ਨਵੀਂ ਦਿੱਲੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ 2023 ਦੇ ਫਾਈਨਲ ਮੈਚ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। ਇਸ ਟੀਮ ਵਿੱਚ ਮੱਧਕ੍ਰਮ ਦੇ ਬੱਲੇਬਾਜ਼ ਅਜਿੰਕਿਆ ਰਹਾਣੇ ਦੀ ਵਾਪਸੀ ਹੋਈ ਹੈ। ਇਸ ਦੇ ਨਾਲ ਹੀ ਸ਼ੁਭਮਨ ਗਿੱਲ ਨੂੰ ਸਲਾਮੀ ਬੱਲੇਬਾਜ਼ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਰਿਆਕੁਮਾਰ ਯਾਦਵ ਟੀਮ ਤੋਂ ਬਾਹਰ ਹਨ। ਭਾਰਤੀ ਕ੍ਰਿਕਟ ਟੀਮ ਵਿੱਚ ਰੋਹਿਤ ਸ਼ਰਮਾ ਨੂੰ ਕਪਤਾਨ ਅਤੇ ਕੇਐਸ ਭਰਤ ਨੂੰ ਵਿਕਟਕੀਪਰ ਚੁਣਿਆ ਗਿਆ ਹੈ। ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ ਨੂੰ ਸਪਿਨ ਗੇਂਦਬਾਜ਼ਾਂ ਦੇ ਤੌਰ 'ਤੇ ਟੀਮ 'ਚ ਜਗ੍ਹਾ ਮਿਲੀ ਹੈ, ਜਦਕਿ ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮੇਸ਼ ਯਾਦਵ ਅਤੇ ਜੈਦੇਵ ਉਨਾਦਕਟ ਨੂੰ ਤੇਜ਼ ਗੇਂਦਬਾਜ਼ਾਂ ਵਜੋਂ ਟੀਮ 'ਚ ਜਗ੍ਹਾ ਮਿਲੀ ਹੈ। ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ ਅਜਿੰਕਿਆ ਰਹਾਣੇ ਅਤੇ ਕੇਐਲ ਰਾਹੁਲ ਬੱਲੇਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ।
ਇਹ ਵੀ ਪੜ੍ਹੋ : Mark Sinclair Chapman: ਹਾਂਗਕਾਂਗ ਦੇ ਮਾਰਕ ਚੈਪਮੈਨ ਨੇ ਨਿਊਜ਼ੀਲੈਂਡ ਲਈ ਖੇਡੀ ਜੇਤੂ ਪਾਰੀ, ਅਜਿਹਾ ਹੈ ਉਨ੍ਹਾਂ ਦਾ ਕਰੀਅਰ
-
🚨 NEWS 🚨#TeamIndia squad for ICC World Test Championship 2023 Final announced.
— BCCI (@BCCI) April 25, 2023 " class="align-text-top noRightClick twitterSection" data="
Details 🔽 #WTC23 https://t.co/sz7F5ByfiU pic.twitter.com/KIcH530rOL
">🚨 NEWS 🚨#TeamIndia squad for ICC World Test Championship 2023 Final announced.
— BCCI (@BCCI) April 25, 2023
Details 🔽 #WTC23 https://t.co/sz7F5ByfiU pic.twitter.com/KIcH530rOL🚨 NEWS 🚨#TeamIndia squad for ICC World Test Championship 2023 Final announced.
— BCCI (@BCCI) April 25, 2023
Details 🔽 #WTC23 https://t.co/sz7F5ByfiU pic.twitter.com/KIcH530rOL
ਪੈਟ ਕਮਿੰਸ ਨੂੰ ਆਸਟ੍ਰੇਲੀਆ ਦੀ ਟੀਮ ਦਾ ਕਪਤਾਨ ਬਣਾਇਆ : ਭਾਰਤੀ ਕ੍ਰਿਕਟ ਟੀਮ ਅਤੇ ਆਸਟਰੇਲੀਆ ਵਿਚਾਲੇ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ 2023 ਦਾ ਫਾਈਨਲ ਮੈਚ 7 ਜੂਨ ਤੋਂ ਖੇਡਿਆ ਜਾਵੇਗਾ। ਇਸ ਦੀ ਆਸਟ੍ਰੇਲੀਆ ਨੇ ਪਹਿਲਾਂ ਹੀ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਸੀ। ਪੈਟ ਕਮਿੰਸ ਨੂੰ ਆਸਟ੍ਰੇਲੀਆ ਦੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਆਸਟ੍ਰੇਲੀਆ ਦੇ ਖਿਲਾਫ ਘਰੇਲੂ ਸੀਰੀਜ਼ ਲਈ ਟੀਮ ਦਾ ਹਿੱਸਾ ਰਹੇ ਹਮਲਾਵਰ ਬੱਲੇਬਾਜ਼ ਸੂਰਿਆਕੁਮਾਰ ਯਾਦਵ, ਸਪਿਨਰ ਕੁਲਦੀਪ ਯਾਦਵ ਅਤੇ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੂੰ ਇਸ ਮੈਚ ਲਈ ਟੀਮ 'ਚ ਨਹੀਂ ਚੁਣਿਆ ਗਿਆ ਹੈ। ਬੀਸੀਸੀਆਈ ਦੀ ਪੰਜ ਮੈਂਬਰੀ ਚੋਣ ਕਮੇਟੀ ਅਤੇ ਸਕੱਤਰ ਜੈ ਸ਼ਾਹ ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਕੋਚ ਰਾਹੁਲ ਦ੍ਰਾਵਿੜ ਟੀਮ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਸ਼ਾਮ ਨੂੰ ਹੋਈ ਮੀਟਿੰਗ ਵਿੱਚ ਸ਼ਾਮਲ ਹੋਏ।
ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ: ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂ.ਟੀ.ਸੀ. ਫਾਈਨਲ) ਦੇ ਫਾਈਨਲ ਦੀਆਂ ਤਰੀਕਾਂ ਦਾ ਫੈਸਲਾ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਨੇ ਬਹੁਤ ਪਹਿਲਾਂ ਕੀਤਾ ਸੀ। ਇਸ ਨੂੰ ਜਾਰੀ ਕਰਦੇ ਹੋਏ ਆਈਸੀਸੀ ਨੇ ਕਿਹਾ ਸੀ ਕਿ 2021-23 ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਇਕ ਵਾਰ ਫਿਰ ਇੰਗਲੈਂਡ 'ਚ ਹੋਵੇਗਾ। ਇਹ ਫਾਈਨਲ ਮੈਚ ਇਸ ਵਾਰ ਲੰਡਨ ਦੇ ਓਵਲ 'ਚ 7 ਤੋਂ 11 ਜੂਨ ਤੱਕ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਫਾਈਨਲ ਮੈਚ ਲਈ 12 ਜੂਨ ਨੂੰ ਰਿਜ਼ਰਵ ਡੇਅ ਵਜੋਂ ਰੱਖਿਆ ਗਿਆ ਹੈ, ਤਾਂ ਜੋ ਕਿਸੇ ਵਿਘਨ ਕਾਰਨ ਮੈਚ ਨੂੰ ਅੱਗੇ ਵਧਾਇਆ ਜਾ ਸਕੇ। ਤੁਹਾਨੂੰ ਯਾਦ ਹੋਵੇਗਾ ਕਿ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਪਹਿਲਾ ਫਾਈਨਲ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ ਸੀ, ਜਿਸ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾ ਕੇ ਚੈਂਪੀਅਨਸ਼ਿਪ ਜਿੱਤੀ ਸੀ।