ਚੰਡੀਗੜ੍ਹ :24 ਮਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਫ਼ਿਲਮ 'ਮੁਕਲਾਵਾ' ਦੇ ਗੀਤ ਹਰ ਪਾਸੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਹਾਲ ਹੀ ਦੇ ਵਿੱਚ ਇਸ ਫ਼ਿਲਮ ਦਾ ਗੀਤ 'ਵੰਗ ਦਾ ਨਾਪ' ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਯੂਟਿਊਬ 'ਤੇ 2 ਮਿਲੀਅਨ ਚੋਂ ਵੱਧ ਲੋਕ ਵੇਖ ਚੁੱਕੇ ਹਨ। ਇਸ ਵੇਲੇ ਇਹ ਗੀਤ ਤੀਸਰੇ ਨਬੰਰ 'ਤੇ ਟ੍ਰੇਂਡਿੰਗ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਇਸ ਗੀਤ ਦੇ ਬੋਲ ਹਰਮਨਜੀਤ ਵੱਲੋਂ ਲਿੱਖੇ ਗਏ ਹਨ ਅਤੇ ਮਿਊਂਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਗੀਤ 'ਚ ਐਮੀ ਅਤੇ ਸੋਨਮ ਦੀ ਕੈਮੀਸਟਰੀ ਵੇਖਣ ਨੂੰ ਮਿਲ ਰਹੀ ਹੈ।
- " class="align-text-top noRightClick twitterSection" data="">