ਵਿਸ਼ਾਖਾਪਟਨਮ: ਏਸੀਏ-ਵੀਸੀਏ ਸਟੇਡੀਅਮ 'ਚ ਖੇਡੇ ਗਏ ਪਹਿਲੇ ਟੈਸਟ ਮੈਚ ਦੇ ਪੰਜਵੇਂ ਦਿਨ ਮੁਹੰਮਦ ਸ਼ਮੀ ਅਤੇ ਰਵਿੰਦਰ ਜਡੇਜਾ ਦੀ ਘਾਤਕ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 203 ਦੌੜਾਂ ਨਾਲ ਹਰਾਇਆ। ਭਾਰਤ ਨੇ ਤਿੰਨ ਮੈਚਾਂ ਦੀ ਟੈਸਟ ਲੜੀ ਵਿਚ 1-0 ਦੀ ਬੜ੍ਹਤ ਵੀ ਹਾਸਲ ਕਰ ਲਈ ਹੈ।
ਭਾਰਤ ਨੇ ਸੱਤ ਵਿਕਟਾਂ ਦੇ ਨੁਕਸਾਨ ‘ਤੇ 502 ਦੌੜਾਂ ‘ਤੇ ਆਪਣੀ ਪਹਿਲੀ ਪਾਰੀ ਐਲਾਨ ਦਿੱਤੀ। ਦੱਖਣੀ ਅਫ਼ਰੀਕਾ ਨੇ ਆਪਣੀ ਪਹਿਲੀ ਪਾਰੀ ਵਿੱਚ 431 ਦੌੜਾਂ ਬਣਾਈਆਂ ਸਨ। ਭਾਰਤੀ ਟੀਮ ਦੂਜੀ ਪਾਰੀ ਵਿੱਚ 71 ਦੌੜਾਂ ਦੀ ਬੜ੍ਹਤ ਨਾਲ ਮੈਦਾਨ ਵਿੱਚ ਉੱਤਰੀ ਅਤੇ ਚਾਰ ਵਿਕਟਾਂ ਦੇ ਨੁਕਸਾਨ 'ਤੇ 323 ਦੌੜਾਂ ਬਣਾ ਕੇ ਪਾਰੀ ਘੋਸ਼ਿਤ ਕਰ ਦਿੱਤੀ ਅਤੇ ਦੱਖਣੀ ਅਫ਼ਰੀਕਾ ਦੇ ਸਾਹਮਣੇ ਜਿੱਤ ਲਈ 395 ਦੌੜਾਂ ਦਾ ਟੀਚਾ ਰੱਖਿਆ।
ਦੱਖਣੀ ਅਫ਼ਰੀਕਾ ਦੀ ਟੀਮ ਆਪਣੀ ਚੌਥੀ ਪਾਰੀ 'ਚ 63.5 ਓਵਰਾਂ ਵਿੱਚ 191 ਦੌੜਾਂ 'ਤੇ ਸਿਮਟ ਗਈ ਅਤੇ 203 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।