ETV Bharat / sports

Asian Games 2023 : ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ 'ਚ ਪਹੁੰਚੀ ਭਾਰਤੀ ਕ੍ਰਿਕਟ ਟੀਮ - ਯਸ਼ਸਵੀ ਜੈਸਵਾਲ ਬਿਨਾਂ ਕੋਈ ਦੌੜ ਬਣਾਏ ਆਊਟ

ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ 2023 ਦੇ ਸੈਮੀਫਾਈਨਲ 'ਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਜਿੱਤ ਨਾਲ ਭਾਰਤ ਫਾਈਨਲ 'ਚ ਪਹੁੰਚ ਗਿਆ ਹੈ। ਜਿੱਥੇ ਭਾਰਤੀ ਖਿਡਾਰੀ ਸੋਨ ਤਗਮਾ ਜਿੱਤਣ ਦੇ ਇਰਾਦੇ ਨਾਲ ਮੈਦਾਨ 'ਚ ਉਤਰਨਗੇ। (Asian Games 2023)

The Indian cricket team reached the final after defeating Bangladesh, now they will be eyeing gold in Asian Games 2023
ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ 'ਚ ਪਹੁੰਚੀ ਭਾਰਤੀ ਕ੍ਰਿਕਟ ਟੀਮ, ਹੁਣ ਸੋਨੇ 'ਤੇ ਹੋਣਗੀਆਂ ਨਜ਼ਰਾਂ
author img

By ETV Bharat Punjabi Team

Published : Oct 6, 2023, 1:52 PM IST

ਹਾਂਗਜ਼ੂ: ਜਿੱਥੇ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ 2023 ਵਿੱਚ ਸੋਨ ਤਮਗਾ ਜਿੱਤਿਆ ਸੀ, ਉੱਥੇ ਹੀ ਭਾਰਤੀ ਪੁਰਸ਼ ਟੀਮ ਵੀ ਉਸ ਟੀਚੇ ਦੇ ਬਹੁਤ ਨੇੜੇ ਪਹੁੰਚ ਗਈ ਹੈ। ਏਸ਼ੀਆਈ ਖੇਡਾਂ 'ਚ ਪਹਿਲੀ ਵਾਰ ਹਿੱਸਾ ਲੈ ਰਹੀਆਂ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਭਾਰਤ ਨੇ ਪਹਿਲੇ ਕੁਆਰਟਰ ਫਾਈਨਲ ਮੈਚ ਵਿੱਚ ਨੇਪਾਲ ਨੂੰ ਹਰਾਇਆ ਸੀ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਹੋਏ ਸੈਮੀਫਾਈਨਲ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਕਰਾਰੀ ਹਾਰ ਦਿੱਤੀ।

ਸਾਈ ਕਿਸ਼ੋਰ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ: ਭਾਰਤ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਬੰਗਲਾਦੇਸ਼ ਦੀ ਟੀਮ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਸੰਘਰਸ਼ ਕਰਦੀ ਨਜ਼ਰ ਆਈ ਅਤੇ 20 ਓਵਰਾਂ 'ਚ 96 ਦੌੜਾਂ ਹੀ ਬਣਾ ਸਕੀ। ਭਾਰਤ ਵੱਲੋਂ ਰਵੀਨਿਵਾਸਨ ਸਾਈ ਕਿਸ਼ੋਰ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਵਾਸ਼ਿੰਗਟਨ ਸੁੰਦਰ ਸਿਰਫ 2 ਵਿਕਟਾਂ ਅਤੇ ਤਿਲਕ ਵਰਮਾ ਸਿਰਫ ਇਕ ਵਿਕਟ ਹੀ ਲੈ ਸਕੇ।

  • 🏏🇮🇳 Unstoppable India! 🇮🇳🏏

    Our Men's Cricket Team has emerged victorious against Bangladesh in the the Semifinals, enters the FINAL at the #AsianGames2022! 🙌💥#TeamIndia's chase for glory continues, and we are rooting for the GOLD🤩🌟

    All eyes are on the ultimate showdown!… pic.twitter.com/zcS5gJbK3x

    — SAI Media (@Media_SAI) October 6, 2023 " class="align-text-top noRightClick twitterSection" data=" ">

ਯਸ਼ਸਵੀ ਜੈਸਵਾਲ ਬਿਨਾਂ ਕੋਈ ਦੌੜ ਬਣਾਏ ਆਊਟ : 96 ਦੌੜਾਂ ਦੇ ਜਵਾਬ ਵਿੱਚ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ ਜਲਦੀ ਹੀ ਆਪਣਾ ਪਹਿਲਾ ਵਿਕਟ ਗੁਆ ਦਿੱਤਾ। ਪਿਛਲੇ ਮੈਚ 'ਚ ਸ਼ਾਨਦਾਰ ਸੈਂਕੜਾ ਲਗਾਉਣ ਵਾਲੇ ਯਸ਼ਸਵੀ ਜੈਸਵਾਲ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ। ਇਸ ਤੋਂ ਬਾਅਦ ਤਿਲਕ ਵਰਮਾ ਨੇ 55 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਅਤੇ ਟੀਮ ਨੂੰ ਜਿੱਤ ਵੱਲ ਤੋਰਿਆ। ਭਾਰਤ ਨੇ ਇਹ ਸਕੋਰ ਸਿਰਫ਼ 9.2 ਓਵਰਾਂ ਵਿੱਚ ਹਾਸਲ ਕਰ ਲਿਆ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਟੀਮ ਨੇ ਆਪਣੀ ਪਾਰੀ 'ਚ 9 ਛੱਕੇ ਲਗਾ ਕੇ 50 ਫੀਸਦੀ ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ। ਕਪਤਾਨ ਰੁਤੂਰਾਜ ਗਾਇਕਵਾੜ ਨੇ ਵੀ 35 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਭਾਰਤ ਸੋਨ ਤਗਮੇ ਲਈ ਭਲਕੇ ਆਪਣਾ ਅਗਲਾ ਫਾਈਨਲ ਮੈਚ ਖੇਡੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.