ਮੁੰਬਈ: ਬਾਲੀਵੁੱਡ ਦੇ ਕਿੰਗ ਖਾਨ ਯਾਨੀ ਸ਼ਾਹਰੁਖ ਖਾਨ ਦੇ ਨਾਲ ਹੀ ਫਿਲਮ 'ਓਮ ਸ਼ਾਂਤੀ ਓਮ' ਨਾਲ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਭਿਨੇਤਰੀ ਦੀਪਿਕਾ ਪਾਦੂਕੋਣ ਇੱਕ ਵਾਰ ਫਿਰ ਸ਼ਾਹਰੁਖ ਦੇ ਨਾਲ ਪਰਦੇ 'ਤੇ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ।
- " class="align-text-top noRightClick twitterSection" data="
">
ਜੇਕਰ ਖਬਰਾਂ ਦੀ ਮੰਨੀਏ ਤਾਂ ਜਲਦੀ ਹੀ ਦੋਵੇਂ ਨਿਰਦੇਸ਼ਕ ਸਿਧਾਰਥ ਆਨੰਦ ਦੀ ਅਗਲੀ ਫਿਲਮ ਵਿੱਚ ਇਕੱਠੇ ਕੰਮ ਕਰਦੇ ਨਜ਼ਰ ਆਉਣਗੇ।
ਇਹ ਚੌਥੀ ਵਾਰ ਹੋਵੇਗਾ ਜਦੋਂ ਦਰਸ਼ਕ ਦੀਪਿਕਾ-ਸ਼ਾਹਰੁਖ ਦੀ ਜੋੜੀ ਨੂੰ ਇਕੱਠੇ ਦੇਖਣਗੇ। ਇਸ ਤੋਂ ਪਹਿਲਾਂ ਦੋਵੇਂ 'ਓਮ ਸ਼ਾਂਤੀ ਓਮ', 'ਹੈਪੀ ਨਿਊਯੀਅਰ' ਅਤੇ 'ਚੇਨਈ ਐਕਸਪ੍ਰੈਸ' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਨੂੰ ਦੋਵਾਂ ਦੀ ਜੋੜੀ ਨੂੰ ਵੀ ਪਸੰਦ ਕਰਦੇ ਹਨ।