ਹੈਦਰਾਬਾਦ: ਭਾਰਤੀ ਟੀਮ ਦੇ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਨੇ ਆਜ਼ਾਦੀ ਦਿਹਾੜੇ ਮੌਕੇ ਅੰਤਰ-ਰਾਸ਼ਟਰੀ ਕ੍ਰਿਕਟ ਤੋਂ ਸੰਨਿਆਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਚੇਨੱਈ ਸੁਪਰ ਕਿੰਗਜ਼ ਟੀਮ ਦੇ ਉਨ੍ਹਾਂ ਦੇ ਸਾਥੀ ਖਿਡਾਰੀ ਇੰਡੀਅਨ ਪ੍ਰੀਮਿਅਰ ਲੀਗ ਯੂਏਈ ਲਈ ਰਵਾਨਾ ਹੋਣ ਤੋਂ ਪਹਿਲਾਂ ਅਭਿਆਸ ਕੈਂਪ ਵਿੱਚ ਹਿੱਸਾ ਲੈਣ ਦੇ ਲਈ ਸ਼ੁੱਕਰਵਾਰ ਨੂੰ ਪਹੁੰਚੇ ਸਨ।
- https://www.instagram.com/tv/CD6ZQn1lGBi/?utm_source=ig_embed&utm_campaign=loading
ਐੱਮ.ਏ ਚਿਦੰਬਰਮ ਸਟੇਡੀਅਮ ਵਿੱਚ ਸ਼ਨਿਚਰਵਾਰ ਤੋਂ ਸ਼ੁਰੂ ਹੋਣ ਵਾਲੇ ਇੱਕ ਹਫ਼ਤੇ ਦੇ ਕੈਂਪ ਦੇ ਲਈ ਧੋਨੀ ਤੋਂ ਇਲਾਵਾ ਸੁਰੇਸ਼ ਰੈਨਾ, ਦੀਪਕ ਚਾਹਰ, ਪੀਊਸ਼ ਚਾਵਲਾ ਅਤੇ ਕੇਦਾਰ ਜਾਧਵ ਵੀ ਪਹੁੰਚੇ ਚੁੱਕੇ ਹਨ।