ਨਵੀਂ ਮੁੰਬਈ: ਗੁਜਰਾਤ ਟਾਈਟਨਜ਼ ਦੇ ਕਪਤਾਨ ਹਾਰਦਿਕ ਪੰਡਯਾ ਨੇ ਪੰਜਾਬ ਕਿੰਗਜ਼ ਖ਼ਿਲਾਫ਼ ਅੱਠ ਵਿਕਟਾਂ ਦੀ ਹਾਰ ਦੇ ਬਾਵਜੂਦ ਪਹਿਲਾਂ ਬੱਲੇਬਾਜ਼ੀ ਕਰਨ ਦੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ।
ਇਸ ਦੇ ਨਾਲ ਹੀ ਕਿਹਾ ਕਿ ਅਸੀਂ ਬੱਲੇਬਾਜ਼ੀ ਲਈ ਜੋ ਯੋਜਨਾਵਾਂ ਬਣਾਈਆਂ ਸਨ, ਉਹ ਸਾਰੀਆਂ ਅਸਫਲ ਰਹੀਆਂ। ਆਈਪੀਐਲ ਦੇ ਇਸ ਸੀਜ਼ਨ ਵਿੱਚ ਖੇਡੇ ਗਏ 90 ਪ੍ਰਤੀਸ਼ਤ ਤੋਂ ਵੱਧ ਮੈਚਾਂ ਵਿੱਚ, ਕਪਤਾਨਾਂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਹਾਰਦਿਕ ਨੇ ਮੰਗਲਵਾਰ ਨੂੰ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਹਾਲਾਂਕਿ ਉਸ ਦੀ ਟੀਮ ਹਾਲਾਤ ਦਾ ਫਾਇਦਾ ਨਹੀਂ ਉਠਾ ਸਕੀ ਅਤੇ 20 ਓਵਰਾਂ 'ਚ ਅੱਠ ਵਿਕਟਾਂ ਦੇ ਨੁਕਸਾਨ 'ਤੇ 143 ਦੌੜਾਂ ਬਣਾਈਆਂ। ਗੁਜਰਾਤ ਟਾਈਟਨਸ ਮੰਗਲਵਾਰ ਨੂੰ ਡੀਵਾਈ ਪਾਟਿਲ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਤੋਂ ਅੱਠ ਵਿਕਟਾਂ ਨਾਲ ਹਾਰ ਗਈ। ਇਸ ਦੌਰਾਨ ਉਨ੍ਹਾਂ ਦੀ ਟੀਮ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਗੁਜਰਾਤ ਟਾਈਟਨਜ਼ ਦੇ ਕਪਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦੇ ਉਨ੍ਹਾਂ ਦੇ ਫੈਸਲੇ ਦਾ ਸਮਰਥਨ ਕੀਤਾ।
ਉਸ ਨੇ ਕਿਹਾ, ਮੈਂ ਪਹਿਲਾਂ ਬੱਲੇਬਾਜ਼ੀ ਕਰਨ ਦੇ ਆਪਣੇ ਫੈਸਲੇ ਦਾ ਸਮਰਥਨ ਕਰਦਾ ਹਾਂ। ਕਿਉਂਕਿ ਸਾਨੂੰ ਆਪਣੇ ਆਪ ਨੂੰ ਮੁਸ਼ਕਲ ਸਥਿਤੀਆਂ ਵਿੱਚ ਪਾਉਣ ਦੀ ਜ਼ਰੂਰਤ ਹੈ ਜਿਨ੍ਹਾਂ ਦਾ ਅਸੀਂ ਮੁਕਾਬਲਾ ਕਰ ਸਕਦੇ ਹਾਂ। ਜੇਕਰ ਅਸੀਂ ਕ੍ਰਿਕਟ 'ਚ ਕੰਫਰਟ ਜ਼ੋਨ ਦੇਖਦੇ ਹਾਂ ਤਾਂ ਇੱਥੇ ਟੀਮ ਲਈ ਮੁਸ਼ਕਲ ਹੋ ਸਕਦੀ ਹੈ। ਗੁਜਰਾਤ ਟਾਈਟਨਜ਼ ਦੇ ਕਪਤਾਨ ਨੇ ਆਪਣੀ ਟੀਮ ਦੀ ਹਾਰ ਲਈ ਇਕ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ ਨੂੰ ਜ਼ਿੰਮੇਵਾਰ ਠਹਿਰਾਇਆ।
ਇਹ ਵੀ ਪੜ੍ਹੋ:- IPL 2022 ਪੁਆਇੰਟ ਟੇਬਲ ਨਵੀਨਤਮ ਅਪਡੇਟਸ ਆਰੇਂਜ ਕੈਪ ਅਤੇ ਪਰਪਲ ਕੈਪ
ਓਹਨਾਂ ਨੇ ਕਿਹਾ, “ਅਸੀਂ ਆਪਣੀ ਪਾਰੀ ਦੌਰਾਨ ਉੱਚ ਸਕੋਰ ਬਣਾਉਣ ਵਿੱਚ ਕਾਮਯਾਬ ਨਹੀਂ ਹੋ ਸਕੇ। ਕਿਉਂਕਿ ਟੀਮ ਦਾ ਸਕੋਰ 170 ਦੇ ਆਸ-ਪਾਸ ਹੋਣਾ ਚਾਹੀਦਾ ਹੈ, ਜਿਸ ਨੂੰ ਅਸੀਂ ਬਣਾਉਣ 'ਚ ਨਾਕਾਮ ਰਹੇ। ਪਾਰੀ ਦੌਰਾਨ ਵਿਕਟਾਂ ਡਿੱਗਦੀਆਂ ਰਹੀਆਂ ਅਤੇ ਅਸੀਂ ਉੱਚ ਸਕੋਰ ਨਹੀਂ ਬਣਾ ਸਕੇ।
ਖਿਡਾਰੀ ਉੱਚ ਸਕੋਰ ਤੱਕ ਪਹੁੰਚਣ ਲਈ ਟੀਚਾ ਤੈਅ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਇਸ ਦੌਰਾਨ ਉਨ੍ਹਾਂ ਨੂੰ ਲੈਅ ਨਹੀਂ ਮਿਲੀ। ਆਈਪੀਐਲ ਦੇ 2022 ਸੀਜ਼ਨ ਵਿੱਚ ਇਹ ਗੁਜਰਾਤ ਦੀ ਦੂਜੀ ਹਾਰ ਹੈ ਅਤੇ ਹੁਣ ਟੀਮ ਆਪਣਾ ਅਗਲਾ ਮੈਚ ਸ਼ੁੱਕਰਵਾਰ ਨੂੰ ਬ੍ਰੇਬੋਰਨ ਸਟੇਡੀਅਮ ਵਿੱਚ ਮੁੰਬਈ ਇੰਡੀਅਨਜ਼ ਖ਼ਿਲਾਫ਼ ਖੇਡੇਗੀ।