ਚੰਡੀਗੜ੍ਹ: ਪੰਜਾਬੀ ਗਾਇਕੀ ਸਰਦੂਲ ਸਿਕੰਦਰ ਦਾ ਦੇਹਾਂਤ ਹੋ ਗਿਆ ਹੈ। ਬੁੱਧਵਾਰ ਨੂੰ ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਕਿਡਨੀ ਟਰਾਂਸਪਲਾਂਟ ਕਾਰਨ ਉਹ ਪਿਛਲੇ 1 ਮਹੀਨਿਆਂ ਤੋਂ ਮੋਹਾਲੀ ਦੇ ਹਸਪਤਾਲ ਵਿੱਚ ਭਰਤੀ ਸਨ। ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।
ਪੰਜਾਬੀ ਇੰਡਸਟਰੀ ’ਚ ਪਸਰਿਆ ਸੋਗ
ਗਾਇਕ ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ’ਚ ਮਾਤਮ ਛਾ ਗਿਆ ਹੈ। ਸਿਕੰਦਰ ਦੀ ਮੌਤ ’ਤੇ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਉਹ ਇਕ ਕਲਾਕਾਰ ਦੇ ਨਾਲ ਨਾਲ ਚੰਗੇ ਇਨਸਾਨ ਦੋਸਤ ਅਤੇ ਹਮਸਫਰ ਵੀ ਸਨ। ਅੱਜ ਅਸੀਂ ਆਪਣਾ ਇੱਕ ਚੰਗਾ ਦੋਸਤ ਗੁਆ ਦਿੱਤਾ ਹੈ। ਸਰਦੂਲ ਸਿਕੰਦਰ ਦਾ ਘਾਟਾ ਕਦੇ ਨਾ ਪੂਰਾ ਹੋਣ ਵਾਲਾ ਹੈ।
ਇਹ ਵੀ ਪੜੋ: ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦੇਹਾਂਤ, ਕੈਪਟਨ ਨੇ ਪ੍ਰਗਟਾਇਆ ਸੋਗ
ਕਰਮਜੀਤ ਅਨਮੋਲ ਨੇ ਕਿਹਾ ਕਿ ਸਰਦੂਲ ਸਿਕੰਦਰ ਦੀ ਮੌਤ ਦੇ ਨਾਲ ਪੰਜਾਬੀ ਗਾਇਕੀ ਦੇ ਸੁਰੀਲੇ ਯੁੱਗ ਦਾ ਅੰਤ ਹੋ ਗਿਆ ਹੈ। ਮਿਊਜ਼ਿਕ ਡਾਈਰੈਕਟਰ ਸਚਿਨ ਆਹੂਜਾ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਤੋਂ ਵਧੀਆ ਸਿੰਗਰ ਨਾ ਕਦੇ ਹੋਇਆ ਅਤੇ ਨਾ ਹੀ ਕਦੇ ਹੋ ਸਕਦਾ। ਉਨ੍ਹਾਂ ਦੀ ਮੌਤ ਕੋਰੋਨਾ ਨਾਲ ਨਹੀਂ ਹੋਈ। ਕੁਝ ਸਮੇਂ ਪਹਿਲਾਂ ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਹੋਇਆ ਸੀ ਅਤੇ ਇਨਫੈਕਸ਼ਨ ਨਾਲ ਹੀ ਉਨ੍ਹਾਂ ਦਾ ਨੁਕਸਾਨ ਹੋਇਆ ਹੈ। ਕੋਰੋਨਾ ਦੀ ਰਿਪੋਰਟ ਉਨ੍ਹਾਂ ਦੀ ਨੈਗੇਟਿਵ ਆ ਚੁੱਕੀ ਸੀ।
ਕੋਰੋਨਾ ਕਾਰਨ ਨਹੀਂ ਹੋਈ ਮੌਤ
ਸਰਦੂਲ ਸਿਕੰਦਰ ਦੇ ਪੁੱਤਰ ਅਲਾਪ ਨੇ ਜਾਣਕਾਰੀ ਦਿੱਤੀ ਕਿ ਪਹਿਲਾਂ ਉਨ੍ਹਾਂ ਨੂੰ ਪਹਿਲਾਂ ਕੋਰੋਨਾ ਹੋਇਆ ਸੀ ਪਰ ਜਦੋਂ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਤਾਂ ਉਸ ਤੋਂ ਬਾਅਦ ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਕੀਤਾ ਗਿਆ। ਕਿਡਨੀ ਟਰਾਂਸਪਲਾਂਟ ਕਰਨ ਤੋਂ ਬਾਅਦ ਉਨ੍ਹਾਂ ਦਾ ਸਰੀਰ ਕਾਫੀ ਕਮਜ਼ੋਰ ਹੋ ਗਿਆ ਸੀ।