ETV Bharat / sitara

ਸਿੱਧੂ ਮੂਸੇਵਾਲਾ ਨੇ ਕੱਢੀ ਵਿਰੋਧੀਆਂ ਖ਼ਿਲਾਫ਼ ਭੜਾਸ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ

ਹਾਲ ਹੀ ਦੇ ਵਿੱਚ ਸਿੱਧੂ ਮੂਸੇਵਾਲਾ ਨੇ ਇੱਕ ਲਾਈਵ ਵੀਡੀਓ ਸੋਸ਼ਲ ਨੈੱਟਵਰਕ 'ਤੇ ਅੱਪਲੋਡ ਕੀਤੀ ਹੈ ਜਿਸ 'ਚ ਉਨ੍ਹਾਂ ਨੇ ਆਪਣੇ ਵਿਰੋਧੀਆਂ ਖ਼ਿਲਾਫ ਭੜਾਸ ਕੱਢੀ ਹੈ। ਇਸ ਵੀਡੀਓ ਦੇ ਵਿੱਚ ਉਨ੍ਹਾਂ ਨੇ ਇਹ ਕਿਹਾ ਹੈ ਕਿ ਜੇਕਰ ਉਨ੍ਹਾਂ ਨੇ ਗਲਤੀ ਕੀਤੀ ਹੈ ਰੱਬ ਉਸ ਨੂੰ ਸਜ਼ਾ ਜ਼ਰੂਰ ਦੇਵੇਗਾ।

ਫ਼ੋਟੋ
author img

By

Published : Sep 22, 2019, 10:00 PM IST

ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਵਿਰੋਧੀਆਂ ਖ਼ਿਲਾਫ਼ ਭੜਾਸ ਕੱਢੀ ਹੈ। ਦਰਅਸਲ ਫ਼ਿਲਮ 'ਅੜਬ ਮੁਟਿਆਰਾਂ' ਦੇ ਵਿੱਚ ਰਿਲੀਜ਼ ਹੋਏ ਗੀਤ 'ਜੱਟੀ ਜਿਊਣੇ ਮੋੜ ਵਰਗੀ' ਦੇ ਵਿੱਚ ਸਿੱਧੂ ਮੂਸੇਵਾਲਾ ਨੇ ਮਾਈ ਭਾਗੋ ਦਾ ਜ਼ਿਕਰ ਕੀਤਾ ਹੈ। ਇਸ ਗੀਤ ਦੇ ਵਿੱਚ ਮਾਈ ਭਾਗੋ ਦੇ ਜ਼ਿਕਰ ਕਾਰਨ ਲੋਕਾਂ ਨੇ ਸਿੱਧੂ ਮੂਸੇਵਾਲਾ ਦਾ ਵਿਰੋਧ ਕੀਤਾ।

ਸਿੱਧੂ ਮੂਸੇਵਾਲਾ ਨੇ ਕੱਢੀ ਵਿਰੋਧੀਆਂ ਖ਼ਿਲਾਫ਼ ਭੜਾਸ

ਇਸ ਵਿਰੋਧ 'ਤੇ ਸਿੱਧੂ ਮੂਸੇਵਾਲੇ ਨੇ ਲਾਈਵ ਹੋ ਕੇ ਆਪਣੇ ਵੱਲੋਂ ਗਾਈ ਇਸ ਲਾਈਨ 'ਤੇ ਸਫ਼ਾਈ ਵੀ ਦਿੱਤੀ ਸੀ ਅਤੇ ਮੁਆਫ਼ੀ ਵੀ ਮੰਗੀ ਸੀ। ਸਿੱਧੂ ਮੂਸੇਵਾਲੇ ਦਾ ਵਿਰੋਧ ਉਸ ਤੋਂ ਬਾਅਦ ਖ਼ਤਮ ਨਹੀਂ ਹੋਇਆ। ਬੀਤੇ ਦਿਨੀ ਫ਼ਤਿਹਗੜ੍ਹ ਸਾਹਿਬ ਦੇ ਵਿੱਚ ਵਕੀਲਾਂ ਦੇ ਵਫ਼ਦ ਨੇ ਡੀਐਸਪੀ ਨੂੰ ਸਿੱਧੂ ਮੂਸੇਵਾਲੇ ਦੇ ਖ਼ਿਲਾਫ਼ ਕਰਨ ਲਈ ਮੰਗ ਪੱਤਰ ਦਿੱਤਾ। ਕੁਝ ਲੋਕ ਸਿੱਧੂ ਮੂਸੇਵਾਲੇ ਦੇ ਘਰ ਵੀ ਗਏ ਅਤੇ ਉਨ੍ਹਾਂ ਦੇ ਮਾਂ-ਬਾਪ ਨੂੰ ਖਰੀਆਂ-ਖਰੀਆਂ ਸੁਣਾਈਆਂ।

ਆਪਣੇ ਇਸ ਵਿਰੋਧ ਨੂੰ ਵੇਖਦੇ ਹੋਏ ਆਪਣੇ ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲੇ ਨੇ ਇੱਕ ਹੋਰ ਲਾਈਵ ਅੱਪਲੋਡ ਕੀਤਾ ਤੇ ਕਿਹਾ ਕਿ ਜੇਕਰ ਉਸ ਦੀ ਗਲਤੀ ਹੈ ਤਾਂ ਉਸ ਨੂੰ ਉਸ ਦੀ ਸਜ਼ਾ ਜ਼ਰੂਰ ਮਿਲੇਗੀ।"

ਇਸ ਵੀਡੀਓ ਦੇ ਵਿੱਚ ਸਿੱਧੂ ਨੇ ਮੁੜ ਤੋਂ ਮੁਆਫ਼ੀ ਮੰਗੀ ਹੈ ਅਤੇ ਆਪਣੀ ਗਲਤੀ ਸਵੀਕਾਰ ਕੀਤੀ ਹੈ। ਜ਼ਿਕਰਯੋਗ ਹੈ ਕਿ ਜਿੱਥੇ ਕੁਝ ਲੋਕ ਸਿੱਧੂ ਮੂਸੇਵਾਲਾ ਦਾ ਵਿਰੋਧ ਕਰ ਰਹੇ ਹਨ ਉੱਥੇ ਹੀ ਕੁਝ ਲੋਕ ਉਸ ਦੀ ਹਿਮਾਇਤ ਵੀ ਕਰ ਰਹੇ ਹਨ।

Intro:Body:

bavleen

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.