ਮੁੰਬਈ: ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਅਕਸਰ ਸੋਸ਼ਲ ਮੀਡੀਆ ਉੱਤੇ ਛਾਏ ਰਹਿੰਦੇ ਹਨ। ਇੱਕ ਵਾਰ ਫਿਰ ਉਹ ਸੋਸ਼ਲ ਮੀਡੀਆ ਉੱਤੇ ਸੁਰਖੀਆਂ ਬਟੋਰ ਰਹੇ ਹਨ। ਦਰਅਸਲ ਭਾਰਤੀ ਕ੍ਰਿਕੇਟਰ ਇਸ਼ਾਨ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਫ਼ੋਟੋਂ ਸਾਂਝੀ ਕੀਤੀ ਸੀ, ਜਿਸ ਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ ਕਿ ਜ਼ਿੰਦਗੀ ਸਿਰਫ਼ ਇੱਕ ਵਾਰ ਹੀ ਮਿਲਦੀ ਹੈ।
ਹੋਰ ਪੜ੍ਹੋ: ਦੀਪਿਕਾ ਪਾਦੂਕੋਣ ਦੇ ਪਿਤਾ 'ਤੇ ਭੜਕੇ ਪੁਲੇਲਾ ਗੋਪੀਚੰਦ, ਕਿਹਾ ਸਾਇਨਾ ਨੂੰ ਅਕੈਡਮੀ ਛੱਡਣ ਲਈ ਉਕਸਾਇਆ ਸੀ
ਜਿਸ ਤੋਂ ਬਾਅਦ ਵਿਰਾਟ ਕੋਹਲੀ ਨੇ ਉਨ੍ਹਾਂ ਦੀ ਪੋਸਟ 'ਤੇ ਕਮੈਂਟ ਕਰਦਿਆਂ ਲਿਖਿਆ, "ਸਾਨੂੰ ਤਾਂ ਪਤਾ ਹੀ ਨਹੀਂ ਸੀ।" ਇਸ ਕਮੈਂਟ ਤੋਂ ਬਾਅਦ ਵਿਰਾਟ ਕਾਫ਼ੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ।
ਹੋਰ ਪੜ੍ਹੋ: ਕੈਰੋਲਿਨਾ ਪਲਿਸਕੋਵਾ ਨੇ ਜਿੱਤਿਆ ਬ੍ਰਿਸਬੇਨ ਅੰਤਰਰਾਸ਼ਟਰੀ ਦਾ ਖਿਤਾਬ
ਜ਼ਿਕਰੇਖਾਸ ਹੈ ਕਿ ਵਿਰਾਟ ਨੇ ਹਾਲ ਹੀ ਵਿੱਚ ਸ੍ਰੀਲੰਕਾ ਖ਼ਿਲਾਫ਼ ਟੀ-20 ਸੀਰੀਜ਼ ਆਪਣੇ ਨਾਂਅ ਕੀਤੀ ਹੈ। ਇਸ ਮੈਚ ਵਿੱਚ ਵਿਰਾਟ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਵਿਰਾਟ ਨੇ 17 ਗੇਂਦਾਂ 'ਤੇ 26 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਵਿਰਾਟ ਅੰਤਰਰਾਸ਼ਟਰੀ ਕ੍ਰਿਕੇਟ ਦੇ ਸਭ ਤੋਂ ਤੇਜ਼ 11 ਹਜ਼ਾਰ ਬਣਾਉਣ ਵਾਲੇ ਕਪਤਾਨ ਬਣੇ ਹਨ। 11 ਹਜ਼ਾਰ ਦੌੜਾਂ ਬਣਾਉਣ ਵਾਲੇ ਕੋਹਲੀ ਭਾਰਤ ਦੇ ਦੂਜੇ ਕਪਤਾਨ ਹਨ।