ETV Bharat / sports

ਬੰਗਲਾਦੇਸ਼ ਵਿਰੁੱਧ ਟੀ-20 ਲੜੀ ਵਿੱਚ ਖੇਡਣਗੇ ਰੋਹਿਤ ਸ਼ਰਮਾ

author img

By

Published : Nov 2, 2019, 1:49 PM IST

ਬੀਸੀਸੀਆਈ ਦੀ ਮੈਡੀਕਲ ਟੀਮ ਵੱਲੋਂ ਰੋਹਿਤ ਸ਼ਰਮਾ ਨੂੰ ਫਿਟ ਘੋਸ਼ਿਤ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਉਹ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਖੇਡੇ ਜਾਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡਣਗੇ।

ਫ਼ੋਟੋ

ਨਵੀਂ ਦਿੱਲੀ: ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦਿੱਲੀ ਦੇ ਅਰੁਣ ਜੇਟਲੀ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾਣ ਵਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਐਤਵਾਰ ਨੂੰ ਖੇਡਿਆ ਜਾਣਾ ਹੈ। ਜਿਸ ਵਿੱਚ ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਵੀ ਖੇਡਣਗੇ।

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੀਡੀਆ ਮੈਨੇਜਰ ਵੱਲੋਂ ਰੋਹਿਤ ਸ਼ਰਮਾ ਦੇ ਮੈਚ ਵਿੱਚ ਖੇਡਣ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਮੈਚ ਤੋਂ ਪਹਿਲਾਂ ਸੱਟ ਲੱਗ ਗਈ ਸੀ। ਅਭਿਆਸ ਮੈਚ ਦੌਰਾਨ ਰੋਹਿਤ ਸ਼ਰਮਾ ਨੂੰ ਗੇਂਦ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਏ ਸਨ ਜਿਸ ਤੋਂ ਬਾਅਦ ਹੁਣ ਉਹ ਪੂਰੀ ਤਰ੍ਹਾਂ ਫਿਟ ਹਨ ਅਤੇ ਮੈਚ ਵਿੱਚ ਆਪਣਾ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਬੀਸੀਸੀਆਈ ਦੀ ਮੈਡੀਕਲ ਟੀਮ ਵੱਲੋਂ ਰੋਹਿਤ ਸ਼ਰਮਾ ਨੂੰ ਫਿਟ ਘੋਸ਼ਿਤ ਕਰ ਦਿੱਤਾ ਗਿਆ ਹੈ।

Intro:Body:

Slug

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.