪੋਰਨ ਫਿਲਮ ਬਣਾਉਣ ਅਤੇ ਮੋਬਾਈਲ ਐਪ ਰਾਹੀਂ ਉਸ ਨੂੰ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਮਾਮਲੇ 'ਚ ਮਾਡਲ ਸ਼ਰਲਿਨ ਚੋਪੜਾ ਨੇ ਵੀ ਰਾਜ ਕੁੰਦਰਾ ਅਤੇ ਉਨ੍ਹਾਂ ਦੀ ਕੰਪਨੀ 'ਤੇ ਗੰਭੀਰ ਦੋਸ਼ ਲਗਾਏ ਸੀ।
ਸ਼ਰਲਿਨ ਨੇ ਇਸ ਮਾਮਲੇ 'ਚ ਕਈ ਵਾਰ ਮੁੰਬਈ ਪੁਲਿਸ ਨੂੰ ਆਪਣੇ ਬਿਆਨ ਦਿੱਤੇ ਸੀ ਅਤੇ ਸੋਸ਼ਲ ਮੀਡੀਆ 'ਤੇ ਖੁਦ 'ਤੇ ਤਸ਼ੱਦਦ ਹੋਣ ਦੀ ਗੱਲ ਵੀ ਕਹੀ ਸੀ। ਇਸ ਦੇ ਨਾਲ ਹੀ ਅਦਾਕਾਰਾ ਗਹਿਨਾ ਵਸ਼ਿਸ਼ਟ ਨੇ ਰਾਜ ਕੁੰਦਰਾ ਦਾ ਬਚਾਅ ਕਰਦੇ ਹੋਏ ਸ਼ਰਲਿਨ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ। ਇਸ ਮਾਮਲੇ 'ਚ ਰਾਜ ਕੁੰਦਰਾ ਵੀ ਕਰੀਬ ਦੋ ਮਹੀਨੇ ਜੇਲ੍ਹ ਕੱਟ ਚੁੱਕੇ ਹਨ।
ਇਨ੍ਹਾਂ ਦੋ ਮਹੀਨਿਆਂ 'ਚ ਸ਼ਿਲਪਾ ਸ਼ੈੱਟੀ ਆਪਣੇ ਪਤੀ ਰਾਜ ਕੁੰਦਰਾ ਦੀ ਰਿਹਾਈ ਲਈ ਦਿਨ-ਰਾਤ ਦੁਆ ਕਰਦੀ ਰਹੀ। ਉੱਥੇ ਹੀ ਇਸ ਮਾਮਲੇ 'ਚ ਜਦੋਂ ਰਾਜ ਕੁੰਦਰਾ ਨੂੰ ਰਿਹਾਅ ਕੀਤਾ ਗਿਆ ਤਾਂ ਸ਼ਿਲਪਾ ਸ਼ੈੱਟੀ ਵੈਸ਼ਨੋ ਦੇਵੀ ਮੰਦਰ ਸਮੇਤ ਕਈ ਮੰਦਰਾਂ 'ਚ ਮੱਥਾ ਟੇਕਣ ਪਹੁੰਚੀ ਸੀ।
ਇਹ ਵੀ ਪੜੋ: 20 YEARS of K3G: 'ਕਦੇ ਖੁਸ਼ੀ ਕਦੇ ਗ਼ਮ' ਦੀ 'ਪੂ' ਬਣੀ ਜਾਹਨਵੀ ਕਪੂਰ, ਵੇਖੋ ਵੀਡੀਓ