ਦੁਬਈ: Asia Cup 2022 ਏਸ਼ੀਆ ਕੱਪ 2022 ਦੇ ਸੁਪਰ 4 ਵਿੱਚ ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅੱਠ ਓਵਰਾਂ ਬਾਅਦ ਭਾਰਤ ਦਾ ਸਕੋਰ 79/2 ਹੈ। ਭਾਰਤ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸ਼ਾਦਾਬ ਖਾਨ ਨੇ ਕੇਐਲ ਰਾਹੁਲ ਨੂੰ ਮੁਹੰਮਦ ਨਵਾਜ਼ ਹੱਥੋਂ ਕੈਚ ਕਰਵਾਇਆ। ਰਾਹੁਲ ਨੇ 20 ਗੇਂਦਾਂ ਵਿੱਚ 28 ਦੌੜਾਂ ਬਣਾਈਆਂ। ਵਿਰਾਟ ਕੋਹਲੀ (8) ਅਤੇ ਸੂਰਿਆਕੁਮਾਰ ਯਾਦਵ (10) ਕ੍ਰੀਜ਼ 'ਤੇ ਮੌਜੂਦ ਹਨ।
ਭਾਰਤ ਨੂੰ ਪਹਿਲਾ ਝਟਕਾ ਲੱਗਾ। ਹਰਿਸ ਰੌਫ ਨੇ ਰੋਹਿਤ ਸ਼ਰਮਾ ਨੂੰ ਖੁਸ਼ਦਿਲ ਸ਼ਾਹ ਹੱਥੋਂ ਕੈਚ ਕਰਵਾਇਆ। ਰੋਹਿਤ ਨੇ 16 ਗੇਂਦਾਂ 'ਤੇ 28 ਦੌੜਾਂ ਦੀ ਪਾਰੀ ਖੇਡੀ। ਪੰਜ ਓਵਰਾਂ ਤੋਂ ਬਾਅਦ ਭਾਰਤ ਨੇ ਬਿਨਾਂ ਕਿਸੇ ਨੁਕਸਾਨ ਦੇ 54 ਦੌੜਾਂ ਬਣਾ ਲਈਆਂ ਹਨ। ਫਿਲਹਾਲ ਕੇਐੱਲ ਰਾਹੁਲ 26 ਦੌੜਾਂ ਅਤੇ ਰੋਹਿਤ ਸ਼ਰਮਾ 28 ਦੌੜਾਂ ਬਣਾ ਕੇ ਕ੍ਰੀਜ਼ 'ਤੇ ਹਨ।
-
Three changes for #TeamIndia going into this game.
— BCCI (@BCCI) September 4, 2022 " class="align-text-top noRightClick twitterSection" data="
Deepak Hooda, Hardik Pandya and Ravi Bishnoi come in the Playing XI.
Live - https://t.co/xhki2AW6ro #INDvPAK #AsiaCup202 pic.twitter.com/ZeimY92kpW
">Three changes for #TeamIndia going into this game.
— BCCI (@BCCI) September 4, 2022
Deepak Hooda, Hardik Pandya and Ravi Bishnoi come in the Playing XI.
Live - https://t.co/xhki2AW6ro #INDvPAK #AsiaCup202 pic.twitter.com/ZeimY92kpWThree changes for #TeamIndia going into this game.
— BCCI (@BCCI) September 4, 2022
Deepak Hooda, Hardik Pandya and Ravi Bishnoi come in the Playing XI.
Live - https://t.co/xhki2AW6ro #INDvPAK #AsiaCup202 pic.twitter.com/ZeimY92kpW
ਇਹ ਦੋਵੇਂ ਟੀਮਾਂ ਅੱਠ ਦਿਨਾਂ ਵਿੱਚ ਦੂਜੀ ਵਾਰ ਮਿਲ ਰਹੀਆਂ ਹਨ। ਪਿਛਲੇ ਮੈਚ ਵਿੱਚ ਭਾਰਤ ਨੇ ਪੰਜ ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਹੁਣ ਟੀਮ ਇੰਡੀਆ ਦੀ ਕੋਸ਼ਿਸ਼ ਇਹ ਮੈਚ ਜਿੱਤ ਕੇ ਫਾਈਨਲ 'ਚ ਪਹੁੰਚਣ ਦਾ ਰਾਹ ਆਸਾਨ ਬਣਾਉਣ ਦੀ ਹੋਵੇਗੀ। ਇਸ ਦੇ ਨਾਲ ਹੀ ਹਾਰਨ ਵਾਲੀ ਟੀਮ ਨੂੰ ਫਾਈਨਲ ਵਿੱਚ ਪਹੁੰਚਣ ਲਈ ਬਾਕੀ ਦੋ ਮੈਚ ਜਿੱਤਣੇ ਹੋਣਗੇ।
ਦੋਵੇਂ ਟੀਮਾਂ ਇਸ ਪ੍ਰਕਾਰ ਹਨ:-
ਭਾਰਤ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕੇਟ), ਦੀਪਕ ਹੁੱਡਾ, ਹਾਰਦਿਕ ਪੰਡਯਾ, ਭੁਵਨੇਸ਼ਵਰ ਕੁਮਾਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।
ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਇਫਤਿਖਾਰ ਅਹਿਮਦ, ਖੁਸ਼ਦਿਲ ਸ਼ਾਹ, ਸ਼ਾਦਾਬ ਖਾਨ, ਆਸਿਫ ਅਲੀ, ਮੁਹੰਮਦ ਨਵਾਜ਼, ਨਸੀਮ ਸ਼ਾਹ, ਹਰਿਸ ਰਾਊਫ, ਮੁਹੰਮਦ ਹਸਨੈਨ।
ਅਪਡੇਟ ਜਾਰੀ ਹੈ...