ਭੋਪਾਲ: ਟੀਵੀ ਦੀ ਮਸ਼ਹੂਰ ਅਦਾਕਾਰਾ ਸ਼ਵੇਤਾ ਤਿਵਾਰੀ ਉਂਝ ਤਾਂ ਸੁਰਖੀਆਂ ਚ ਹਮੇਸ਼ਾਂ ਆਪਣੀ ਖੂਬਸੂਰਤੀ ਅਤੇ ਐਕਟਿੰਗ ਨੂੰ ਲੈ ਕੇ ਰਹਿੰਦੀ ਹੈ। ਪਰ ਇਸ ਵਾਰ ਉਹ ਆਪਣੇ ਦਿੱਤੇ ਇੱਕ ਬਿਆਨ ਨੂੰ ਲੈ ਕੇ ਵਿਵਾਦਾਂ ਚ ਫਸ ਗਈ ਹੈ। ਸ਼ਵੇਤਾ ਤਿਵਾਰੀ ਨੇ ਭੋਪਾਲ ਚ ਭਗਵਾਨ ਨੂੰ ਲੈ ਕੇ ਇਤਰਾਜਯੋਗ ਬਿਆਨ ਦਿੱਤਾ ਹੈ ਇਸ ਤੋਂ ਬਾਅਦ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਸ਼ਵੇਤਾ ਦੇ ਖਿਲਾਫ ਕਾਰਵਾਈ ਦਾ ਆਦੇਸ਼ ਦਿੱਤਾ ਹੈ।
ਭਗਵਾਨ ਦਾ ਅਪਮਾਨ ਬਰਦਾਸ਼ਤ ਨਹੀਂ- ਨਰੋਤਮ ਮਿਸ਼ਰਾ
ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ ਸ਼ਵੇਤਾ ਤਿਵਾਰੀ ਦਾ ਬਿਆਨ ਬਹੁਤ ਇਤਰਾਜ਼ਯੋਗ ਹੈ। ਰੱਬ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਭੋਪਾਲ ਦੇ ਪੁਲਿਸ ਕਮਿਸ਼ਨਰ ਮਕਰੰਦ ਦੇਉਸਕਰ ਨੂੰ ਤੱਥਾਂ ਅਤੇ ਸੰਦਰਭ ਦੀ ਜਾਂਚ ਕਰਕੇ 24 ਘੰਟਿਆਂ ਦੇ ਅੰਦਰ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਦੇ ਆਧਾਰ 'ਤੇ ਫੈਸਲਾ ਲਿਆ ਜਾਵੇਗਾ।
- " class="align-text-top noRightClick twitterSection" data="
">
ਭੋਪਾਲ ਪੁਲਿਸ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਕਰਕੇ 24 ਘੰਟਿਆਂ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਆਸ ਲਗਾਇਆ ਜਾ ਰਿਹਾ ਹੈ ਕਿ ਭੋਪਾਲ ਪੁਲਿਸ ਸ਼ਵੇਤਾ ਤਿਵਾਰੀ ਦੇ ਖਿਲਾਫ ਮਾਮਲਾ ਦਰਜ ਕਰ ਸਕਦੀ ਹੈ। ਦਰਅਸਲ, ਪਹਿਲਾਂ ਵੀ ਐਮਪੀ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਕਾਰਵਾਈ ਕੀਤੀ ਸੀ।
ਸ਼ਵੇਤਾ ਨੇ ਇਹ ਵਿਵਾਦਿਤ ਬਿਆਨ ਦਿੱਤਾ
ਸ਼ਵੇਤਾ ਤਿਵਾਰੀ ਬੁੱਧਵਾਰ ਨੂੰ ਆਪਣੀ ਆਉਣ ਵਾਲੀ ਵੈੱਬ ਸੀਰੀਜ਼ ਦੇ ਐਲਾਨ ਲਈ ਭੋਪਾਲ ਪਹੁੰਚੀ ਸੀ। ਸ਼ਵੇਤਾ ਨੇ ਆਪਣੀ ਟੀਮ ਨਾਲ ਪ੍ਰੈੱਸ ਕਾਨਫਰੰਸ 'ਚ ਸ਼ਿਰਕਤ ਕੀਤੀ ਸੀ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ਼ਵੇਤਾ ਨੇ ਭਗਵਾਨ ਬਾਰੇ ਇਤਰਾਜ਼ਯੋਗ ਬਿਆਨ ਦਿੱਤਾ। ਉਸਨੇ ਕਿਹਾ ਕਿ "ਮੇਰੀ ਬ੍ਰਾ ਦਾ ਸਾਈਜ ਭਗਵਾਨ ਲੈ ਰਹੇ (shweta tiwari says god took my bra size) ਹੈ।" ਸ਼ਵੇਤਾ ਦੇ ਇਸ ਬਿਆਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਸ ਵੈੱਬ ਸੀਰੀਜ਼ ਦੇ ਪ੍ਰਮੋਸ਼ਨ ਲਈ ਸ਼ਵੇਤਾ ਭੋਪਾਲ ਪਹੁੰਚੀ ਸੀ, ਉਹ ਸੀਰੀਜ਼ ਫੈਸ਼ਨ ਨਾਲ ਸਬੰਧਤ ਹੈ। ਇਸ ਦੌਰਾਨ ਕਲਾਕਾਰ ਸ਼ਵੇਤਾ ਤਿਵਾਰੀ ਨੇ ਭਗਵਾਨ ਨੂੰ ਕਿਸੇ ਚੀਜ਼ ਨਾਲ ਜੋੜਦੇ ਹੋਏ ਵਿਵਾਦਿਤ ਬਿਆਨ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਮਜ਼ਾਕ 'ਚ ਇਹ ਵਿਵਾਦਿਤ ਬਿਆਨ ਦਿੱਤਾ ਹੈ। ਉੱਥੇ ਹੀ, ਵੀਡੀਓ ਵਾਇਰਲ ਹੋਣ ਕਾਰਨ ਲੋਕਾਂ ਵਿੱਚ ਸ਼ਵੇਤਾ ਪ੍ਰਤੀ ਕਾਫੀ ਗੁੱਸਾ ਦਿਖਾਈ ਦੇ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਸ ਨੇ ਅਜਿਹਾ ਬਿਆਨ ਦੇ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਇਹ ਵੀ ਪੜੋ: ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਨਿਊਯਾਰਕ ਸਿਟੀ ਤੋਂ ਤਸਵੀਰਾਂ ਕੀਤੀਆਂ ਸ਼ੇਅਰ