ਲਾਹੌਰ: ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਵਿਰੁੱਧ ਜਾਰੀ ਲੜਾਈ ਵਿੱਚ ਆਪਣਾ ਯੋਗਦਾਨ ਦਿੰਦੇ ਹੋਏ ਪ੍ਰਧਾਨ ਮੰਤਰੀ ਰਾਹਤ ਫ਼ੰਡ ਵਿੱਚ 1 ਕਰੋੜ ਰੁਪਏ ਤੋਂ ਵੀ ਜ਼ਿਆਦਾ (10,536,500ਪਾਕਿਸਤਾਨੀ ਰੁਪਏ) ਜਮ੍ਹਾ ਕਰਵਾਏ ਹਨ।
ਪੀਸੀਬੀ ਨੇ 25 ਮਾਰਚ ਨੂੰ ਐਲਾਨ ਕੀਤਾ ਸੀ ਕਿ ਕੇਂਦਰੀ ਇਕਰਾਰਨਾਮੇ ਵਾਲੇ ਖਿਡਾਰੀ ਆਪਾਤ ਕਾਲੀਨ ਰਾਹਤ ਫ਼ੰਡ ਵਿੱਚ ਆਪਣਾ ਸਮੂਹਿਕ ਯੋਗਦਾਨ ਦਿੰਦੇ ਹਨ। ਪੀਸੀਬੀ ਦੇ ਚੇਅਰਮੈਨ ਅਹਿਸਾਨ ਮਨੀ ਨੇ ਕਿਹਾ ਕਿ ਕੋਵਿਡ-19 ਦੇ ਵਿਰੁੱਧ ਲੜਾਈ ਵਿੱਚ ਆਪਣਾ ਯੋਗਦਾਨ ਦੇਣ ਦੇ ਲਈ ਮੈਂ ਸਾਰੇ ਖਿਡਾਰੀਆਂ ਅਤੇ ਪੀਸੀਬੀ ਦੇ ਸਟਾਫ਼ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਕ੍ਰਿਕਟ ਨੇ ਇੱਕ ਵਾਰ ਫ਼ਿਰ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਆਪਣੇ ਪ੍ਰਸ਼ੰਸਕਾਂ ਸਮੱਰਥਕਾਂ ਦਾ ਖਿਆਲ ਰੱਖਦਾ ਹੈ ਅਤੇ ਉਹ ਅਜਿਹਾ ਕਰਨਾ ਜਾਰੀ ਰੱਖੇਗਾ।
ਗੌਰਤਲਬ ਹੈ ਕਿ ਪੂਰੇ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ ਦੁਨੀਆ ਵਿੱਚ ਇਸ ਮਹਾਂਮਾਰੀ ਕਾਰਨ 1,50,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਅਸਰ ਅਮਰੀਕਾ, ਸਪੇਨ ਅਤੇ ਇਟਲੀ ਵਿੱਚ ਦੇਖਣ ਨੂੰ ਮਿਲ ਰਿਹਾ ਹੈ।
ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ 140 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7400 ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।