ਮੁੰਬਈ: ਬੀਸੀਸੀਆਈ ਨੇ ਆਗਾਮੀ ਨਿਊਜ਼ੀਲੈਂਡ ਦੌਰੇ ਲਈ 16 ਮੈਂਬਰੀ ਭਾਰਤੀ ਟੀ-20 ਟੀਮ ਦਾ ਐਲਾਨ ਕੀਤਾ ਹੈ। ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਨਿਊਜ਼ੀਲੈਂਡ ਦੌਰੇ ਲਈ ਟੀਮ ਵਿੱਚ ਵਾਪਸ ਹੋਈ ਹੈ। ਸੰਜੂ ਸੈਮਸਨ ਨੂੰ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ।

ਭਾਰਤੀ ਟੀਮ ਨਿਊਜ਼ੀਲੈਂਡ ਖ਼ਿਲਾਫ਼ 5 ਟੀ-20 ਮੈਚਾਂ ਦੀ ਲੜੀ ਖੇਡੇਗੀ। ਭਾਰਤੀ ਟੀਮ ਇਸ ਦੌਰੇ 'ਤੇ 3 ਵਨਡੇ ਅਤੇ 2 ਟੈਸਟ ਮੈਚ ਵੀ ਖੇਡੇਗੀ, ਪਰ ਇਨ੍ਹਾਂ ਲੜੀਆਂ ਲਈ ਅਜੇ ਤੱਕ ਟੀਮ ਦਾ ਐਲਾਨ ਹੋਣਾ ਬਾਕੀ ਹੈ।

ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀ-20 ਟੀਮ
ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ-ਕਪਤਾਨ), ਕੇਐਲ ਰਾਹੁਲ, ਸ਼ਿਖਰ ਧਵਨ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ (ਵਿਕਟਕੀਪਰ), ਸ਼ਿਵਮ ਦੂਬੇ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਵਾਸ਼ਿੰਗਟਨ ਸੁੰਦਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਨਵਦੀਪ ਸੈਣੀ, ਰਵਿੰਦਰ ਜਡੇਜਾ, ਸ਼ਾਰਦੂਲ ਠਾਕੁਰ