ETV Bharat / sports

IND vs WI: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

author img

By

Published : Dec 15, 2019, 2:01 PM IST

ਵੈਸਟਇੰਡੀਜ਼ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼ਿਵਮ ਦੂਬੇ ਅੱਜ ਭਾਰਤ ਲਈ ਵਨਡੇ ਮੈਚਾਂ ਦੀ ਸ਼ੁਰੂਆਤ ਕਰਨਗੇ।

ਫ਼ੋਟੋ
ਫ਼ੋਟੋ

ਚੇਨਈ: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਵਨਡੇ ਮੈਚ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਦੇ ਕਪਤਾਨ ਕੀਰਨ ਪੋਲਾਰਡ ਨੇ ਭਾਰਤ ਖਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਭਾਰਤੀ ਕ੍ਰਿਕਟ ਟੀਮ ਤਿੰਨ ਮੈਚਾਂ ਦੀ ਸੀਰੀਜ਼ ਦੇ ਪਹਿਲੇ ਵਨਡੇ ਮੈਚ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨੂੰ ਜਾਰੀ ਰੱਖਣਾ ਚਾਹੇਗੀ। ਭਾਰਤ ਨੇ ਤਾਜ਼ਾ ਟੀ-20 ਸੀਰੀਜ਼ ਵਿੱਚ ਵੈਸਟਇੰਡੀਜ਼ ਨੂੰ 2-1 ਨਾਲ ਮਾਤ ਦਿੱਤੀ ਸੀ। ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਟੀਮ ਨੂੰ ਦੋ ਵੱਡੇ ਝਟਕੇ ਝੱਲਣੇ ਪਏ। ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅਤੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਸੱਟ ਲੱਗਣ ਕਾਰਨ ਪਹਿਲਾਂ ਹੀ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਇਨ੍ਹਾਂ ਜ਼ਖਮੀ ਖਿਡਾਰੀਆਂ ਦੇ ਬਾਵਜੂਦ ਭਾਰਤੀ ਟੀਮ ਆਪਣੇ ਘਰੇਲੂ ਹਾਲਤਾਂ ਵਿੱਚ ਮਨੋਬਲ ਵਧਾਉਣ ਦੇ ਨਾਲ ਆਵੇਗੀ। ਉੱਥੇ ਹੀ ਕੁਲਦੀਪ ਨੇ ਭਾਰਤੀ ਟੀਮ 'ਚ ਵਾਪਸੀ ਕੀਤੀ ਹੈ।

ਇਹ ਵੀ ਪੜ੍ਹੋ: ਅੰਤਰ-ਰਾਸ਼ਟਰੀ ਹਾਕੀ ਖਿਡਾਰਨ ਰਸਨਪ੍ਰੀਤ ਦਾ ਪਿੰਡ ਪਹੁੰਚਣ ਤੇ ਜ਼ੋਰਦਾਰ ਸਵਾਗਤ

ਦੂਜੇ ਪਾਸੇ ਵੈਸਟਇੰਡੀਜ਼ ਦੀ ਟੀਮ ਪਿਛਲੇ ਕੁੱਝ ਸਮੇਂ ਤੋਂ ਵਨਡੇ ਮੈਚਾਂ ਵਿੱਚ ਪੂਰੀ ਤਰ੍ਹਾਂ ਫਲਾਪ ਰਹੀ ਹੈ। ਭਾਰਤ ਨੇ ਪਿਛਲੀ ਵਾਰ ਵੈਸਟਇੰਡੀਜ਼ ਖ਼ਿਲਾਫ਼ ਖੇਡਦਿਆਂ ਵਨਡੇ ਸੀਰੀਜ਼ 2-0 ਨਾਲ ਜਿੱਤੀ ਸੀ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.