ETV Bharat / sports

ਕੈਨਬਰਾ ਟੀ20: ਭਾਰਤ ਨੇ ਆਸਟਰੇਲੀਆ ਨੂੰ 11 ਦੌੜਾਂ ਨਾਲ ਹਰਾਇਆ - ਕੈਨਬਰਾ ਟੀ20

ਭਾਰਤ ਨੇ ਸ਼ੁੱਕਰਵਾਰ ਨੂੰ ਮੈਨੂਕਾ ਓਵਲ ਮੈਦਾਨ ਵਿੱਚ ਖੇਡੇ ਗਏ ਪਹਿਲੇ ਟੀ-20 ਮੈਚ ਵਿੱਚ ਆਸਟਰੇਲੀਆ ਖ਼ਿਲਾਫ਼ 11 ਦੌੜਾਂ ਨਾਲ ਜਿੱਤ ਹਾਸਲ ਕੀਤੀ।

ਭਾਰਤ ਨੇ ਆਸਟਰੇਲੀਆ ਨੂੰ 11 ਦੌੜਾਂ ਨਾਲ ਹਰਾਇਆ
ਭਾਰਤ ਨੇ ਆਸਟਰੇਲੀਆ ਨੂੰ 11 ਦੌੜਾਂ ਨਾਲ ਹਰਾਇਆ
author img

By

Published : Dec 4, 2020, 8:35 PM IST

ਕੈਨਬਰਾ: ਭਾਰਤ ਨੇ ਸ਼ੁੱਕਰਵਾਰ ਨੂੰ ਮੈਨੂਕਾ ਓਵਲ ਮੈਦਾਨ ਵਿੱਚ ਖੇਡੇ ਗਏ ਪਹਿਲੇ ਟੀ-20 ਮੈਚ ਵਿੱਚ ਆਸਟਰੇਲੀਆ ਖ਼ਿਲਾਫ਼ 11 ਦੌੜਾਂ ਨਾਲ ਜਿੱਤ ਹਾਸਲ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 161 ਦੌੜਾਂ ਦਾ ਸਕੋਰ ਬਣਾਇਆ। ਆਸਟਰੇਲੀਆ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆਉਣ ਤੋਂ ਬਾਅਦ 150 ਦੌੜਾਂ ਬਣਾਉਣ ਵਿਚ ਕਾਮਯਾਬ ਰਿਹਾ।

ਇਸ ਦੇ ਨਾਲ ਹੀ ਭਾਰਤ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਵਿੱਚ 1-0 ਦੀ ਬੜ੍ਹਤ ਹਾਸਲ ਕਰ ਲਈ। ਆਸਟਰੇਲੀਆ ਲਈ ਕਪਤਾਨ ਐਰੋਨ ਫਿੰਚ ਨੇ 35, ਓਪਨਰ ਡੀ ਆਰਸੀ ਸ਼ੌਰਟ ਨੇ 34 ਦੌੜਾਂ ਬਣਾਈਆਂ। ਮੋਇਸਜ਼ ਹੈਨਰੀਕਸ ਨੇ 30 ਦੌੜਾਂ ਦਾ ਯੋਗਦਾਨ ਦਿੱਤਾ।

ਭਾਰਤ ਲਈ ਯੁਜਵੇਂਦਰ ਚਾਹਲ ਅਤੇ ਟੀ. ਨਟਰਾਜਨ ਨੇ ਤਿੰਨ - ਤਿੰਨ ਵਿਕਟਾਂ ਲਈਆਂ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਲੋਕੇਸ਼ ਰਾਹੁਲ ਦੇ ਅਰਧ ਸੈਂਕੜੇ ਅਤੇ ਰਵਿੰਦਰ ਜਡੇਜਾ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਇੱਕ ਸਨਮਾਨਯੋਗ ਸਕੋਰ ਬਣਾਇਆ।

ਰਾਹੁਲ ਨੇ 40 ਗੇਂਦਾਂ ਵਿੱਚ ਪੰਜ ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ 51 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਨੇ 23 ਗੇਂਦਾਂ 'ਤੇ 44 ਦੌੜਾਂ ਦੀ ਪਾਰੀ ਖੇਡੀ। ਸੰਜੂ ਸੈਮਸਨ ਨੇ 25, ਹਾਰਦਿਕ ਪਾਂਡਿਆ ਨੇ 16 ਦੌੜਾਂ ਦਾ ਯੋਗਦਾਨ ਦਿੱਤਾ। ਆਸਟਰੇਲੀਆ ਲਈ ਮੋਇਸਜ਼ ਹੈਨਰੀਕਸ ਨੇ ਤਿੰਨ ਵਿਕਟਾਂ ਲਈਆਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.