ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਭਰ ਵਿੱਚ ਆਪਣਾ ਕਹਿਰ ਮਚਾਇਆ ਹੋਇਆ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੀ ਇਸ ਮਹਾਮਾਰੀ ਤੋਂ ਨਜਿੱਠਣ ਲਈ ਕਈ ਪੁਖ਼ਤਾ ਕਦਮ ਚੁੱਕ ਰਹੀ ਹੈ ਤੇ ਨਾਲ ਹੀ ਕੇਂਦਰ ਸਰਕਾਰ ਨੇ ਵੀ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਹੈ।
ਇਸੇ ਦਰਮਿਆਨ ਕਈ ਬਾਲੀਵੁੱਡ ਹਸਤੀਆਂ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਕੋਰੋਨਾ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਬਾਲੀਵੁੱਡ ਤੋਂ ਬਾਅਦ ਹੁਣ ਪੰਜਾਬੀ ਇੰਡਸਟਰੀ ਨੇ ਵੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਆਪਣਾ ਯੋਗਦਾਨ ਪਾਇਆ ਹੈ।
ਹਾਲ ਹੀ ਵਿੱਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਲੋਕਾਂ ਨੂੰ ਆਪਣੇ-ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕਰ ਰਹੀ ਹੈ।
ਗਾਇਕਾ ਨੇ ਕਿਹਾ ਕਿ ਇਹ ਸਮਾਂ ਸਾਰਿਆਂ ਦਾ ਇੱਕ-ਜੁੱਟ ਹੋਣ ਦਾ ਹੈ ਤਾਂ ਜੋ ਇਸ ਬਿਮਾਰੀ ਉੱਤੇ ਕਾਬੂ ਪਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ "ਸਾਨੂੰ ਸਾਰਿਆ ਡਾਕਟਰਾਂ ਦਾ, ਪ੍ਰਸ਼ਾਸਨ ਦਾ ਸਹਿਯੋਗ ਦੇਣਾ ਚਾਹੀਦਾ ਹੈ।