ਕੋਲਕਾਤਾ: ਵੁੱਡਲੈਂਡਜ਼ ਹਸਪਤਾਲ ਨੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਬਿਆਨ ਵਿੱਚ ਕਿਹਾ ਗਿਆ ਹੈ, “ਡਾਕਟਰ ਗਾਂਗੁਲੀ ਦੀ ਸਿਹਤ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸਮੇਂ ਸਮੇਂ ’ਤੇ ਢੁਕਵੇਂ ਕਦਮ ਚੁੱਕ ਰਹੇ ਹਨ।
ਚੱਕਰ ਆਉਣੇ ਅਤੇ ਬਲੈਕ ਆਊਟ ਹੋਣ ਦੇ ਇਲਾਵਾ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਗਾਂਗੁਲੀ ਨੂੰ ਸ਼ਨੀਵਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਆਪਣੇ ਘਰ ਦੇ ਜਿਮ ਵਿੱਚ ਕਸਰਤ ਕਰਨ ਤੋਂ ਬਾਅਦ ਦਰਦ ਦੀ ਸ਼ਿਕਾਇਤ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਆਪਣੇ ਪਰਿਵਾਰਕ ਡਾਕਟਰ ਨੂੰ ਬੁਲਾਇਆ ਜਿਸਨੇ ਸਾਬਕਾ ਬੱਲੇਬਾਜ਼ ਨੂੰ ਹਸਪਤਾਲ ਦਾਖਲ ਹੋਣ ਦੀ ਸਲਾਹ ਦਿੱਤੀ। ਉਨ੍ਹਾਂ ਦੀ ਐਂਯੀਓਨੋਗ੍ਰਾਫੀ ਐਤਵਾਰ ਦੁਪਹਿਰ ਕੀਤੀ ਗਈ ਸੀ।
ਇਸ ਤੋਂ ਪਹਿਲਾਂ, ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਥਿਤੀ ਸਥਿਰ ਹੈ। ਸ਼ਨੀਵਾਰ ਨੂੰ, ਗਾਂਗੁਲੀ ਦੇ ਦਿਲ ਦੀਆਂ ਤਿੰਨ ਨਾੜੀਆਂ ਵਿੱਚ ਰੁਕਾਵਟ ਪਾਇਆ ਗਿਆ, ਜਿਸ ਤੋਂ ਬਾਅਦ ਇੱਕ ਵਿੱਤ ਸਟੈਂਟ ਲਗਾਇਆ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਲੋਕਾਂ ਨੇ ਗੰਗੁਲੀ ਦਾ ਹਾਲ-ਚਾਲ ਪੁੱਛਿਆ। ਗਾਂਗੁਲੀ ਨੇ ਮੋਦੀ ਨੂੰ ਕਿਹਾ ਕਿ ਉਹ ਹੁਣ ਤੰਦਰੁਸਤ ਹੋ ਰਹੇ ਹਨ। ਮੋਦੀ ਨੇ ਗਾਂਗੁਲੀ ਦੀ ਪਤਨੀ ਡੋਨਾ ਨਾਲ ਵੀ ਗੱਲਬਾਤ ਕੀਤੀ।