ਮੁੰਬਈ: ਟੀਮ ਇੰਡੀਆ ਦੇ ਵੈਸਟ-ਇੰਡੀਜ਼ ਦੌਰੇ 'ਤੇ ਜਾਣ ਤੋਂ ਪਹਿਲਾਂ ਹੋਈ ਪ੍ਰੈਸ-ਕਾਨਫ਼ਰੰਸ 'ਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਵੈਸਟ ਇੰਡੀਜ਼ ਦੇ ਦੌਰੇ ਬਾਰੇ ਟੀਮ ਦੇ ਕਪਤਾਨ ਨੇ ਕਿਹਾ ਕਿ ਸਾਨੂੰ ਕੈਰੇਬੀਅਨ ਆਈਲੈਂਡਜ਼ 'ਤੇ ਕ੍ਰਿਕਟ ਖੇਡਣਾ ਪਸੰਦ ਹੈ। ਵੈਸਟਇੰਡੀਜ਼ ਦਾ ਇਹ ਦੌਰਾ ਉਨ੍ਹਾਂ ਨੌਜਵਾਨ ਖਿਡਾਰੀਆਂ ਲਈ ਇੱਕ ਚੰਗਾ ਮੌਕਾ ਹੈ ਜੋ ਪਹਿਲੀ ਵਾਰ ਉੱਥੇ ਜਾ ਰਹੇ ਹਨ। ਸਾਨੂੰ ਉਮੀਦ ਹੈ ਕਿ ਉਹ ਦਬਾਅ ਦੇ ਪਲਾਂ ਵਿੱਚ ਵਧੀਆ ਪ੍ਰਦਰਸ਼ਨ ਕਰਨਯੋਗ ਹੋਣਗੇ।
ਉਨ੍ਹਾਂ ਖਿਡਾਰੀਆਂ ਦੇ ਦੋ ਧੜਿਆਂ 'ਚ ਵੰਡੇ ਜਾਣ ਅਤੇ ਆਪਸੀ ਮੱਤਭੇਦ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਜ਼ਿਕਰਯੋਗ ਹੈ ਕਿ ਵਿਸ਼ਵ ਕੱਪ 2019 ਦੌਰਾਨ ਭਾਰਤੀ ਟੀਮ ਦੇ ਸੈਮੀਫਾਈਨਲ ਵਿੱਚ ਹਾਰਨ ਤੋਂ ਬਾਅਦ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਟੀਮ ਵਿੱਚ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਵਿਚਕਾਰ ਦੋ ਧੜੇ ਬਣੇ ਹੋਏ ਹਨ ਅਤੇ ਕਈ ਮਾਮਲਿਆਂ 'ਤੇ ਗੰਭੀਰ ਮੱਤਭੇਦ ਹਨ।
ਉਨ੍ਹਾਂ ਕਿਹਾ, "ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਜੇਕਰ ਖਿਡਾਰੀਆਂ ਵਿੱਚ ਫੁੱਟ ਹੁੰਦੀ ਤਾਂ ਅਸੀਂ ਉਹ ਸ਼ਾਨਦਾਰ ਪ੍ਰਦਰਸ਼ਨ ਨਾਂਕਰ ਪਾਉਂਦੇ ਜੋ ਅਸੀਂ ਪਿਛਲੇ ਤਿੰਨ ਸਾਲਾਂ ਤੋਂ ਕਰ ਰਹੇ ਹਾਂ। ਵਿਰਾਟ ਨੇ ਕਿਹਾ ਕਿ ਟੀਮ ਦੇ ਆਪਸੀ ਸ਼ਾਨਦਾਰ ਤਾਲਮੇਲ ਤੋਂ ਬਿਨਾਂ ਸਾਡਾ ਸੱਤਵੇਂ ਨੰਬਰ ਤੋਂ ਪਹਿਲੇ ਨੰਬਰ 'ਤੇ ਆਉਣਾ ਵੀ ਸੰਭਵ ਨਹੀਂ ਸੀ।
ਵੈਸਟਇੰਡੀਜ਼ ਦੌਰੇ ਲਈ ਭਾਰਤ ਦੀ ਟੀ-20, ਵਨਡੇਅ ਅਤੇ ਟੈਸਟ ਟੀਮ ਹੇਠਾਂ ਲਿਖੇ ਪ੍ਰਕਾਰ ਹੈ...
ਟੀ -20 ਟੀਮ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਸ਼ਿਖਰ ਧਵਨ, ਕੇ.ਐੱਲ ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ, ਕੁਨਾਲ ਪਾਂਡਿਆ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਰਾਹੁਲ ਚਾਹਰ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ, ਦੀਪਕ ਚਾਹਰ ਅਤੇ ਨਵਦੀਪ ਸੈਣੀ।
ਵਨਡੇਅ ਟੀਮ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਸ਼ਿਖਰ ਧਵਨ, ਕੇਐਲ ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਯੁਵੇਂਦਰ ਚਾਹਲ, ਕੇਦਾਰ ਜਾਧਵ, ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ ਅਤੇ ਨਵਦੀਪ ਸੈਣੀ।
ਟੈਸਟ ਟੀਮ: ਵਿਰਾਟ ਕੋਹਲੀ (ਕਪਤਾਨ), ਅਜਿੰਕਿਆ ਰਹਾਣੇ, ਮਯੰਕ ਅਗਰਵਾਲ, ਕੇ ਐਲ ਰਾਹੁਲ, ਚੇਤੇਸ਼ਵਰ ਪੁਜਾਰਾ, ਹਨੂਮਾ ਵਿਹਾਰੀ, ਰੋਹਿਤ ਸ਼ਰਮਾ, ਰਿਸ਼ਭ ਪੰਤ, ਰਿਧੀਮਾਨ ਸਾਹਾ, ਆਰ. ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਇਸ਼ਾਂਤ ਸ਼ਰਮਾ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ ਅਤੇ ਉਮੇਸ਼ ਯਾਦਵ