ਲਾਸ ਏਂਜਲਸ: ਹਾਲੀਵੁੱਡ ਅਦਾਕਾਰ ਟੌਮ ਹੈਂਕਸ ਵੀ ਕੋਰੋਨਾ ਵਾਇਰਸ ਤੋਂ ਪੀੜਤ ਹਨ। ਇਸ ਬਿਮਾਰੀ ਦੇ ਹੋਣ ਤੋਂ ਬਾਅਦ ਉਨ੍ਹਾਂ ਨੇ ਇਨਸਟਾਗ੍ਰਾਮ ਪੋਸਟ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਤੋਂ ਆਪਣਾ ਅਤੇ ਦੂਜਿਆਂ ਦਾ ਖਿਆਲ ਰੱਖਣ ਦੀ ਅਪੀਲ ਕੀਤੀ ਹੈ।
- View this post on Instagram
Thanks to the Helpers. Let’s take care of ourselves and each other. Hanx
">
ਰਿਪੋਰਟ ਦੇ ਮੁਤਾਬਕ ਹੈਂਕਸ ਅਤੇ ਉਨ੍ਹਾਂ ਦੀ ਪਤਨੀ ਰੀਟਾ ਵਿਲਸਨ ਆਸਟ੍ਰੇਲੀਆ ਵਿੱਚ ਸ਼ੂਟਿੰਗ ਦੌਰਾਨ ਬਿਮਾਰ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਆਈਸੋਲੇਸ਼ਨ ਵਿੱਚ ਰੱਖ ਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਹੈਂਕਸ ਨੇ ਐਤਵਾਰ ਨੂੰ ਆਪਣੇ ਪ੍ਰਸ਼ੰਸਕਾਂ ਦੇ ਨਾਲ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੇ ਸਾਹਮਣੇ ਖਾਣਾ ਰੱਖਿਆ ਹੋਇਆ ਹੈ। ਇਸ ਤੋਂ ਲੱਗ ਰਿਹਾ ਹੈ ਕਿ ਬਿਮਾਰੀ ਦਾ ਬੁਰਾ ਦੌਰ ਖਤਮ ਹੋ ਚੁੱਕਿਆ ਹੈ। ਉਨ੍ਹਾਂ ਇਸ ਦੇ ਕੈਪਸ਼ਨ ਵਿੱਚ ਲਿਖਿਆ ਹੈ, "ਮਦਦ ਕਰਨ ਵਾਲਿਆਂ ਦਾ ਸ਼ੁਕਰੀਆ। ਖੁਦ ਦਾ ਖਿਆਲ ਰੱਖੋ ਅਤੇ ਇੱਕ-ਦੂਜੇ ਦਾ ਵੀ ਖਿਆਲ ਰੱਖੋ।"
- — Tom Hanks (@tomhanks) March 12, 2020 " class="align-text-top noRightClick twitterSection" data="
— Tom Hanks (@tomhanks) March 12, 2020
">— Tom Hanks (@tomhanks) March 12, 2020
ਤੁਹਾਨੂੰ ਦੱਸ ਦਈਏ ਕਿ ਟੌਮ ਨੇ ਬੀਤੇ ਦਿਨੀਂ ਹੀ ਆਪਣੇ ਟਵਿੱਟਰ ਅਕਾਊਂਟ 'ਤੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਦੱਸਿਆ ਸੀ ਕਿ ਉਹ ਫਿਲਮ ਬਣਾਉਣ ਦੇ ਲਈ ਆਸਟ੍ਰੇਲੀਆ ਵਿੱਚ ਮੌਜੂਦ ਹਨ। ਆਪਣੀ ਪੋਸਟ ਵਿੱਚ ਹਾਲੀਵੁੱਡ ਅਦਾਕਾਰ ਨੇ ਦੱਸਿਆ ਕਿ ਆਸਟ੍ਰੇਲੀਆ ਵਿੱਚ ਰਹਿੰਦੇ ਹੋਏ ਉਨ੍ਹਾਂ ਨੂੰ ਬੁਖਾਰ ਹੋ ਗਿਆ ਸੀ ਅਤੇ ਕੋਰੋਨਾ ਵਾਇਰਸ ਦੇ ਕਾਰਨ ਉਨ੍ਹਾਂ ਨੂੰ ਹੁਣ ਵੱਖ ਕੀਤਾ ਗਿਆ, ਨਾਲ ਹੀ ਨਿਗਰਾਨੀ ਵਿੱਚ ਵੀ ਰੱਖਿਆ ਗਿਆ ਹੈ।