ਦੁਬਈ: ਏਸ਼ੀਆ ਕੱਪ 2022 (Asia Cup 2022) ਵਿੱਚ ਸੁਪਰ 4 ਵਿੱਚ ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਖੇਡਿਆ ਗਿਆ ਜਿਸ ਵਿੱਚ ਪਾਕਿਸਤਾਨ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾਇਆ। ਪਾਕਿਸਤਾਨ ਲਈ ਮੁਹੰਮਦ ਰਿਜ਼ਵਾਨ ਨੇ ਏਸ਼ੀਆ ਕੱਪ 'ਚ ਆਪਣਾ ਲਗਾਤਾਰ ਦੂਜਾ ਅਰਧ ਸੈਂਕੜਾ ਲਗਾਇਆ। ਉਸ ਦੀ ਪਾਰੀ (51 ਗੇਂਦਾਂ 'ਤੇ 71 ਦੌੜਾਂ) ਅਤੇ ਮੁਹੰਮਦ ਨਵਾਜ਼ (20 ਗੇਂਦਾਂ 'ਤੇ 42 ਦੌੜਾਂ) ਦੇ ਦਮ 'ਤੇ ਪਾਕਿਸਤਾਨ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾ ਦਿੱਤਾ, ਇਸ ਦੇ ਨਾਲ ਹੀ ਪਾਕਿਸਤਾਨ ਨੇ ਗਰੁੱਪ ਦੌਰ 'ਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ।
ਇਹ ਵੀ ਪੜੋ: ਮੋਹਾਲੀ ਦੇ ਵਿੱਚ ਝੂਲਾ ਡਿੱਗਣ ਕਾਰਨ ਵਾਪਰਿਆ ਹਾਦਸਾ, ਕਈ ਵਿਅਕਤੀ ਜ਼ਖਮੀ
ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਪਾਕਿਸਤਾਨ ਨੂੰ 182 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤ ਲਈ ਵਿਰਾਟ ਕੋਹਲੀ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ, ਉਨ੍ਹਾਂ ਨੇ 44 ਗੇਂਦਾਂ ਵਿੱਚ 60 ਦੌੜਾਂ ਦੀ ਅਹਿਮ ਪਾਰੀ ਖੇਡੀ। ਇਸ ਦੌਰਾਨ ਕੋਹਲੀ ਨੇ ਚਾਰ ਚੌਕੇ ਅਤੇ ਇੱਕ ਛੱਕਾ ਲਗਾਇਆ। ਇਹ ਉਸ ਦਾ ਟੀ-20 ਕ੍ਰਿਕਟ ਵਿੱਚ ਲਗਾਤਾਰ ਦੂਜਾ ਅਤੇ 32ਵਾਂ ਅਰਧ ਸੈਂਕੜਾ ਸੀ। ਪਾਕਿਸਤਾਨ ਲਈ ਸ਼ਾਦਾਬ ਖਾਨ ਨੇ ਸਭ ਤੋਂ ਵੱਧ ਦੋ ਵਿਕਟਾਂ ਲਈਆਂ ਹਨ।
ਦੋਵੇਂ ਟੀਮਾਂ ਇਸ ਪ੍ਰਕਾਰ ਹਨ:
ਭਾਰਤ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕੇਟ), ਦੀਪਕ ਹੁੱਡਾ, ਹਾਰਦਿਕ ਪੰਡਯਾ, ਭੁਵਨੇਸ਼ਵਰ ਕੁਮਾਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।
ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਇਫਤਿਖਾਰ ਅਹਿਮਦ, ਖੁਸ਼ਦਿਲ ਸ਼ਾਹ, ਸ਼ਾਦਾਬ ਖਾਨ, ਆਸਿਫ ਅਲੀ, ਮੁਹੰਮਦ ਨਵਾਜ਼, ਨਸੀਮ ਸ਼ਾਹ, ਹਰਿਸ ਰਾਊਫ, ਮੁਹੰਮਦ ਹਸਨੈਨ।
ਇਹ ਵੀ ਪੜੋ: ਡੇਰਾ ਬਿਆਸ ਕੋਲ ਖੂਨੀ ਝੜਪ, ਡੇਰਾ ਬਿਆਸ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਕਾਰ ਝੜਪ, ਕਈ ਜ਼ਖਮੀ