ETV Bharat / sitara

ਸੁਸ਼ਾਂਤ ਸਿੰਘ ਦੀ ਵਾਇਰਲ ਫ਼ੋਟੋ ਉੱਤੇ ਬਾਲੀਵੁੱਡ ਹਸਤੀਆਂ ਦੀ ਨਾਰਾਜ਼ਗੀ - ਮ੍ਰਿਤਕ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਸਰੀਰ ਦੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਜਿਸ 'ਤੇ ਕਈ ਫਿਲਮੀ ਹਸਤੀਆਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸੇ ਦੌਰਾਨ ਮਹਾਰਾਸ਼ਟਰ ਸਾਈਬਰ ਸੈਲ ਨੇ ਵੀ ਵਿਰੋਧ ਜਤਾਉਂਦਿਆਂ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

ਸੁਸ਼ਾਂਤ ਸਿੰਘ ਰਾਜਪੂਤ
ਸੁਸ਼ਾਂਤ ਸਿੰਘ ਰਾਜਪੂਤ
author img

By

Published : Jun 15, 2020, 4:36 PM IST

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਬਹੁਤ ਹੀ ਘੱਟ ਉਮਰ 'ਚ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਬੀਤੇ ਦਿਨ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸੀ ਕਰਨ ਦੀ ਖ਼ਬਰ ਸਾਹਮਣੇ ਆਈ ਜਿਸ ਨੇ ਪੂਰੀ ਦੁਨੀਆ ਨੂੰ ਝੰਜੋਲ ਕੇ ਰੱਖ ਦਿੱਤਾ। ਅਦਾਕਾਰ ਦੀ ਮੌਤ ਤੋਂ ਬਾਅਦ ਉਸ ਦੇ ਮ੍ਰਿਤਕ ਸ਼ਰੀਰ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਜਿਸ ਤੋਂ ਬਾਅਦ ਮਹਾਰਾਸ਼ਟਰ ਸਾਈਬਰ ਸੈਲ ਨੇ ਮਾਮਲੇ 'ਤੇ ਚਰਚਾ ਕਰਨ ਤੋਂ ਬਾਅਦ ਇਸ 'ਤੇ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

ਮਹਾਰਾਸ਼ਟਰ ਸਾਈਬਰ ਸੈਲ ਨੇ ਕੁੱਝ ਕੁ ਟਵੀਟ ਕਰ ਇਸ ਮਾਮਲੇ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਨ੍ਹਾਂ ਤਸਵੀਰਾਂ ਨੂੰ ਲੈ ਕੇ ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ, ਸੋਸ਼ਲ ਮੀਡੀਆ 'ਤੇ ਇੱਕ ਚਿੰਤਾਜਨਕ ਟਰੈਂਡ ਚਲਦਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਲਿਖਿਆ ਕਿ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀਆਂ ਤਸਵੀਰਾਂ ਨੂੰ ਫੈਲਾਇਆ ਜਾ ਰਿਹਾ ਹੈ ਜੋ ਕਿ ਪਰੇਸ਼ਾਨ ਕਰਨ ਵਾਲਾ ਹੈ।

  • It is emphasised that circulation of such pictures is against legal guidelines and court directions, and are liable to invite legal action. ⁰(2/n)

    — Maharashtra Cyber (@MahaCyber1) June 14, 2020 " class="align-text-top noRightClick twitterSection" data=" ">

ਟਵੀਟ ਕਰਦਿਆਂ ਮਹਾਰਾਸ਼ਟਰ ਸਾਈਬਰ ਸੈਲ ਨੇ ਲਿਖਿਆ ਕਿ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਲਾਉਣਾ ਕਾਨੂੰਨ ਹਦਾਇਤਾਂ ਅਤੇ ਕੋਰਟ ਦੇ ਹੁਕਮਾਂ ਦੇ ਵਿਰੁੱਧ ਹੈ। ਅਜਿਹਾ ਕਰਨ 'ਤੇ ਕਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਇਹ ਵੀ ਲਿਖਿਆ ਕਿ ਮਹਾਰਾਸ਼ਟਰ ਸਾਈਬਰ ਸੈਲ ਅਜਿਹੀਆਂ ਤਸਵੀਰਾਂ ਨੂੰ ਸਾਂਝਾ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਦਿੰਦਾ ਹੈ ਅਤੇ ਉਨ੍ਹਾਂ ਇਸ ਸਬੰਧੀ ਵਾਇਰਲ ਹੋਈ ਪਹਿਲੀ ਫੋ਼ਟੋ ਨੂੰ ਹਟਾਉਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਵਾਇਰਲ ਹੋਈਆਂ ਇਨ੍ਹਾਂ ਤਸਵੀਰਾਂ ਤੇ ਬਾਲੀਵੁੱਡ ਦੀ ਕਈ ਹਸਤੀਆਂ ਨੇ ਨਰਾਜ਼ਗੀ ਜ਼ਾਹਿਰ ਕੀਤੀ ਹੈ।

ਗੌਰਤਲਬ ਹੈ ਕਿ ਐਤਵਾਰ 14 ਜੂਨ ਨੂੰ ਸੁਸਾਂਤ ਸਿੰਘ ਰਾਜਪੂਤ ਨੇ ਫਾਹਾ ਲਾ ਖ਼ੁਦਕੁਸ਼ੀ ਕੀਤੀ ਜਾਣਕਾਰੀ ਅਨੁਸਾਰ ਉਹ ਪਿਛਲੇ ਕਈ ਸਮੇਂ ਤੋਂ ਡਿਪਰੈਸ਼ਨ 'ਚ ਚੱਲ ਰਹੇ ਸੀ ਅਤੇ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.