ETV Bharat / sports

ਬੀਸੀਸੀਆਈ ਵਲੋਂ IPL 2020 'ਤੇ ਫ਼ਿਲਹਾਲ ਕੋਈ ਅੰਤਿਮ ਫੈਸਲਾ ਨਹੀਂ - ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼

ਆਈਪੀਐਲ ਦਾ 13ਵਾਂ ਸੰਸਕਰਨ 29 ਮਾਰਚ ਨੂੰ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਸ਼ੁਰੂ ਹੋਣ ਵਾਲਾ ਸੀ।

BCCI,  IPL 2020
ਫ਼ੋਟੋ
author img

By

Published : Mar 30, 2020, 7:57 PM IST

ਨਵੀਂ ਦਿੱਲੀ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਚੱਲਦਿਆਂ 21 ਦਿਨਾਂ ਦੀ ਤਾਲਾਬੰਦੀ ਕੀਤੀ ਗਈ ਹੈ ਇਸ ਦੇ ਬਾਵਜੂਦ ਅਜੇ ਇਸ ਸਾਲ ਹੋਣ ਵਾਲੀ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੀ ਕਿਸਮਤ ਬਾਰੇ ਕੋਈ ਆਖਰੀ ਫੈਸਲਾ ਨਹੀਂ ਲਿਆ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸੂਤਰਾਂ ਦੇ ਆਧਾਰ ਉੱਤੇ ਇਸ ਦੀ ਪੁਸ਼ਟੀ ਸੋਮਵਾਰ ਨੂੰ ਇਕ ਵੱਡੀ ਖ਼ਬਰ ਏਜੰਸੀ ਨੇ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੋਰਡ ਫਿਲਹਾਲ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ।

ਬੀਸੀਸੀਆਈ ਦੇ ਇੱਕ ਸੂਤਰ ਨੇ ਨਿਊਜ਼ ਏਜੰਸੀ ਨੂੰ ਦੱਸਿਆ, "ਹਾਲੇ ਤੱਕ ਆਈਪੀਐਲ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ, ਅਸੀਂ ਸਥਿਤੀ (ਤਾਲਾਬੰਦੀ ਤੇ ਕੋਵਿਡ-19) ਉੱਤੇ ਨਜ਼ਰ ਰੱਖ ਰਹੇ ਹਾਂ, ਉਸ ਅਨੁਸਾਰ ਫੈਸਲਾ ਲਿਆ ਜਾਵੇਗਾ।"

ਹਾਲਾਂਕਿ, ਇਸ ਮਹੀਨੇ ਦੇ ਸ਼ੁਰੂ ਵਿੱਚ, ਬੀਸੀਸੀਆਈ ਨੇ ਸਾਵਧਾਨੀ ਦੇ ਤੌਰ 'ਤੇ ਆਈਪੀਐਲ ਨੂੰ 15 ਅਪ੍ਰੈਲ 2020 ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ। ਬੀਸੀਸੀਆਈ ਦੇ ਇਕ ਅਧਿਕਾਰੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ, “ਬੀਸੀਸੀਆਈ ਆਪਣੇ ਸਾਰੇ ਖਿਡਾਰੀਆਂ ਅਤੇ ਆਮ ਤੌਰ ‘ਤੇ ਜਨਤਕ ਸਿਹਤ ਪ੍ਰਤੀ ਚਿੰਤਤ ਅਤੇ ਸੰਵੇਦਨਸ਼ੀਲ ਹਨ ਅਤੇ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਉਠਾ ਰਹੀ ਹੈ, ਤਾਂ ਕਿ ਆਈਪੀਐਲ ਨਾਲ ਜੁੜੇ ਸਾਰੇ ਲੋਕਾਂ ਦੀ ਸੁਰੱਖਿਆ ਯਕੀਨੀ ਬਣੀ ਰਹੇ।”

ਬੋਰਡ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਖੇਡ ਮੰਤਰਾਲੇ ਨਾਲ ਜੁੜ ਕੇ ਕੰਮ ਕਰਨਗੇ ਅਤੇ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕੋਵਿਡ-19: ਮੋਹਾਲੀ ਵਿੱਚ ਆਇਆ ਨਵਾਂ ਕੇਸ, ਕੁੱਲ ਗਿਣਤੀ ਹੋਈ 39

ETV Bharat Logo

Copyright © 2024 Ushodaya Enterprises Pvt. Ltd., All Rights Reserved.