ਅਹਿਮਦਾਬਾਦ: ਦਿੱਲੀ ਕੈਪੀਟਲਸ ਵੱਲੋਂ ਦਿੱਤੇ 131 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਗੁਜਰਾਤ ਟਾਈਟਨਸ ਦੀ ਸ਼ੁਰੂਆਤ ਵੀ ਖਰਾਬ ਰਹੀ ਪਰ ਕਪਤਾਨ ਹਾਰਦਿਕ ਪਾਂਡਿਆ ਨੇ ਅਜੇਤੂ ਅਰਧ ਸੈਂਕੜਾ ਬਣਇਆ। 19ਵੇਂ ਓਵਰ ਵਿੱਚ ਬੱਲੇਬਾਜ਼ ਰਾਹੁਲ ਤਵੇਤੀਆ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਪਰ ਅਖਰੀਲੇ ਓਵਰ ਵਿੱਚ ਇਸ਼ਾਂਤ ਸ਼ਰਮਾ ਦੇ ਤਜ਼ਰਬੇ ਨੇ ਮੈਚ ਦਿੱਲੀ ਕੈਪੀਟਲਜ਼ ਦੀ ਝੋਲੀ ਵਿੱਚ ਪਾ ਦਿੱਤਾ। ਦਿੱਲੀ ਨੇ ਇਸ ਜਿੱਤ ਨਾਲ ਟੂਰਨਾਮੈਂਟ ਵਿੱਚ ਆਪਣੀਆਂ ਉਮੀਦਾਂ ਨੂੰ ਜਿਉਂਦਾ ਰੱਖਿਆ ਹੈ।
ਗੁਜਰਾਤ ਦੀ ਪਾਰੀ: ਇਸ ਤੋਂ ਪਹਿਲਾਂ ਗੁਜਰਾਤ ਦੀ ਸ਼ੁਰੂਆਤ ਖਰਾਬ ਰਹੀ ਅਤੇ ਪਹਿਲੇ ਓਵਰ ਦੀ ਆਖਰੀ ਗੇਂਦ 'ਤੇ ਦਿੱਲੀ ਕੈਪੀਟਲਜ਼ ਦੇ ਤੇਜ਼ ਗੇਂਦਬਾਜ਼ ਖਲੀਲ ਅਹਿਮਦ ਨੇ ਰਿਧੀਮਾਨ ਸਾਹਾ ਨੂੰ ਜ਼ੀਰੋ ਦੇ ਸਕੋਰ 'ਤੇ ਆਊਟ ਕਰ ਦਿੱਤਾ। ਇਸ ਤੋਂ ਬਾਅਦ ਦਿੱਲੀ ਕੈਪੀਟਲਜ਼ ਦੇ ਤੇਜ਼ ਗੇਂਦਬਾਜ਼ ਐਨਰਿਕ ਨੌਰਕੀਆ ਨੇ ਚੌਥੇ ਓਵਰ ਦੀ ਪਹਿਲੀ ਗੇਂਦ 'ਤੇ 6 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ੁਭਮਨ ਗਿੱਲ ਨੂੰ ਮਨੀਸ਼ ਪਾਂਡੇ ਦੇ ਹੱਥੋਂ ਕੈਚ ਕਰਵਾਇਆ। ਇਸ ਤੋਂ ਬਾਅਦ ਦਿੱਲੀ ਕੈਪੀਟਲਜ਼ ਦੇ ਅਨੁਭਵੀ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ 5ਵੇਂ ਓਵਰ ਦੀ ਆਖਰੀ ਗੇਂਦ 'ਤੇ ਵਿਜੇ ਸ਼ੰਕਰ ਨੂੰ 6 ਦੌੜਾਂ ਦੇ ਨਿੱਜੀ ਸਕੋਰ 'ਤੇ ਕਲੀਨ ਬੋਲਡ ਕਰ ਦਿੱਤਾ। ਵਿਕਟਾਂ ਡਿੱਗਣ ਦਾ ਸਿਲਸਿਲਾ ਜਾਰੀ ਰਿਹਾ ਅਤੇ ਦਿੱਲੀ ਕੈਪੀਟਲਜ਼ ਦੇ ਸਪਿਨਰ ਕੁਲਦੀਪ ਯਾਦਵ ਨੇ ਡੇਵਿਡ ਮਿਲਰ ਨੂੰ ਜ਼ੀਰੋ ਦੇ ਸਕੋਰ 'ਤੇ ਕਲੀਨ ਬੋਲਡ ਕਰ ਦਿੱਤਾ। ਦਿੱਲੀ ਕੈਪੀਟਲਜ਼ ਦੇ ਤੇਜ਼ ਗੇਂਦਬਾਜ਼ ਖਲੀਲ ਅਹਿਮਦ ਨੇ 18ਵੇਂ ਓਵਰ ਦੀ ਪਹਿਲੀ ਗੇਂਦ 'ਤੇ 33 ਦੌੜਾਂ ਦੇ ਸਕੋਰ 'ਤੇ ਅਭਿਨਵ ਮਨੋਹਰ ਨੂੰ ਅਮਾਨ ਖਾਨ ਦੇ ਹੱਥੋਂ ਕੈਚ ਕਰਵਾਇਆ। ਟੀਮ ਨੂੰ ਸੰਭਾਲਦਿਆਂ ਗੁਜਰਾਤ ਟਾਈਟਨਸ ਦੇ ਕਪਤਾਨ ਹਾਰਦਿਕ ਪੰਡਯਾ ਨੇ 44 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਆਪਣਾ ਅਰਧ ਸੈਂਕੜਾ ਪੂਰਾ ਕੀਤਾ।
ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਇਹ ਫੈਸਲਾ ਉਸ ਸਮੇਂ ਗਲਤ ਸਾਬਿਤ ਹੋਇਆ ਜਦੋਂ ਗੁਜਰਾਤ ਟਾਈਟਨਜ਼ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਮੈਚ ਦੀ ਪਹਿਲੀ ਹੀ ਗੇਂਦ 'ਤੇ ਦਿੱਲੀ ਕੈਪੀਟਲਜ਼ ਦੇ ਸਲਾਮੀ ਬੱਲੇਬਾਜ਼ ਫਿਲ ਸਾਲਟ ਨੂੰ ਗੋਲਡਨ ਡੱਕ 'ਤੇ ਆਊਟ ਕਰ ਦਿੱਤਾ।
ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ: ਦੂਜੇ ਓਵਰ ਦੀ ਪਹਿਲੀ ਗੇਂਦ 'ਤੇ ਪ੍ਰਿਯਮ ਗਰਗ ਦੇ ਸੱਦੇ 'ਤੇ ਵਾਰਨਰ ਦੌੜ ਲੈਣ ਲਈ ਦੌੜਿਆ ਪਰ ਗਰਗ ਨੇ ਫਿਰ ਇਨਕਾਰ ਕਰ ਦਿੱਤਾ। ਵਾਰਨਰ ਮੱਧ ਪਿੱਚ 'ਤੇ ਪਹੁੰਚ ਗਿਆ ਸੀ ਅਤੇ ਫਿਰ ਵਾਪਸ ਨਹੀਂ ਪਹੁੰਚ ਸਕਿਆ, ਜਿਸ ਕਾਰਨ ਬਦਕਿਸਮਤੀ ਨਾਲ ਵਾਰਨਰ ਰਨ ਆਊਟ ਹੋ ਗਿਆ। ਇਸ ਤੋਂ ਬਾਅਦ ਗੁਜਰਾਤ ਟਾਈਟਨਸ ਦੇ ਸਟਾਰ ਗੇਂਦਬਾਜ਼ ਮੁਹੰਮਦ ਸ਼ਮੀ ਨੇ ਦਿੱਲੀ ਕੈਪੀਟਲਸ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਤੀਜੇ ਓਵਰ ਦੀ ਪੰਜਵੀਂ ਗੇਂਦ 'ਤੇ ਸ਼ਮੀ ਨੇ 8 ਦੌੜਾਂ ਦੇ ਨਿੱਜੀ ਸਕੋਰ 'ਤੇ ਰਿਲੇ ਰੋਸੋ ਨੂੰ ਆਊਟ ਕਰ ਦਿੱਤਾ। ਮੁਹੰਮਦ ਸ਼ਮੀ ਨੇ ਦਿੱਲੀ ਕੈਪੀਟਲਜ਼ ਦੀ ਟੀਮ ਦੀ ਕਮਰ ਤੋੜ ਦਿੱਤੀ। 5ਵੇਂ ਓਵਰ ਦੀ ਪਹਿਲੀ ਗੇਂਦ 'ਤੇ ਸ਼ਮੀ ਨੇ 1 ਦੌੜਾਂ ਦੇ ਨਿੱਜੀ ਸਕੋਰ 'ਤੇ ਮਨੀਸ਼ ਪਾਂਡੇ ਨੂੰ ਸਾਹਾ ਹੱਥੋਂ ਵਿਕਟ ਦੇ ਪਿੱਛੇ ਕੈਚ ਕਰਵਾਇਆ। ਫਿਰ ਪ੍ਰਿਯਮ ਗਰਗ ਵੀ ਆਖਰੀ ਗੇਂਦ 'ਤੇ ਆਊਟ ਹੋ ਗਏ। ਮੁਹੰਮਦ ਸ਼ਮੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਟਾਪ ਆਰਡਰ ਦੇ 4 ਬੱਲੇਬਾਜ਼ਾਂ ਨੂੰ ਆਉਟ ਕੀਤੀ।
ਦੱਸ ਦਈਏ ਦਿੱਲੀ ਕੈਪੀਟਲਸ ਦੇ ਸਿਰਫ ਅਮਾਨ ਖਾਨ ਹੀ ਗੁਜਰਾਤ ਟਾਈਟਨਸ ਦੇ ਗੇਂਦਬਾਜ਼ਾਂ ਦਾ ਸਾਹਮਣਾ ਕਰ ਸਕੇ ਹਨ। ਅਮਾਨ ਖਾਨ ਨੇ ਆਪਣਾ ਪਹਿਲਾ IPL ਅਰਧ ਸੈਂਕੜਾ ਲਗਾਇਆ ਹੈ। ਅਮਨ ਨੇ ਆਪਣੀ ਪਾਰੀ 'ਚ 3 ਚੌਕੇ ਅਤੇ 3 ਛੱਕੇ ਲਗਾਏ।
ਦੋਵਾਂ ਟੀਮਾਂ ਦੀ ਪਲੇਇੰਗ-11
ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਸੀ), ਫਿਲਿਪ ਸਾਲਟ (ਡਬਲਯੂ.ਕੇ.), ਮਨੀਸ਼ ਪਾਂਡੇ, ਰਿਲੇ ਰੋਸੋ, ਪ੍ਰਿਯਮ ਗਰਗ, ਅਕਸ਼ਰ ਪਟੇਲ, ਰਿਪਲ ਪਟੇਲ, ਅਮਨ ਹਕੀਮ ਖਾਨ, ਕੁਲਦੀਪ ਯਾਦਵ, ਐਨਰਿਕ ਨੌਰਟਜੇ, ਇਸ਼ਾਂਤ ਸ਼ਰਮਾ
ਇਮਪੈਕਟ ਪਲੇਅਰ: ਖਲੀਲ ਅਹਿਮਦ, ਲਲਿਤ ਯਾਦਵ, ਯਸ਼ ਢੁਲ, ਪ੍ਰਵੀਨ ਦੂਬੇ, ਅਭਿਸ਼ੇਕ ਪੋਰੇਲ
ਗੁਜਰਾਤ ਟਾਈਨਜ਼ ਦੀ ਟੀਮ: ਰਿਧੀਮਾਨ ਸਾਹਾ (wk), ਅਭਿਨਵ ਮਨੋਹਰ, ਹਾਰਦਿਕ ਪੰਡਯਾ (c), ਵਿਜੇ ਸ਼ੰਕਰ, ਡੇਵਿਡ ਮਿਲਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਨੂਰ ਅਹਿਮਦ, ਮੁਹੰਮਦ ਸ਼ਮੀ, ਮੋਹਿਤ ਸ਼ਰਮਾ, ਜੋਸ਼ੂਆ ਲਿਟਲ
ਇਮਪੈਕਟ ਪਲੇਅਰ: ਸ਼ੁਭਮਨ ਗਿੱਲ, ਰਵੀਸ਼੍ਰੀਨਿਵਾਸਨ ਸਾਈ ਕਿਸ਼ੋਰ, ਸ਼੍ਰੀਕਰ ਭਾਰਤ, ਸਾਈ ਸੁਧਰਸਨ, ਸ਼ਿਵਮ ਮਾਵੀ
ਇਹ ਵੀ ਪੜ੍ਹੋ: Harbhajan Singh On Shubman Gill: ਹਰਭਜਨ ਨੇ ਦੱਸਿਆ ਸ਼ੁਭਮਨ ਦੀ ਸ਼ਾਨਦਾਰ ਬੱਲੇਬਾਜ਼ੀ ਦਾ ਰਾਜ਼, ਗਿੱਲ ਸਪਿਨਰਾਂ ਨੂੰ ਪੜ੍ਹਨ ਵਿੱਚ ਮਾਹਿਰ