ਮੁੰਬਈ : ਲਖਨਊ ਸੁਪਰ ਜਾਇੰਟਸ ਦੇ ਕਪਤਾਨ ਕੇਐੱਲ ਰਾਹੁਲ 'ਤੇ ਇੰਡੀਅਨ ਪ੍ਰੀਮੀਅਰ ਲੀਗ (IPL) ਜ਼ਾਬਤੇ ਦੀ ਉਲੰਘਣਾ ਕਰਨ 'ਤੇ ਮੈਚ ਫੀਸ ਦਾ 20 ਫੀਸਦੀ ਜੁਰਮਾਨਾ ਲਗਾਇਆ ਗਿਆ ਹੈ। ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਮੰਗਲਵਾਰ ਨੂੰ ਡੀਵਾਈ ਪਾਟਿਲ ਸਟੇਡੀਅਮ ਵਿੱਚ ਐਲਐਸਜੀ ਨੂੰ 18 ਦੌੜਾਂ ਨਾਲ ਹਰਾਇਆ। ਆਈਪੀਐਲ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਹੁਲ ਨੇ ਆਈਪੀਐਲ ਕੋਡ ਆਫ ਕੰਡਕਟ ਦੇ ਲੈਵਲ 1 ਦਾ ਅਪਰਾਧ ਸਵੀਕਾਰ ਕਰ ਲਿਆ ਹੈ।
ਇਸ ਦੇ ਨਾਲ ਹੀ, ਰਾਹੁਲ ਦੇ ਸਾਥੀ ਮਾਰਕਸ ਸਟੋਇਨਿਸ ਨੂੰ ਮੈਚ ਦੌਰਾਨ ਇੰਡੀਅਨ ਪ੍ਰੀਮੀਅਰ ਲੀਗ ਦੇ ਜ਼ਾਬਤੇ ਦੀ ਉਲੰਘਣਾ ਕਰਨ ਲਈ ਤਾੜਨਾ ਕੀਤੀ ਗਈ ਹੈ। 32 ਸਾਲਾ ਆਸਟਰੇਲੀਆਈ ਨੇ ਆਈਪੀਐਲ ਕੋਡ ਆਫ ਕੰਡਕਟ ਵਿੱਚ ਲੈਵਲ 1 ਦਾ ਅਪਰਾਧ ਕਬੂਲ ਕੀਤਾ ਹੈ। ਆਈਪੀਐਲ ਦੇ ਬਿਆਨ ਵਿੱਚ ਕਿਹਾ ਗਿਆ ਹੈ, "ਆਚਾਰ ਸੰਹਿਤਾ ਦੇ ਪੱਧਰ 1 ਦੀ ਉਲੰਘਣਾ ਲਈ ਮੈਚ ਰੈਫਰੀ ਦਾ ਅੰਤਿਮ ਫੈਸਲਾ ਹੈ।"
ਲਖਨਊ ਸੁਪਰ ਜਾਇੰਟਸ ਇਹ ਮੈਚ 18 ਦੌੜਾਂ ਨਾਲ ਹਾਰ ਗਿਆ, ਜਿਸ ਵਿੱਚ ਆਰਸੀਬੀ ਦੇ ਕਪਤਾਨ ਫਾਫ ਡੂ ਪਲੇਸਿਸ ਨੇ 64 ਗੇਂਦਾਂ ਵਿੱਚ 96 ਦੌੜਾਂ ਬਣਾਈਆਂ, ਜਿਸ ਦੀ ਬਦੌਲਤ ਟੀਮ ਨੇ ਛੇ ਵਿਕਟਾਂ ਦੇ ਨੁਕਸਾਨ 'ਤੇ 181 ਦੌੜਾਂ ਬਣਾਈਆਂ। ਜਵਾਬ ਵਿੱਚ ਕੇਐਲ ਰਾਹੁਲ ਦੀ ਟੀਮ 163 ਦੌੜਾਂ ਹੀ ਬਣਾ ਸਕੀ, ਜਿਸ ਵਿੱਚ ਕਪਤਾਨ ਨੇ 30 ਦੌੜਾਂ ਦੀ ਪਾਰੀ ਖੇਡੀ। ਸਟੋਇਨਿਸ ਨੇ 24 ਦੌੜਾਂ ਦੀ ਪਾਰੀ ਖੇਡੀ ਅਤੇ ਬਿਨਾਂ ਵਿਕਟ ਲਏ ਇੱਕ ਓਵਰ ਵਿੱਚ 14 ਦੌੜਾਂ ਦਿੱਤੀਆਂ।
ਇਹ ਵੀ ਪੜ੍ਹੋ: LSG ਬਨਾਮ RCB: ਬੈਂਗਲੁਰੂ ਨੇ ਲਖਨਊ ਨੂੰ 18 ਦੌੜਾਂ ਨਾਲ ਹਰਾਇਆ, ਫਾਫ ਡੂ ਪਲੇਸਿਸ ਮੈਨ ਆਫ ਦਾ ਮੈਚ